ਵਿਧਾਇਕ ਰਜਨੀਸ਼ ਦਹੀਯਾ ਨੇ ਫਰੀਦਕੋਟ ਤੋਂ ਆਰਮੀ ਏਰੀਆ ਸੜਕ ਦਾ ਕੀਤਾ ਉਦਘਾਟਨ
- kakkar.news
- October 5, 2026
- Punjab
ਵਿਧਾਇਕ ਰਜਨੀਸ਼ ਦਹੀਯਾ ਨੇ ਫਰੀਦਕੋਟ ਤੋਂ ਆਰਮੀ ਏਰੀਆ ਸੜਕ ਦਾ ਕੀਤਾ ਉਦਘਾਟਨ
ਮੁੱਖ ਮੰਤਰੀ ਭਗਵੰਤ ਮਾਨ ਸਾਹਿਬ ਜੀ ਦੀ ਅਗਵਾਈ ਹੇਠ ਫਿਰੋਜ਼ਪੁਰ ਦਿਹਾਤੀ ਦੀਆਂ ਸੜਕਾਂ ਦਾ ਲਗਾਤਾਰ ਹੋ ਰਿਹਾ ਨਵੀਨੀਕਰਨ
ਫਿਰੋਜ਼ਪੁਰ, 5 ਅਕਤੂਬਰ 2026 (ਅਨੁਜ ਕੱਕੜ ਟੀਨੂੰ)
ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਵੱਲੋਂ ਪ੍ਰਤਾਪ ਨਗਰ ਚੁੰਗੀ ਨੰਬਰ 8 ਫਰੀਦਕੋਟ ਰੋਡ ਤੇ ਰਹਿੰਦੇ ਇਲਾਕਾ ਵਾਸੀਆਂ ਦੀ 27 ਸਾਲ ਪੁਰਾਣੀ ਮੰਗ ਪੂਰੀ ਕਰਦੇ ਹੋਏ ਫਰੀਦਕੋਟ ਰੋਡ ਤੋਂ ਆਰਮੀ ਏਰੀਆ ਸੜਕ ਦੀ ਮੁਰੰਮਤ ਦਾ ਉਦਘਾਟਨ ਕੀਤਾ ਗਿਆ|
ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਨੇ ਇਸ ਮੌਕੇ ਦੱਸਿਆ ਕਿ ਲੋਕਾਂ ਦੀ 27 ਸਾਲ ਪੁਰਾਣੀ ਮੰਗ ਨੂੰ ਪੂਰਾ ਕੀਤਾ ਗਿਆ ਹੈ ਅਤੇ ਇਸ ਸੜਕ ਦਾ ਵਧੀਆ ਨਵੀਨੀਕਰਨ ਕੀਤਾ ਗਿਆ ਹੈ| ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਦਿਹਾਤੀ ਹਲਕੇ ਦੀਆਂ ਸੜਕਾਂ ਦੀ ਰਿਪੇਅਰ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਜਿਸ ਇਲਾਕੇ ਵਿੱਚ ਨਵੀਂ ਸੜਕ ਦੀ ਜ਼ਰੂਰਤ ਹੈ ਉਥੇ ਨਵੀਂ ਸੜਕ ਬਣਾਈ ਜਾਵੇਗੀ।
ਵਿਧਾਇਕ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੇ ਪੰਜਾਬ ਵਿੱਚ ਸੜਕਾਂ ਦਾ ਨਵੀਨੀਕਰਨ ਹੋ ਰਿਹਾ ਹੈ ਅਤੇ ਜਿੱਥੇ ਨਵੀਆਂ ਸੜਕਾਂ ਬਣਨ ਵਾਲੀਆਂ ਹਨ ਉਥੇ ਨਵੀਆਂ ਸੜਕਾਂ ਵੀ ਬਣਾਈਆਂ ਜਾ ਰਹੀਆਂ ਹਨ। ਜਾਣਕਾਰੀ ਸਾਂਝੇ ਕਰਦੇ ਹੋਏ ਵਿਧਾਇਕ ਦਹੀਯਾ ਨੇ ਦੱਸਿਆ ਕਿ ਫਿਰੋਜ਼ਪੁਰ ਦਿਹਾਤੀ ਹਲਕੇ ਵਿੱਚ ਸੜਕਾਂ ਦਾ ਕੰਮ ਲਗਾਤਾਰ ਚੱਲ ਰਿਹਾ ਹੈ।
ਇਸ ਮੌਕੇ ਬਲਵਿੰਦਰ ਸਿੰਘ ਜੋਸਨ ਚੇਅਰਮੈਨ ਕੰਬੋਜ ਵੈਲਫੇਅਰ ਬੋਰਡ ਫਿਰੋਜ਼ਪੁਰ, ਬੂਟਾ ਸਿੰਘ ਵਾਲਮੀਕੀ ਚੇਅਰਮੈਨ ਦਲਿਤ ਵੈਲਫੇਅਰ ਬੋਰਡ ਫਿਰੋਜ਼ਪੁਰ ਦਿਹਾਤੀ, ਸਰਪੰਚ ਨਿਰਮਲ ਸਿੰਘ ਨਿੰਮਾ, ਸਰਪੰਚ ਅਜਮੇਰ ਸਿੰਘ ਸਿੱਧੂ, ਸਰਪੰਚ ਡਾਕਟਰ ਰਾਣਾ, ਆਪ ਸੀਨੀਅਰ ਆਗੂ ਤਰਸੇਮ ਸਿੰਘ ਸੰਧੂ, ਗੁਰਵਿੰਦਰ ਸਿੰਘ, ਹਰਦੇਵ ਸਿੰਘ ਸੈਣੀ,ਗੁਰਨਾਮ ਸਿੰਘ, ਬਖਸੀਸ ਸਿੰਘ ਫੋਜੀ, ਜੱਬਰ ਸਿੰਘ ਫੋਜੀ, ਬਲਵਿੰਦਰ ਸਿੰਘ ਫੋਜੀ, ਜਰਨੈਲ ਸਿੰਘ ਭੁੱਲਰ, ਮਨਜੀਤ ਸਿੰਘ ਮੈਬਰ, ਅਮਰੀਕ ਸਿੰਘ ਮੈਂਬਰ, ਹਰਪ੍ਰੀਤ ਸਿੰਘ ਸੰਧੂ, ਸੁੱਖਦੇਵ ਸਿੰਘ ਸਰਪੰਚ, ਅਕਾਸ਼ ਸਰਪੰਚ, ਕੈਪਟਨ ਮੇਜਰ ਸਿੰਘ, ਦਰਸ਼ਨ ਸਿੰਘ, ਬਹੋੜ ਵਾਲੇ ਗੁਰਦੀਪ ਪੱਪੀ, ਜਰਮਲ ਸਿੰਘ, ਕੁਲਦੀਪ ਸਿੰਘ, ਬਲਜਿੰਦਰ ਸਿੰਘ ਫੋਜੀ, ਮਨਜੀਤ ਸਿੰਘ ਬਾਬਾ, ਸਰਵਣ ਸਿੰਘ, ਜਗਰੂਪ ਸਿੰਘ ਅਤੇ ਸਮੂਹ ਪ੍ਰਤਾਪ ਨਗਰ ਦੇ ਵਾਸੀ ਹਾਜ਼ਰ ਸਨ|

- October 5, 2026
ਵਿਧਾਇਕ ਰਜਨੀਸ਼ ਦਹੀਯਾ ਨੇ ਫਰੀਦਕੋਟ ਤੋਂ ਆਰਮੀ ਏਰੀਆ ਸੜਕ ਦਾ ਕੀਤਾ ਉਦਘਾਟਨ
- October 1, 2026