ਨਿੱਕੇ ਕਦਮ” ਪ੍ਰੋਜੈਕਟ ਅਧੀਨ 208 ਆਂਗਣਵਾੜੀ ਵਰਕਰਾਂ ਦੀ ਟ੍ਰੇਨਿੰਗ
- kakkar.news
- September 30, 2026
- Punjab
ਨਿੱਕੇ ਕਦਮ” ਪ੍ਰੋਜੈਕਟ ਅਧੀਨ 208 ਆਂਗਣਵਾੜੀ ਵਰਕਰਾਂ ਦੀ ਟ੍ਰੇਨਿੰਗ
ਫਿਰੋਜ਼ਪੁਰ 30 ਸਤੰਬਰ 2026 (ਅਨੁਜ ਕੱਕੜ ਟੀਨੂੰ)
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਗੁਰਜੀਤ ਕੌਰ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਫਿਰੋਜ਼ਪੁਰ ਵਿਖੇ “ਨਿੱਕੇ ਕਦਮ” ਪ੍ਰੋਜੈਕਟ ਤਹਿਤ ਬਲਾਕ ਗੁਰੁਹਰਸਹਾਏ ਦੀਆ ਕੁੱਲ 208 ਆਂਗਣਵਾੜੀ ਵਰਕਰਾਂ ਦੀ ਟ੍ਰੇਨਿੰਗ ਕਰਵਾਈ ਗਈ।
ਇਸ ਟ੍ਰੇਨਿੰਗ ਦਾ ਮੁੱਖ ਉਦੇਸ਼ ਆਂਗਣਵਾੜੀ ਵਰਕਰਾਂ ਦੀ ਸਮਰੱਥਾ ਵਿੱਚ ਵਾਧਾ ਕਰਨਾ ਅਤੇ ਉਨ੍ਹਾਂ ਨੂੰ 0-3 ਸਾਲ ਦੇ ਬੱਚਿਆਂ ਦੇ ਸ਼ੁਰੂਆਤੀ ਵਿਕਾਸ, ਪੋਸ਼ਣ, ਸਿਹਤ, ਦੇਖਭਾਲ ਅਤੇ ਮਾਪਿਆਂ ਦੀ ਭਾਗੀਦਾਰੀ ਸਬੰਧੀ ਲੋੜੀਂਦੀ ਜਾਣਕਾਰੀ ਪ੍ਰਦਾਨ ਕਰਨਾ ਸੀ। ਟ੍ਰੇਨਿੰਗ ਦੌਰਾਨ ਆਂਗਣਵਾੜੀ ਵਰਕਰਾਂ ਨੂੰ ਬੱਚਿਆਂ ਦੇ ਉਮਰ ਅਨੁਸਾਰ ਵਿਕਾਸ, ਬੱਚਿਆਂ ਨਾਲ ਗਤੀਵਿਧੀਆਂ ਰਾਹੀਂ ਸਿੱਖਣ, ਮਾਪਿਆਂ ਨਾਲ ਪ੍ਰਭਾਵਸ਼ਾਲੀ ਸੰਚਾਰ ਅਤੇ ਬੱਚਿਆਂ ਦੇ ਸਿਹਤਮੰਦ ਤੇ ਸਰਵਪੱਖੀ ਵਿਕਾਸ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਆਂਗਣਵਾੜੀ ਵਰਕਰਾਂ ਨੂੰ ਟ੍ਰੇਨਿੰਗ ਦੌਰਾਨ ਪ੍ਰਾਪਤ ਗਿਆਨ ਅਤੇ ਹੁਨਰ ਨੂੰ ਆਪਣੇ ਆਂਗਣਵਾੜੀ ਕੇਂਦਰਾਂ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਵੱਧ ਤੋਂ ਵੱਧ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਤੱਕ ਇਸ ਦਾ ਲਾਭ ਪਹੁੰਚਾਉਣ ਲਈ ਪ੍ਰੇਰਿਤ ਕੀਤਾ ਗਿਆ। ਵਿਭਾਗ ਵੱਲੋਂ “ਨਿੱਕੇ ਕਦਮ” ਪ੍ਰੋਜੈਕਟ ਰਾਹੀਂ ਬੱਚਿਆਂ ਦੇ ਜੀਵਨ ਦੇ ਸ਼ੁਰੂਆਤੀ ਸਾਲਾਂ ਨੂੰ ਮਜ਼ਬੂਤ ਬਣਾਉਣ ਅਤੇ ਉਨ੍ਹਾਂ ਦੇ ਸਿਹਤਮੰਦ, ਸੁਰੱਖਿਅਤ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

- September 30, 2026
ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਮੰਡੀਆਂ ਵਿੱਚ ਲਿਆਉਣ ਦੀ ਅਪੀਲ
- September 30, 2026