ਬਲਾਕ ਪੱਧਰੀ ਸਬਜੈਕਟ ਫੇਅਰ ਵਿੱਚ ਸਤੀਏਵਾਲਾ ਸਕੂਲ ਦੇ ਵਿਦਿਆਰਥੀਆਂ ਨੇ ਗੱਡੇ ਜਿੱਤ ਦੇ ਝੰਡੇ, ਦੋ ਮਾਡਲਾਂ ਨੇ ਦਿਵਾਏ ਪਹਿਲਾ ਤੇ ਤੀਜਾ ਸਥਾਨ
- kakkar.news
- November 19, 2026
- Education Punjab
ਬਲਾਕ ਪੱਧਰੀ ਸਬਜੈਕਟ ਫੇਅਰ ਵਿੱਚ ਸਤੀਏਵਾਲਾ ਸਕੂਲ ਦੇ ਵਿਦਿਆਰਥੀਆਂ ਨੇ ਗੱਡੇ ਜਿੱਤ ਦੇ ਝੰਡੇ, ਦੋ ਮਾਡਲਾਂ ਨੇ ਦਿਵਾਏ ਪਹਿਲਾ ਤੇ ਤੀਜਾ ਸਥਾਨ
ਫਿਰੋਜ਼ਪੁਰ 19 ਨਵੰਬਰ 2026(ਅਨੁਜ ਕੱਕੜ ਟੀਨੂੰ )
ਸਿੱਖਿਆ ਦੇ ਖੇਤਰ ਵਿੱਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਸਰਕਾਰੀ ਹਾਈ ਸਮਾਰਟ ਸਕੂਲ ਸਤੀਏਵਾਲਾ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਸਬਜੈਕਟ ਫੇਅਰ 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਮਾਣ ਵਧਾਇਆ ਹੈ। ਇਸ ਮੁਕਾਬਲੇ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਪਹਿਲਾ ਅਤੇ ਤੀਜਾ ਸਥਾਨ ਹਾਸਲ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ।

ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜੀਦਪੁਰ ਵਿਖੇ ਕਰਵਾਏ ਗਏ ਇਸ ਬਲਾਕ ਪੱਧਰੀ ਕਿਸਮਤ ਆਪਸ ਜਿਹਨੇ ਆਪੋ ਸੇਰਾ ਬੰਦਾ ਤੇਰਾ ਕੰਮ ਵਰਗਾ ਮੁਕਾਬਲੇ ਦੀ ਸ਼ੁਰੂਆਤ ਇੰਚਾਰਜ ਪ੍ਰਿੰਸੀਪਲ ਰਾਕੇਸ਼ ਕੁਮਾਰ ਵੱਲੋਂ ਕੀਤੀ ਗਈ। ਮੁਕਾਬਲੇ ਦੌਰਾਨ ਸਰਕਾਰੀ ਹਾਈ ਸਮਾਰਟ ਸਕੂਲ ਸਤੀਏਵਾਲਾ ਦੀ ਛੇਵੀਂ ਜਮਾਤ ਦੇ ਵਿਦਿਆਰਥੀ ਹਰਮਨਜੋਤ ਸਿੰਘ ਅਤੇ ਜੈਵੀਰ ਸਿੰਘ ਨੇ ਆਪਣੇ ਸ਼ਾਨਦਾਰ ਮਾਡਲ ਰਾਹੀਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਸੁਖਮਨ ਕੌਰ ਅਤੇ ਰਣਦੀਪ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਦੀਆਂ ਪ੍ਰਾਪਤੀਆਂ ਵਿੱਚ ਇੱਕ ਹੋਰ ਅਧਿਆਏ ਜੋੜਿਆ।
ਇਸ ਮੌਕੇ ਬਲਾਕ ਸਤੀਏਵਾਲਾ ਦੇ ਨੋਡਲ ਅਫ਼ਸਰ ਸ੍ਰੀਮਤੀ ਰੁਪਿੰਦਰ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਖਾਂ ਦੇ ਪ੍ਰਿੰਸੀਪਲ ਅਤੇ ਸਰਕਾਰੀ ਹਾਈ ਸਮਾਰਟ ਸਕੂਲ ਸਤੀਏਵਾਲਾ ਦੀ ਹੈੱਡਮਿਸਟ੍ਰੈਸ ਸ੍ਰੀਮਤੀ ਪ੍ਰਵੀਨ ਬਾਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਵਿਦਿਆਰਥੀਆਂ ਦੀ ਇਸ ਕਾਮਯਾਬੀ ਪਿੱਛੇ ਗਾਈਡ ਅਧਿਆਪਕ ਸ੍ਰੀ ਲਖਵੰਤ ਸਿੰਘ, ਸ੍ਰੀ ਸੰਜੀਵ ਕੁਮਾਰ ਅਤੇ ਸ੍ਰੀਮਤੀ ਸਰੋਜ ਰਾਣੀ ਦੀ ਮਿਹਨਤ ਅਤੇ ਯੋਗ ਅਗਵਾਈ ਅਹਿਮ ਰਹੀ। ਸਕੂਲ ਮੁਖੀ ਸ੍ਰੀਮਤੀ ਪ੍ਰਵੀਨ ਬਾਲਾ ਅਤੇ ਸਮੂਹ ਸਟਾਫ਼ ਨੇ ਜੇਤੂ ਵਿਦਿਆਰਥੀਆਂ ਅਤੇ ਗਾਈਡ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਸਕੂਲ ਦੀ ਇਸ ਪ੍ਰਾਪਤੀ ਨਾਲ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਵਿਦਿਆਰਥੀਆਂ ਦੀ ਸਫ਼ਲਤਾ ਨੂੰ ਹੋਰਨਾਂ ਬੱਚਿਆਂ ਲਈ ਵੀ ਪ੍ਰੇਰਣਾਦਾਇਕ ਦੱਸਿਆ ਜਾ ਰਿਹਾ ਹੈ।
