ਐੱਸ.ਐੱਸ.ਆਰ. ਤਹਿਤ ਵਿਸ਼ੇਸ਼ ਕੈਂਪ ਹੁਣ 24 ਅਕਤੂਬਰ ਨੂੰ ਦੁਪਹਿਰ 3 ਤੋਂ ਸ਼ਾਮ 5 ਵਜੇ ਤੱਕ ਲੱਗਣਗੇ : ਜ਼ਿਲ੍ਹਾ ਚੋਣ ਅਫ਼ਸਰ
- kakkar.news
- October 22, 2026
- Punjab
ਐੱਸ.ਐੱਸ.ਆਰ. ਤਹਿਤ ਵਿਸ਼ੇਸ਼ ਕੈਂਪ ਹੁਣ 24 ਅਕਤੂਬਰ ਨੂੰ ਦੁਪਹਿਰ 3 ਤੋਂ ਸ਼ਾਮ 5 ਵਜੇ ਤੱਕ ਲੱਗਣਗੇ : ਜ਼ਿਲ੍ਹਾ ਚੋਣ ਅਫ਼ਸਰ
ਸਾਰੇ ਪੋਲਿੰਗ ਬੂਥਾਂ ’ਤੇ ਬੀ.ਐੱਲ.ਓ. ਅੰਤਿਮ ਵੋਟਰ ਸੂਚੀ ਸਮੇਤ ਰਹਿਣਗੇ ਹਾਜ਼ਰ
ਫਿਰੋਜ਼ਪੁਰ, 22 ਅਕਤੂਬਰ 2026 (ਅਨੁਜ ਕੱਕੜ ਟੀਨੂੰ)
ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਜਾਰੀ ਨਵੇਂ ਨਿਰਦੇਸ਼ਾਂ ਅਨੁਸਾਰ ਐੱਸ.ਐੱਸ.ਆਰ. (ਸਪੈਸ਼ਲ ਸਮਰੀ ਰਿਵੀਜ਼ਨ) ਤਹਿਤ 25 ਅਕਤੂਬਰ 2026 ਨੂੰ ਸਾਰੇ ਪੋਲਿੰਗ ਬੂਥਾਂ ’ਤੇ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪਾਂ ਦੀ ਮਿਤੀ ਵਿੱਚ ਤਬਦੀਲੀ ਕੀਤੀ ਗਈ ਹੈ। ਹੁਣ ਇਹ ਵਿਸ਼ੇਸ਼ ਕੈਂਪ 24 ਅਕਤੂਬਰ 2026 (ਸ਼ਨੀਵਾਰ) ਨੂੰ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਲਗਾਏ ਜਾਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਨਿਰਧਾਰਤ ਸਮੇਂ ਦੌਰਾਨ ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਐੱਸ.ਆਈ.ਆਰ.-2026 ਦੀ ਅੰਤਿਮ ਵੋਟਰ ਸੂਚੀ ਸਮੇਤ ਹਾਜ਼ਰ ਰਹਿਣਗੇ, ਤਾਂ ਜੋ ਯੋਗ ਨਾਗਰਿਕ ਆਪਣੇ ਨਾਂ ਦੀ ਜਾਂਚ ਅਤੇ ਪੁਸ਼ਟੀ ਕਰ ਸਕਣ। ਇਸ ਤੋਂ ਇਲਾਵਾ, ਵੋਟਰ ਸੂਚੀ ਵਿੱਚ ਨਾਂ ਦਰਜ ਕਰਵਾਉਣ ਤੋਂ ਰਹਿ ਗਏ ਯੋਗ ਵਿਅਕਤੀਆਂ ਅਤੇ ਪਹਿਲੀ ਵਾਰ ਵੋਟਰ ਬਣਨ ਵਾਲੇ ਨੌਜਵਾਨਾਂ ਨੂੰ ਵੀ ਲੋੜੀਂਦੇ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਸਬੰਧੀ ਸਹਾਇਤਾ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਸਾਰੇ ਸਬੰਧਤ ਅਧਿਕਾਰੀਆਂ ਅਤੇ ਬੀ.ਐੱਲ.ਓਜ਼ ਨੂੰ ਨਵੇਂ ਨਿਰਦੇਸ਼ਾਂ ਅਨੁਸਾਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੀ ਇਸ ਤਬਦੀਲੀ ਬਾਰੇ ਸੂਚਿਤ ਕੀਤਾ ਜਾਵੇਗਾ। ਉਨ੍ਹਾਂ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ 24 ਅਕਤੂਬਰ ਨੂੰ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪਾਂ ਦਾ ਲਾਭ ਉਠਾਉਣ ਅਤੇ ਆਪਣਾ ਨਾਂ ਵੋਟਰ ਸੂਚੀ ਵਿੱਚ ਦਰਜ ਕਰਾਉਣ।
