ਨਿਰਭਓ ਨਿਰਵੈਰ ਸੇਵਾ ਸੁਸਾਇਟੀ ਵੱਲੋਂ ਕੁੱਲਗੜ੍ਹੀ ਵਿਖੇ ਅੱਖਾਂ ਦਾ ਵਿਸ਼ਾਲ ਮੁਫ਼ਤ ਕੈਂਪ
- kakkar.news
- October 13, 2026
- Punjab
ਨਿਰਭਓ ਨਿਰਵੈਰ ਸੇਵਾ ਸੁਸਾਇਟੀ ਵੱਲੋਂ ਕੁੱਲਗੜ੍ਹੀ ਵਿਖੇ ਅੱਖਾਂ ਦਾ ਵਿਸ਼ਾਲ ਮੁਫ਼ਤ ਕੈਂਪ
ਫਿਰੋਜ਼ਪੁਰ, 13 ਅਕਤੂਬਰ 2026 (ਅਨੁਜ ਕੱਕੜ ਟੀਨੂੰ)
ਨਿਰਭਓ ਨਿਰਵੈਰ ਸੇਵਾ ਸੁਸਾਇਟੀ ਵੱਲੋਂ ਪਿੰਡ ਕੁੱਲਗੜ੍ਹੀ ਵਿਖੇ ਅੱਖਾਂ ਦੀ ਮੁਫ਼ਤ ਜਾਂਚ ਅਤੇ ਲੈਂਜ਼ ਪਾਉਣ ਲਈ ਵਿਸ਼ਾਲ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦੀ ਸ਼ੁਰੂਆਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਰਦਾਸ ਕਰਕੇ ਕੀਤੀ ਗਈ। ਕੈਂਪ ਦੌਰਾਨ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ, ਫਰੀਦਕੋਟ ਤੋਂ ਡਾ. ਮੁਨੀਸ਼ ਧਵਨ ਅਤੇ ਉਨ੍ਹਾਂ ਦੀ ਟੀਮ ਨੇ ਲਗਭਗ 300 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ। ਇਸ ਤੋਂ ਇਲਾਵਾ, ਅਗਲੇ ਦਿਨ 20 ਮਰੀਜ਼ਾਂ ਦੇ ਲੈਂਜ਼ ਹਸਪਤਾਲ ਵਿਖੇ ਮੁਫ਼ਤ ਪਾਏ ਗਏ।
ਕੈਂਪ ਦੌਰਾਨ ਮਰੀਜ਼ਾਂ ਅਤੇ ਉਨ੍ਹਾਂ ਦੇ ਨਾਲ ਆਏ ਪਰਿਵਾਰਕ ਮੈਂਬਰਾਂ ਲਈ ਗੁਰੂ ਕੇ ਲੰਗਰ ਦੇ ਨਾਲ-ਨਾਲ ਚਾਹ-ਪਾਣੀ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਇਸ ਮੌਕੇ ਸਮਾਜ ਸੇਵਾ ਵਿੱਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸੁਸਾਇਟੀ ਵੱਲੋਂ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਗੁਰਨਾਮ ਸਿੱਧੂ, ਸਤਲੁਜ ਪ੍ਰੈੱਸ ਕਲੱਬ ਫਿਰੋਜ਼ਪੁਰ , ਬਾਬਾ ਗੁਰਮੇਲ ਸਿੰਘ ਜੀ ਕਾਰ ਸੇਵਾ ਵਾਲੇ, ਅਭਿਨਵ ਖੋਸਲਾ ਫੂਡ ਸੇਫਟੀ ਅਫ਼ਸਰ, ਧਰਮਪਾਲ ਹਾਰਮਨੀ ਆਯੁਰਵੈਦਿਕ ਕਾਲਜ, ਪਿੰਡ ਦੇ ਸਰਪੰਚ ਗੁਰਨੇਕ ਸਿੰਘ ਕੁੱਲਗੜ੍ਹੀ ਅਤੇ ਕੁਲਦੀਪ ਕੁਮਾਰ ਠੇਕੇਦਾਰ ਨੂੰ ਸਨਮਾਨਿਤ ਕੀਤਾ ਗਿਆ।
ਇਸ ਕੈਂਪ ਨੂੰ ਸਫਲ ਬਣਾਉਣ ਵਿੱਚ ਸੁਸਾਇਟੀ ਦੇ ਮੈਂਬਰਾਂ ਸੁਖਜਿੰਦਰ ਸਿੰਘ ਸੰਧੂ, ਗੁਰਜੀਤ ਸਿੰਘ ਮੱਲੀ, ਰਮਨਦੀਪ ਸਿੰਘ ਸੰਧੂ, ਬਲਵੰਤ ਸਿੰਘ ਸਿੱਧੂ, ਅਮਨਦੀਪ ਸਿੰਘ ਮੰਪੀ, ਬਖ਼ਸ਼ੀਸ਼ ਸਿੰਘ ਜੱਥੇਦਾਰ, ਗੁਰਬਾਜ ਸਿੰਘ ਕੈਨੇਡਾ ਅਤੇ ਸਮੂਹ ਐਨ.ਆਰ.ਆਈ. ਵੀਰਾਂ ਨੇ ਅਹਿਮ ਯੋਗਦਾਨ ਪਾਇਆ।
