ਜਨਗਣਨਾ 2027 ਦੂਜੇ ਫੇਜ ਸਬੰਧੀ ਫਿਰੋਜ਼ਪੁਰ ਵਿਖੇ ਫੀਲਡ ਟ੍ਰੇਨਰਾਂ ਦੀ ਤਿੰਨ ਦਿਨਾਂ ਟ੍ਰੇਨਿੰਗ ਹੋਈ ਮੁਕੰਮਲ
- kakkar.news
- September 30, 2026
- Punjab
ਜਨਗਣਨਾ 2027 ਦੂਜੇ ਫੇਜ ਸਬੰਧੀ ਫਿਰੋਜ਼ਪੁਰ ਵਿਖੇ ਫੀਲਡ ਟ੍ਰੇਨਰਾਂ ਦੀ ਤਿੰਨ ਦਿਨਾਂ ਟ੍ਰੇਨਿੰਗ ਹੋਈ ਮੁਕੰਮਲ
ਫਿਰੋਜ਼ਪੁਰ 30 ਸਤੰਬਰ 2026 (ਅਨੁਜ ਕੱਕੜ ਟੀਨੂੰ)
ਜਨਗਣਨਾ 2027 ਦੇ ਦੂਜੇ ਫੇਜ ਨੂੰ ਸੁਚਾਰੂ, ਸਹੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਤਿਆਰੀਆਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਦੀਪ ਸਿਖ਼ਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੈਂਸਜ 2027 ਦੇ ਦੂਜੇ ਫੇਜ ਅਬਾਦੀ ਦੀ ਗਣਨਾ ਸਬੰਧੀ ਫੀਲਡ ਟ੍ਰੇਨਰਾਂ ਦੀ 3 ਰੋਜ਼ਾ ਟ੍ਰੇਨਿੰਗ ਮੁਕੰਮਲ ਹੋਈ।
ਜਨਗਨਣਾ ਦੇ ਸਫਲ ਆਯੋਜਨ ਲਈ ਜ਼ਿਲਾ ਫਿਰੋਜ਼ਪੁਰ ਵਿੱਚ ਦੂਜੇ ਫੇਜ ਤਹਿਤ ਤਿੰਨ ਦਿਨਾਂ ਵਿਸ਼ੇਸ਼ ਟ੍ਰੇਨਿੰਗ (28 ਸਤੰਬਰ ਤੋਂ 30 ਸਤੰਬਰ 2026) ਤਹਿਤ ਸੈਂਸਜ ਵਿਭਾਗ ਚੰਡੀਗੜ੍ਹ ਤੋਂ ਜੁਆਇਂਟ ਡਾਇਰੈਕਟਰ ਸ਼੍ਰੀ ਆਰ.ਪੀ.ਸਿੰਘ, ਸੈਂਸਜ ਕੋਆਰਡੀਨੇਟਰ ਫਿਰੋਜ਼ਪੁਰ ਸ਼੍ਰੀ ਕਾਰਤਿਕ ਆਰਿਆ ਅਤੇ ਚੰਡੀਗੜ੍ਹ ਤੋਂ ਟ੍ਰੇਨਿੰਗ ਪ੍ਰਾਪਤ ਕਰਕੇ ਆਏ ਮਾਸਟਰ ਟ੍ਰੇਨਰ ਫਿਰੋਜ਼ਪੁਰ ਸ੍ਰੀ ਸੁਖਜਿੰਦਰ ਸਿੰਘ ਅਤੇ ਸ਼੍ਰੀ ਹਰਜਿੰਦਰ ਸਿੰਘ ਸਹਾਇਕ ਖੋਜ ਅਫ਼ਸਰ ਵੱਲੋਂ ਇਸ ਟ੍ਰੇਨਿੰਗ ਵਿੱਚ 34 ਫੀਲਡ ਟ੍ਰੇਨਰਾਂ ਨੂੰ ਟ੍ਰੇਨਿੰਗ ਦਿੱਤੀ ਗਈ।
ਸੈਂਸਜ ਮੁੱਖ ਦਫਤਰ ਚੰਡੀਗੜ੍ਹ ਵੱਲੋਂ ਸੈਂਸਜ 2027 ਲਈ ਫਿਰੋਜ਼ਪੁਰ ਜ਼ਿਲ੍ਹੇ ਲਈ ਨਿਯੁਕਤ ਸਾਰੇ ਫੀਲਡ ਟ੍ਰੇਨਰਾਂ ਲਈ ਟ੍ਰੇਨਿੰਗ ਕਿੱਟਾਂ ਮੁਹਈਆ ਕਰਵਾਈਆ ਗਈਆ ਹਨ ਤਾਂ ਜੋ ਫੀਲਡ ਟ੍ਰੇਨਰ ਸਮੂਹ ਗਿਣਤੀਕਾਰਾਂ ਅਤੇ ਸੁਪਰਵਾਈਜਰਾਂ ਨੂੰ ਵਧੀਆ ਅਤੇ ਵਿਸਤਾਰਪੂਰਵਕ ਟ੍ਰੇਨਿੰਗ ਦੇ ਸਕਣ।
ਟ੍ਰੇਨਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਜ਼ਿਲ੍ਹਾ ਸੈਂਸਜ ਅਫਸਰ ਫਿਰੋਜ਼ਪੁਰ ਡਾ. ਅਮਨਦੀਪ ਕੌਰ ਵੱਲੋਂ ਸਾਰੇ 34 ਫੀਲਡ ਟ੍ਰੇਨਰਾਂ ਨੂੰ ਟ੍ਰੇਨਿੰਗ ਕਿੱਟ ਵੰਡਦੇ ਹੋਏ ਹਦਾਇਤ ਕੀਤੀ ਗਈ ਕਿ ਸੈਂਸਜ 2027 ਦੇ ਦੂਜੇ ਫੇਜ ਦੇ ਕੰਮਾਂ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਸਾਰੀਆਂ ਡਿਊਟੀਆਂ ਅਤੇ ਜਿੰਮੇਵਾਰੀਆਂ ਪੂਰੀ ਨਿਸ਼ਠਾ ਅਤੇ ਸਮੇਂ ਸਿਰ ਨਿਭਾਈਆਂ ਜਾਣ।
ਜਨਗਣਨਾ 2027 ਦੂਜੇ ਫੇਜ ਦੀ ਟ੍ਰੇਨਿੰਗ ਦੇ ਤੀਜੇ ਅਤੇ ਆਖਰੀ ਦਿਨ ਟ੍ਰੇਨਿੰਗ ਵਿੱਚ ਵੱਖ-ਵੱਖ ਤਕਨੀਕੀ ਅਤੇ ਪ੍ਰਸ਼ਾਸਕੀ ਪੱਖਾਂ ਬਾਰੇ ਵਿਸਥਾਰਪੂਰਵਕ ਪ੍ਰੈਕਟੀਕਲ ਤੌਰ ਤੇ ਟ੍ਰੇਨਿੰਗ ਦਿੱਤੀ ਗਈ ਅਤੇ ਫੀਲਡ ਟ੍ਰੇਨਰਾਂ ਦੁਆਰਾ ਫੀਲਡ ਵਿੱਚ ਜਾ ਕੇ ਮੋਬਾਇਲ ਐਪ ਉੱਪਰ ਡਾਟਾ ਭਰਨ ਦੀ ਪ੍ਰੈਕਟਿਸ ਕੀਤੀ ਗਈ।
ਸੈਂਸਜ ਵਿਭਾਗ ਚੰਡੀਗੜ੍ਹ ਤੋਂ ਆਏ ਜੁਆਇਂਟ ਡਾਇਰੈਕਟਰ ਸ਼੍ਰੀ ਆਰ.ਪੀ.ਸਿੰਘ ਜੀ ਵੱਲੋਂ ਟ੍ਰੇਨਿੰਗ ਦੌਰਾਨ ਦੱਸਿਆ ਗਿਆ ਕਿ ਪੰਜਾਬ ਰਾਜ ਵਿੱਚ ਅਬਾਦੀ ਦੀ ਗਣਨਾ 01 ਦਸੰਬਰ 2026 ਤੋਂ 04.01.2027 ਤੱਕ ਕੀਤੀ ਜਾਵੇਗੀ ਅਤੇ 04.01.2027 ਸ਼ਾਮ 06 ਵਜੇ ਤੋਂ ਰਾਤ 12 ਵਜੇ ਤੱਕ ਬੇਘਰੇ ਲੋਕਾਂ ਦੀ ਗਣਨਾ ਕੀਤੀ ਜਾਵੇਗਾ ਅਤੇ ਸੈਲਫ਼-ਇਨਯੂਮਰੇਸ਼ਨ ਦੀ ਸੁਵਿਧਾ ਵੀ ਪਹਿਲੇ ਫੇਜ ਦੀ ਤਰ੍ਹਾਂ ਉਪਲਬਧ ਰਹੇਗੀ। ਜਨਗਣਨਾ ਦੀ ਪੂਰੀ ਕਾਰਵਾਈ ਡਿਜੀਟਲ ਮੋਡ ਰਾਹੀਂ ਸੰਪੰਨ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਭਾਰਤ ਸਰਕਾਰ ਵੱਲੋਂ 16 ਨਵੰਬਰ ਤੋਂ 30 ਨਵੰਬਰ 2026 ਤੱਕ 15 ਦਿਨ ਲਈ ਪੋਰਟਲ ਖੋਲ੍ਹਿਆ ਜਾਵੇਗਾ, ਜਿਸ ਰਾਹੀਂ ਹਰ ਵਿਅਕਤੀ ਆਪਣੇ ਪਰਿਵਾਰ ਦੀ ਜਾਣਕਾਰੀ ਖੁਦ ਆਨਲਾਈਨ ਦਰਜ ਕਰ ਸਕੇਗਾ।
ਇਸ ਮੌਕੇ ਗੁਰਿੰਦਰ ਸਿੰਘ ਡਿਪਟੀ ਈ.ਐਸ.ਏ-ਕਮ-ਵਧੀਕ ਜ਼ਿਲ੍ਹਾ ਸੈਂਸਜ਼ ਅਫਸਰ, ਸ਼੍ਰੀ ਤਰਸੇਮ ਲਾਲ ਸਹਾਇਕ ਖੋਜ ਅਫ਼ਸਰ, ਗੁਰਨਾਮ ਸਿੰਘ ਵਾਈ,ਪੀ, ਹਰਜਿੰਦਰਪਾਲ ਸਟੈਨੋ ਆਦਿ ਹਾਜ਼ਰ ਸਨ।
