ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵਿਚਾਲੇ ਖੂਨੀ ਝੜਪ, ਸੂਏ ਨਾਲ ਹਮਲਾ ਕਰਕੇ ਕੀਤਾ ਜ਼ਖ਼ਮੀ
- kakkar.news
- October 30, 2026
- Crime Punjab
ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵਿਚਾਲੇ ਖੂਨੀ ਝੜਪ, ਸੂਏ ਨਾਲ ਹਮਲਾ ਕਰਕੇ ਕੀਤਾ ਜ਼ਖ਼ਮੀ
ਫਿਰੋਜ਼ਪੁਰ 30 ਅਕਤੂਬਰ 2026 (ਅਨੁਜ ਕੱਕੜ ਟੀਨੂੰ) ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿੱਚ ਹਵਾਲਾਤੀਆਂ ਵਿਚਾਲੇ ਹਿੰਸਕ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਇੱਕ ਹਵਾਲਾਤੀ ਵੱਲੋਂ ਦੂਜੇ ਹਵਾਲਾਤੀ ’ਤੇ ਕਥਿਤ ਤੌਰ ’ਤੇ ਸੂਏ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਜ਼ਖ਼ਮੀ ਹਵਾਲਾਤੀ ਨੂੰ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਹਵਾਲਾਤੀ ਗੁਰਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਖਾਈ ਫੇਮੇ ਕੀ ਆਪਣੇ ਕੁਝ ਸਾਥੀਆਂ ਸਮੇਤ ਫਿਰੋਜ਼ਪੁਰ ਕੇਂਦਰੀ ਜੇਲ੍ਹ ਦੀ ਬੈਰਕ ਨੰਬਰ 12 ਵਿੱਚ ਬੰਦ ਸੀ। ਇਸ ਦੌਰਾਨ 26 ਅਕਤੂਬਰ 2026 ਨੂੰ ਹਵਾਲਾਤੀ ਸੁੱਖਾ ਉਰਫ਼ ਬਾਸੀ ਵਾਸੀ ਭਾਵੜਾ ਆਜ਼ਮ ਸ਼ਾਹ ਵੱਲੋਂ ਕਥਿਤ ਤੌਰ ’ਤੇ ਗੁਰਜੀਤ ਸਿੰਘ ’ਤੇ ਸੂਏ ਨਾਲ ਹਮਲਾ ਕਰ ਦਿੱਤਾ ਗਿਆ।
ਇਸ ਹਮਲੇ ਵਿੱਚ ਗੁਰਜੀਤ ਸਿੰਘ ਦੇ ਸਰੀਰ ’ਤੇ ਕਾਫ਼ੀ ਸੱਟਾਂ ਲੱਗੀਆਂ, ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਭਰਤੀ ਕਰਵਾਇਆ ਗਿਆ।
ਮਾਮਲੇ ਸਬੰਧੀ ਹਵਾਲਾਤੀ ਸੁੱਖਾ ਉਰਫ਼ ਬਾਸੀ ਖ਼ਿਲਾਫ਼ ਕੇਸ ਦਰਜ ਕਰਕੇ ਪੁਲਿਸ ਵੱਲੋਂ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਜੇਲ੍ਹ ਦੀ ਬੈਰਕ ਅੰਦਰ ਹੋਏ ਇਸ ਹਮਲੇ ਨੇ ਜੇਲ੍ਹ ਦੀ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ।
