ਲੋਕਾਂ ਦੇ ਸੁਝਾਵਾਂ ਨੂੰ ਭਾਜਪਾ ਦੇ ਚੋਣ ਮਨੋਰਥ ਪੱਤਰ ਵਿੱਚ ਦਿੱਤੀ ਜਾਵੇਗੀ ਤਰਜੀਹ : ਸੋਢੀ
- kakkar.news
- November 19, 2026
- Punjab
ਲੋਕਾਂ ਦੇ ਸੁਝਾਵਾਂ ਨੂੰ ਭਾਜਪਾ ਦੇ ਚੋਣ ਮਨੋਰਥ ਪੱਤਰ ਵਿੱਚ ਦਿੱਤੀ ਜਾਵੇਗੀ ਤਰਜੀਹ : ਰਾਣਾ ਗੁਰਮੀਤ ਸਿੰਘ ਸੋਢੀ
24 ਨਵੰਬਰ ਤੋਂ ਪਹਿਲਾਂ ਪੰਜਾਬ ਦੇ ਲੋਕ ਆਪਣੇ ਸੁਝਾਅ ਪਾਰਟੀ ਨਾਲ ਸਾਂਝੇ ਕਰਨ : ਸੋਢੀ
ਫਿਰੋਜ਼ਪੁਰ 19 ਨਵੰਬਰ 2026 (.ਅਨੁਜ ਕੱਕੜ ਟੀਨੂੰ )
ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਦੇ ਆਗਾਮੀ ਚੋਣ ਮਨੋਰਥ ਪੱਤਰ ਨੂੰ ਲੋਕਾਂ ਦੀਆਂ ਉਮੀਦਾਂ ਅਤੇ ਜ਼ਮੀਨੀ ਪੱਧਰ ਦੀਆਂ ਸਮੱਸਿਆਵਾਂ ਦੇ ਅਨੁਸਾਰ ਤਿਆਰ ਕਰਨ ਲਈ ਲੋਕਾਂ ਤੋਂ ਸੁਝਾਅ ਮੰਗੇ ਜਾ ਰਹੇ ਹਨ। ਇਸ ਸਬੰਧੀ ਭਾਜਪਾ ਦੇ ਸੀਨੀਅਰ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪਾਰਟੀ ਲੋਕ ਹਿੱਤਾਂ ਨੂੰ ਸਮਰਪਿਤ ਹੈ ਅਤੇ ਪੰਜਾਬ ਦੇ ਲੋਕਾਂ ਨਾਲ ਮਿਲ ਕੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕਰਨਾ ਚਾਹੁੰਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਸੁਝਾਵਾਂ ਨੂੰ ਪਾਰਟੀ ਦੇ ਚੋਣ ਮਨੋਰਥ ਪੱਤਰ ਵਿੱਚ ਵਿਸ਼ੇਸ਼ ਮਹੱਤਤਾ ਦਿੱਤੀ ਜਾਵੇਗੀ। ਜੇਕਰ ਕਿਸੇ ਵਿਅਕਤੀ ਕੋਲ ਪੰਜਾਬ ਦੀ ਤਰੱਕੀ, ਲੋਕ ਭਲਾਈ ਜਾਂ ਆਪਣੇ ਇਲਾਕੇ ਦੀਆਂ ਸਮੱਸਿਆਵਾਂ ਦੇ ਹੱਲ ਸਬੰਧੀ ਕੋਈ ਸੁਝਾਅ ਹੈ ਤਾਂ ਉਹ ਕਿਸੇ ਵੀ ਸਮੇਂ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ।
ਰਾਣਾ ਸੋਢੀ ਨੇ ਦੱਸਿਆ ਕਿ ਲੋਕਾਂ ਵੱਲੋਂ ਪ੍ਰਾਪਤ ਹੋਣ ਵਾਲੇ ਸੁਝਾਵਾਂ ਨੂੰ ਗੰਭੀਰਤਾ ਨਾਲ ਨੋਟ ਕਰਕੇ ਸਬੰਧਤ ਕਮੇਟੀ ਅੱਗੇ ਰੱਖਿਆ ਜਾਵੇਗਾ, ਤਾਂ ਜੋ ਉਨ੍ਹਾਂ ਨੂੰ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਕਰਨ ਲਈ ਵਿਚਾਰਿਆ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 24 ਨਵੰਬਰ ਤੋਂ ਪਹਿਲਾਂ ਆਪਣੇ ਸੁਝਾਅ ਜ਼ਰੂਰ ਸਾਂਝੇ ਕਰਨ, ਤਾਂ ਜੋ ਸਾਰੇ ਮਹੱਤਵਪੂਰਨ ਮੁੱਦਿਆਂ ਨੂੰ ਇਕੱਠਾ ਕਰਕੇ ਅਗਲੀ ਕਾਰਵਾਈ ਲਈ ਭੇਜਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਭਾਜਪਾ ਦੀ ਕੋਸ਼ਿਸ਼ ਹੈ ਕਿ ਚੋਣ ਮਨੋਰਥ ਪੱਤਰ ਸਿਰਫ਼ ਇੱਕ ਸਿਆਸੀ ਦਸਤਾਵੇਜ਼ ਬਣ ਕੇ ਨਾ ਰਹਿ ਜਾਵੇ, ਸਗੋਂ ਇਸ ਵਿੱਚ ਪੰਜਾਬ ਦੇ ਆਮ ਲੋਕਾਂ ਦੀਆਂ ਆਸਾਂ, ਉਮੀਦਾਂ ਅਤੇ ਜ਼ਮੀਨੀ ਪੱਧਰ ਦੀਆਂ ਅਸਲ ਸਮੱਸਿਆਵਾਂ ਦੀ ਝਲਕ ਵੀ ਦਿਖਾਈ ਦੇਵੇ।
