Trending Now
#ਨਿਰਭਓ ਨਿਰਵੈਰ ਸੇਵਾ ਸੁਸਾਇਟੀ ਵੱਲੋਂ ਕੁੱਲਗੜ੍ਹੀ ਵਿਖੇ ਅੱਖਾਂ ਦਾ ਵਿਸ਼ਾਲ ਮੁਫ਼ਤ ਕੈਂਪ
#ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਚਾਈਨੀਜ਼ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ
#ਗੁਰੂ ਕੀ ਰਸੋਈ ਮੁਕਾਬਲਿਆਂ ਵਿੱਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ ਖੇਤਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ, ਲੱਖਾਂ ਰੁਪਏ ਦੇ ਇਨਾਮ ਜਿੱਤੇ
#ਫੰਡਾਂ ਦੀ ਘਾਟ ਕਾਰਨ ਖੇਡਾਂ ਨਾ ਕਰਵਾਉਣ ਅਤੇ ਬਕਾਇਆ ਰਾਸ਼ੀ ਨਾ ਮਿਲਣ ’ਤੇ ਮਿਡ-ਡੇ-ਮੀਲ ਬੰਦ ਕਰਨ ਦਾ ਐਲਾਨ
#ਪੰਜਾਬ ਗੌਰਮੈਂਟ ਪੈਨਸ਼ਨਰਜ਼ ਅਸੋਸ਼ੀਏਸ਼ਨ ਵੱਲੋ ਮਾਸਿਕ ਮੀਟਿੰਗ ਦਾ ਆਯੋਜਨ
#ਪੰਜਾਬ ਦੇ ਮੱਛੀ ਕਾਸ਼ਤਕਾਰ ਕਿਸਾਨਾਂ ਵੱਲੋਂ ਪਿੰਡ ਕਾਹਨ ਸਿੰਘ ਵਾਲਾ ਵਿਖ਼ੇ ਬਣੇ ਮੱਛੀ ਫਾਰਮ ਦਾ ਕੀਤਾ ਗਿਆ ਦੌਰਾ
#-ਐਸ.ਡੀ.ਐਮ. ਵੱਲੋਂ ਡਰੱਗ ਹੌਟਸਪੌਟ ਖੇਤਰਾਂ ਦਾ ਦੌਰਾ, ਲੋਕਾਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ
#ਕਤਲ, ਫਿਰੌਤੀ ਤੇ ਨਾਜਾਇਜ਼ ਹਥਿਆਰਾਂ ਦੇ ਮਾਮਲਿਆਂ ’ਚ 8 ਆਰੋਪੀ ਗ੍ਰਿਫ਼ਤਾਰ
#40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
#ਫਿਰੋਜ਼ਪੁਰ ‘ਚ ਅਨੋਖਾ ਰੋਸ ਪ੍ਰਦਰਸ਼ਨ: ਫੂਡ ਇੰਸਪੈਕਟਰ ਦੀ ਵਾਪਸੀ ਲਈ ਨੈਸ਼ਨਲ ਹਾਈਵੇ ਜਾਮ
ਗੁਰੂ ਕੀ ਰਸੋਈ ਮੁਕਾਬਲਿਆਂ ਵਿੱਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ ਖੇਤਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ, ਲੱਖਾਂ ਰੁਪਏ ਦੇ ਇਨਾਮ ਜਿੱਤੇ
- kakkar.news
- October 13, 2026
- Education Punjab
ਗੁਰੂ ਕੀ ਰਸੋਈ ਮੁਕਾਬਲਿਆਂ ਵਿੱਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ ਖੇਤਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ, ਲੱਖਾਂ ਰੁਪਏ ਦੇ ਇਨਾਮ ਜਿੱਤੇ
ਭੈਣ ਹਰਪ੍ਰੀਤ ਕੌਰ ਦੀ ਮਿਹਨਤ ਅਤੇ ਸੁਚੱਜੀ ਅਗਵਾਈ ਸਦਕਾ ਵਿਦਿਆਰਥੀਆਂ ਨੇ ਗੁਰਬਾਣੀ ਕੰਠ
ਸਵਾਲ-ਜਵਾਬ ਅਤੇ ਕਵੀਸ਼ਰੀ ਮੁਕਾਬਲਿਆਂ ਵਿੱਚ ਹਾਸਲ ਕੀਤੀਆਂ ਸ਼ਾਨਦਾਰ ਪ੍ਰਾਪਤੀਆਂ
ਫ਼ਿਰੋਜ਼ਪੁਰ 13 ਅਕਤੂਬਰ 2026 (ਅਨੁਜ ਕੱਕੜ ਟੀਨੂੰ)
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਫ਼ਿਰੋਜ਼ਪੁਰ – ਮੋਗਾ ਜੋਨ ਖੇਤਰ ਫ਼ਿਰੋਜ਼ਪੁਰ ਲਈ ਇਹ ਬੇਹੱਦ ਮਾਣ ਅਤੇ ਖ਼ੁਸ਼ੀ ਵਾਲੀ ਗੱਲ ਹੈ ਕਿ ਹੁਸ਼ਿਆਰਪੁਰ ਵਿਖੇ ਕਰਵਾਏ ਗਏ ‘ਗੁਰੂ ਕੀ ਰਸੋਈ’ ਮੁਕਾਬਲਿਆਂ ਵਿੱਚ ਫ਼ਿਰੋਜ਼ਪੁਰ ਖੇਤਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕਰਕੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਸਮੁੱਚੇ ਖੇਤਰ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਗੁਰਬਾਣੀ ਕੰਠ, ਸਵਾਲ-ਜਵਾਬ ਅਤੇ ਕਵੀਸ਼ਰੀ ਵਰਗੇ ਵੱਖ-ਵੱਖ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਵਿਦਿਆਰਥੀ ਕੌਂਸਲ ਦੀ ਇੰਚਾਰਜ ਭੈਣ ਹਰਪ੍ਰੀਤ ਕੌਰ ਵੱਲੋਂ ਬੱਚਿਆਂ ਨੂੰ ਇਨ੍ਹਾਂ ਮੁਕਾਬਲਿਆਂ ਲਈ ਵਿਸ਼ੇਸ਼ ਤਿਆਰੀ ਕਰਵਾਈ ਗਈ ਅਤੇ ਉਨ੍ਹਾਂ ਨੂੰ ਆਪਣੇ ਨਾਲ ਲਿਜਾ ਕੇ ਵੱਡੇ ਮੰਚ ’ਤੇ ਆਪਣੀ ਕਲਾ ਅਤੇ ਯੋਗਤਾ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਦਿੱਤਾ ਗਿਆ। ਉਨ੍ਹਾਂ ਦੀ ਮਿਹਨਤ, ਲਗਨ ਅਤੇ ਸੁਚੱਜੀ ਅਗਵਾਈ ਸਦਕਾ ਵਿਦਿਆਰਥੀਆਂ ਨੇ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ।
13 ਤੋਂ 19 ਸਾਲ ਉਮਰ ਵਰਗ ਵਿੱਚ ਬੇਟੀ ਪਲਕਪ੍ਰੀਤ ਕੌਰ ਨੇ ਗੁਰਬਾਣੀ ਕੰਠ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਇੱਕ ਲੱਖ ਰੁਪਏ ਦਾ ਇਨਾਮ ਜਿੱਤਿਆ। ਬੇਟੀ ਮਹਿਕਦੀਪ ਕੌਰ ਨੇ ਸਵਾਲ-ਜਵਾਬ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕਰਕੇ 50 ਹਜ਼ਾਰ ਰੁਪਏ ਦਾ ਇਨਾਮ ਪ੍ਰਾਪਤ ਕੀਤਾ, ਜਦਕਿ ਬੇਟੀ ਸੁਮਨ ਨੇ ਇਸੇ ਮੁਕਾਬਲੇ ਵਿੱਚ ਪੰਜਵਾਂ ਸਥਾਨ ਹਾਸਲ ਕਰਕੇ 12 ਹਜ਼ਾਰ ਰੁਪਏ ਅਤੇ ਪਲਕਪ੍ਰੀਤ ਕੌਰ ਨੇ ਅੱਠਵਾਂ ਸਥਾਨ ਪ੍ਰਾਪਤ ਕਰਕੇ 6 ਹਜ਼ਾਰ ਰੁਪਏ ਦਾ ਇਨਾਮ ਜਿੱਤਿਆ। ਇਸੇ ਤਰ੍ਹਾਂ ਪਲਕਪ੍ਰੀਤ ਕੌਰ, ਮਹਿਕਦੀਪ ਕੌਰ ਅਤੇ ਅਰਪਨਪ੍ਰੀਤ ਕੌਰ ਦੀ ਟੀਮ ਨੇ ਕਵੀਸ਼ਰੀ ਮੁਕਾਬਲੇ ਵਿੱਚ ਦਸਵਾਂ ਸਥਾਨ ਹਾਸਲ ਕਰਕੇ 2 ਹਜ਼ਾਰ ਰੁਪਏ ਦਾ ਇਨਾਮ ਪ੍ਰਾਪਤ ਕੀਤਾ। 5 ਤੋਂ 13 ਸਾਲ ਉਮਰ ਵਰਗ ਵਿੱਚ ਬੇਟੀ ਹਰਨੂਰ ਕੌਰ, ਨੀਲੇ ਵਾਲਾ, ਫ਼ਿਰੋਜ਼ਪੁਰ ਨੇ ਸਵਾਲ-ਜਵਾਬ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕਰਕੇ 50 ਹਜ਼ਾਰ ਰੁਪਏ ਅਤੇ ਬੇਟੀ ਪ੍ਰਭਨੂਰ ਕੌਰ, ਸੁਰਸਿੰਘ, ਫ਼ਿਰੋਜ਼ਪੁਰ ਨੇ ਗੁਰਬਾਣੀ ਕੰਠ ਮੁਕਾਬਲੇ ਵਿੱਚ ਦੂਜਾ ਸਥਾਨ ਪ੍ਰਾਪਤ ਕਰਕੇ 50 ਹਜ਼ਾਰ ਰੁਪਏ ਦਾ ਇਨਾਮ ਜਿੱਤਿਆ। ਇਸ ਤੋਂ ਇਲਾਵਾ ਪਿੰਡ ਦੁੱਲੇਵਾਲਾ ਦੇ ਹਰਗੁਣਵੀਰ ਸਿੰਘ ਨੇ ਲੱਕੀ ਡਰਾਅ ਵਿੱਚ ਸਕੂਟਰੀ ਜਿੱਤ ਕੇ ਖ਼ੁਸ਼ੀਆਂ ਵਿੱਚ ਹੋਰ ਵਾਧਾ ਕੀਤਾ।
ਇਨ੍ਹਾਂ ਪ੍ਰਾਪਤੀਆਂ ਨਾਲ ਵਿਦਿਆਰਥੀਆਂ ਨੇ ਸਾਬਤ ਕੀਤਾ ਹੈ ਕਿ ਸਹੀ ਮਾਰਗਦਰਸ਼ਨ, ਲਗਨ ਅਤੇ ਨਿਰੰਤਰ ਮਿਹਨਤ ਨਾਲ ਬੱਚੇ ਹਰ ਖੇਤਰ ਵਿੱਚ ਨਵੀਆਂ ਉਚਾਈਆਂ ਛੂਹ ਸਕਦੇ ਹਨ। ਗੁਰੂ ਗੋਬਿੰਦ ਸਿੰਘ ਸਟਡੀ ਸਰਕਲ ਦੇ ਸਮੂਹ ਪਰਿਵਾਰ ਵੱਲੋਂ ਭੈਣ ਹਰਪ੍ਰੀਤ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਉਨ੍ਹਾਂ ਦੇ ਯਤਨ ਬੱਚਿਆਂ ਅੰਦਰ ਗੁਰਬਾਣੀ, ਸਿੱਖੀ, ਨੈਤਿਕ ਕਦਰਾਂ-ਕੀਮਤਾਂ ਅਤੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਸਮੂਹ ਵਿਦਿਆਰਥੀਆਂ, ਮਾਪਿਆਂ ਅਤੇ ਸੇਵਾਦਾਰਾਂ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ ਅਤੇ ਅਰਦਾਸ ਕੀਤੀ ਗਈ ਕਿ ਵਾਹਿਗੁਰੂ ਜੀ ਭੈਣ ਹਰਪ੍ਰੀਤ ਕੌਰ ਨੂੰ ਚੜ੍ਹਦੀ ਕਲਾ ਵਿੱਚ ਰੱਖਣ ਅਤੇ ਉਨ੍ਹਾਂ ਨੂੰ ਹੋਰ ਵੱਧ ਸੇਵਾ ਕਰਨ ਦਾ ਬਲ ਬਖ਼ਸ਼ਣ, ਤਾਂ ਜੋ ਬੱਚੇ ਭਵਿੱਖ ਵਿੱਚ ਵੀ ਗੁਰਬਾਣੀ, ਸਿੱਖੀ ਅਤੇ ਨੈਤਿਕ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਮੱਲਾਂ ਮਾਰਦੇ ਰਹਿਣ। ਇਸ ਮੌਕੇ ਉੱਤੇ ਹਰਪ੍ਰੀਤ ਕੌਰ ਛਿੰਦਰ ਸਿੰਘ ਪਲਕਪ੍ਰੀਤ ਕੌਰ ਮਹਿਕਦੀਪ ਕੌਰ ਇੰਦਰਪਾਲ ਸਿੰਘ ਸਰਬਜੀਤ ਸਿੰਘ ਵੰਸ਼ਦੀਪ ਸਿੰਘ ਸਤਵੰਤ ਸਿੰਘ ਮਨਪ੍ਰੀਤ ਸਿੰਘ ਕੁਲਵਿੰਦਰ ਸਿੰਘ ਗੁਰਭੇਜ ਸਿੰਘ ਰੇਸ਼ਮ ਸਿੰਘ ਕੁਲਦੀਪ ਸਿੰਘ ਸੁਖਬਾਜ ਸਿੰਘ ਕੁਲਜੀਤ ਸਿੰਘ ਗੁਰਜੀਤ ਸਿੰਘ ਆਦਿ ਹਾਜ਼ਰ ਸਨ
Categories

Recent Posts