ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹਿੱਤਾਂ ਦੀ ਰਾਖੀ ਕਰਨ ਵਾਲੀ ਸਿਆਸੀ ਪਾਰਟੀ ਨੂੰ ਹੀ ਸਮਰਥਨ ਦੇਣਗੇ ਮੁਲਾਜ਼ਮ : ਸੁਖਚੈਨ ਖੈਰਾ
- kakkar.news
- November 16, 2026
- Punjab
ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹਿੱਤਾਂ ਦੀ ਰਾਖੀ ਕਰਨ ਵਾਲੀ ਸਿਆਸੀ ਪਾਰਟੀ ਨੂੰ ਹੀ ਸਮਰਥਨ ਦੇਣਗੇ ਮੁਲਾਜ਼ਮ : ਸੁਖਚੈਨ ਖੈਰਾ
ਫਿਰੋਜ਼ਪੁਰ, 16 ਨਵੰਬਰ 2026 (ਅਨੁਜ ਕੱਕੜ ਟੀਨੂੰ )
ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵੀ ਆਪਣਾ ਸਿਆਸੀ ਰੁਖ ਸਪੱਸ਼ਟ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸੇ ਤਹਿਤ ਫਿਰੋਜ਼ਪੁਰ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਅਤੇ ਉਨ੍ਹਾਂ ਦੇ ਹੱਕਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਦੌਰਾਨ ਮੁਲਾਜ਼ਮ ਕਨਵੀਨਰ ਸੁਖਚੈਨ ਖੈਰਾ, ਆਗੂ ਬਚਿੱਤਰ ਸਿੰਘ ਸਮੇਤ ਕਮੇਟੀ ਦੇ ਹੋਰ ਮੈਂਬਰ ਮੌਜੂਦ ਰਹੇ।
ਇਸ ਮੌਕੇ ਸੁਖਚੈਨ ਖੈਰਾ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਦੀ ਭੂਮਿਕਾ ਕਾਫ਼ੀ ਅਹਿਮ ਹੋਵੇਗੀ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜਿਹੜੀ ਵੀ ਸਿਆਸੀ ਪਾਰਟੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਅੱਗੇ ਆਵੇਗੀ, ਮੁਲਾਜ਼ਮ ਵਰਗ ਉਸੇ ਪਾਰਟੀ ਦਾ ਸਾਥ ਦੇਣ ਬਾਰੇ ਫੈਸਲਾ ਕਰੇਗਾ।
ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਮੁਲਾਜ਼ਮਾਂ ਦੇ ਹੱਕਾਂ ਅਤੇ ਮੰਗਾਂ ਨੂੰ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ, ਸਗੋਂ ਇਨ੍ਹਾਂ ਨੂੰ ਆਪਣੀ ਤਰਜੀਹ ਬਣਾਉਂਦੇ ਹੋਏ ਅਮਲੀ ਰੂਪ ਵਿੱਚ ਲਾਗੂ ਕਰਨਾ ਚਾਹੀਦਾ ਹੈ।
