Trending Now
#ਫਰੈਂਚਾਈਜ਼ੀ ਤੋਂ ਲੈ ਕੇ ਫਰਜ਼ੀ ਟਰਾਂਜੈਕਸ਼ਨ ਤੱਕ, ਸਾਈਬਰ ਠੱਗਾਂ ਨੇ ਲੋਕਾਂ ਨੂੰ ਲਾਇਆ ਲੱਖਾਂ ਦਾ ਚੂਨਾ
#ਜਨਗਣਨਾ 2027 ਦੂਜੇ ਫੇਜ ਸਬੰਧੀ ਫਿਰੋਜ਼ਪੁਰ ਵਿਖੇ ਫੀਲਡ ਟ੍ਰੇਨਰਾਂ ਦੀ ਤਿੰਨ ਦਿਨਾਂ ਟ੍ਰੇਨਿੰਗ ਹੋਈ ਮੁਕੰਮਲ
#ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਮੰਡੀਆਂ ਵਿੱਚ ਲਿਆਉਣ ਦੀ ਅਪੀਲ
#ਨਿੱਕੇ ਕਦਮ” ਪ੍ਰੋਜੈਕਟ ਅਧੀਨ 208 ਆਂਗਣਵਾੜੀ ਵਰਕਰਾਂ ਦੀ ਟ੍ਰੇਨਿੰਗ
#ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੀ ਹੋਈ ਸ਼ੁਰੂਆਤ
#ਫਿਰੋਜ਼ਪੁਰ ਦੇ ਪੁਰਾਣਾ ਬਾਜ਼ਾਰ ਚੂਹੀ ਚੌਕ ਨੇੜੇ ਦੋ ਦੁਕਾਨਾਂ ’ਚ ਚੋਰੀ, ਸੀਸੀਟੀਵੀ ’ਚ ਸਬਲ ਸਮੇਤ ਨਜ਼ਰ ਆਏ ਕਥਿਤ ਚੋਰ
#ਟੈਕਸ ਛੋਟਾਂ ਨਾਲ ਸਬੰਧਤ ਵੱਖ-ਵੱਖ ਪ੍ਰਬੰਧਾਂ ਅਤੇ ਪ੍ਰਕਿਰਿਆਵਾਂ ਬਾਰੇ ਦਿੱਤੀ ਗਈ ਜਾਣਕਾਰੀ
#ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਲੱਸਟਰ ਅਫਸਰਾਂ ਨਾਲ ਮੀਟਿੰਗ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵੱਲੋਂ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ
#अंतर-रेलवे क्रॉस कंट्री चैंपियनशिप में सुश्री नीता ने हासिल किया तीसरा स्थान
ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਮੰਡੀਆਂ ਵਿੱਚ ਲਿਆਉਣ ਦੀ ਅਪੀਲ
- kakkar.news
- September 30, 2026
- Punjab
ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਮੰਡੀਆਂ ਵਿੱਚ ਲਿਆਉਣ ਦੀ ਅਪੀਲ
ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ : ਡੀ.ਸੀ.
ਫ਼ਿਰੋਜ਼ਪੁਰ, 30 ਸਤੰਬਰ 2026 (ਅਨੁਜ ਕੱਕੜ ਟੀਨੂੰ)
ਕਿਸਾਨਾਂ ਦੀ ਭਲਾਈ ਅਤੇ ਸੁਚੱਜੀ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਝੋਨੇ ਦੀ ਖਰੀਦ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਜ਼ਿਲ੍ਹੇ ਦੇ 127 ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਸਬੰਧੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਹੋਰ ਸਬੰਧਤਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਬਿਜਲੀ, ਛਾਂ, ਪੀਣ ਵਾਲੇ ਪਾਣੀ ਅਤੇ ਸਫ਼ਾਈ ਸਮੇਤ ਲੋੜੀਂਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਫ਼ਾਈ ਅਤੇ ਹੋਰ ਪ੍ਰਬੰਧਾਂ ਦੀ ਨਿਯਮਿਤ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਉਨ੍ਹਾਂ ਜ਼ਿਲ੍ਹੇ ਦੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀ ਵਿੱਚ ਝੋਨਾ ਲਿਆਉਣ ਤੋਂ ਪਹਿਲਾਂ ਝੋਨੇ ਵਿੱਚ ਨਮੀ ਦੀ ਮਾਤਰਾ ਦੀ ਜਾਂਚ ਜ਼ਰੂਰ ਕਰ ਲੈਣ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਲਿਆਂਦੇ ਜਾਣ ਵਾਲੇ ਝੋਨੇ ਵਿੱਚ ਨਮੀ ਦੀ ਮਾਤਰਾ 17 ਫੀਸਦੀ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਸਾਨਾਂ ਨੂੰ ਮੰਡੀ ਵਿੱਚ ਸੁੱਕਾ ਝੋਨਾ ਹੀ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਸਫ਼ਾਈ ਉਪਰੰਤ ਬੋਲੀ ਦੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਅਤੇ ਸਮੇਂ ਸਿਰ ਨੇਪਰੇ ਚੜ੍ਹ ਸਕੇਗੀ ਅਤੇ ਮੰਡੀਆਂ ਵਿੱਚ ਬੇਲੋੜੀ ਭੀੜ ਜਾਂ ਕਿਸੇ ਹੋਰ ਸਮੱਸਿਆ ਤੋਂ ਬਚਿਆ ਜਾ ਸਕੇਗਾ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਸਵੇਰੇ 10:00 ਵਜੇ ਤੋਂ ਸ਼ਾਮ 06:00 ਵਜੇ ਤੱਕ ਹੀ ਕੀਤੀ ਜਾਵੇ, ਤਾਂ ਜੋ ਕੱਟੇ ਗਏ ਝੋਨੇ ਵਿੱਚ ਨਮੀ ਦੀ ਮਾਤਰਾ ਨਿਰਧਾਰਤ ਸੀਮਾ ਤੋਂ ਵੱਧ ਨਾ ਹੋਵੇ ਅਤੇ ਕਿਸਾਨਾਂ ਨੂੰ ਆਪਣੀ ਫਸਲ ਮੰਡੀ ਵਿੱਚ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਮੰਡੀਆਂ ਵਿੱਚ ਅਧਿਕਾਰੀ ਤਾਇਨਾਤ ਕੀਤੇ ਗਏ ਹਨ, ਜੋ ਖਰੀਦ ਪ੍ਰਕਿਰਿਆ ਦੀ ਰੋਜ਼ਾਨਾ ਨਿਗਰਾਨੀ ਕਰਨਗੇ। ਉਨ੍ਹਾਂ ਕਿਹਾ ਕਿ ਖਰੀਦ ਪ੍ਰਕਿਰਿਆ ਦੌਰਾਨ ਸਾਹਮਣੇ ਆਉਣ ਵਾਲੀ ਕਿਸੇ ਵੀ ਸਮੱਸਿਆ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾਵੇਗਾ।
ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਮਿਹਨਤ ਦੀ ਪੂਰੀ ਅਦਾਇਗੀ ਸਮੇਂ ਸਿਰ ਯਕੀਨੀ ਬਣਾਈ ਜਾਵੇਗੀ ਅਤੇ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਬੇਲੋੜੀ ਦੇਰੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਵੀ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਤੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਕਾਇਮ ਰੱਖਣ ਲਈ ਪਰਾਲੀ ਜਾਂ ਹੋਰ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਪਰਾਲੀ ਦੇ ਇਨ ਸੀਟੂ ਜਾਂ ਐਕਸ ਸੀਟੂ ਮੈਨੇਜਮੈਂਟ ਲਈ ਖੇਤੀਬਾੜੀ ਵਿਭਾਗ ਵੱਲੋਂ ਉਪਲੱਬਧ ਮਸ਼ੀਨਾਂ ਦੀ ਵਰਤੋਂ ਕਰ ਕੇ ਇਸ ਦਾ ਸੁਚੱਜਾ ਪ੍ਰਬੰਧਨ/ ਨਿਪਟਾਰਾ ਕੀਤਾ ਜਾਵੇ।
Categories

Recent Posts
- September 30, 2026
ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਮੰਡੀਆਂ ਵਿੱਚ ਲਿਆਉਣ ਦੀ ਅਪੀਲ
- September 30, 2026