ਫਿਰੋਜ਼ਪੁਰ ਸ਼ਹਿਰ ਵਿੱਚ ਨਗਰ ਕੌਂਸਲ ਵੱਲੋਂ ਮੈਗਾ ਸਫ਼ਾਈ ਮੁਹਿੰਮ, ਵੱਖ-ਵੱਖ ਸੜਕਾਂ ਅਤੇ ਇਲਾਕਿਆਂ ਦੀ ਕੀਤੀ ਗਈ ਸਫ਼ਾਈ
- kakkar.news
- November 20, 2026
- Punjab
ਫਿਰੋਜ਼ਪੁਰ ਸ਼ਹਿਰ ਵਿੱਚ ਨਗਰ ਕੌਂਸਲ ਵੱਲੋਂ ਮੈਗਾ ਸਫ਼ਾਈ ਮੁਹਿੰਮ, ਵੱਖ-ਵੱਖ ਸੜਕਾਂ ਅਤੇ ਇਲਾਕਿਆਂ ਦੀ ਕੀਤੀ ਗਈ ਸਫ਼ਾਈ
ਤਿਉਹਾਰਾਂ ਦੇ ਮੱਦੇਨਜ਼ਰ ‘ਗਾਰਬੇਜ ਫ੍ਰੀ ਫੈਸਟੀਵਲ’ ਮੁਹਿੰਮ ਤਹਿਤ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲੇ
ਫਿਰੋਜ਼ਪੁਰ, 20 ਨਵੰਬਰ 2026(ਅਨੁਜ ਕੱਕੜ ਟੀਨੂੰ )
ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਅਤੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਸ਼ਹਿਰ ਵਿੱਚ ਮੈਗਾ ਸਫ਼ਾਈ ਮੁਹਿੰਮ ਚਲਾਈ ਗਈ। ਇਸ ਵਿਸ਼ੇਸ਼ ਮੁਹਿੰਮ ਤਹਿਤ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਅਤੇ ਇਲਾਕਿਆਂ ਵਿੱਚ ਸਫ਼ਾਈ ਕਰਵਾਈ ਗਈ।
ਨਗਰ ਕੌਂਸਲ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਚਲਾਈ ਜਾ ਰਹੀ ‘ਗਾਰਬੇਜ ਫ੍ਰੀ ਫੈਸਟੀਵਲ’ ਮੁਹਿੰਮ ਦਾ ਮੁੱਖ ਮਕਸਦ ਸ਼ਹਿਰ ਨੂੰ ਕੂੜਾ-ਕਰਕਟ ਮੁਕਤ ਬਣਾਉਣਾ ਅਤੇ ਸਫ਼ਾਈ ਪ੍ਰਬੰਧਾਂ ਨੂੰ ਹੋਰ ਸੁਚਾਰੂ ਕਰਨਾ ਹੈ। ਇਸ ਤਹਿਤ ਸਫ਼ਾਈ ਕਰਮਚਾਰੀਆਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਵਿਸ਼ੇਸ਼ ਤੌਰ ‘ਤੇ ਸਫ਼ਾਈ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਦੇ ਅਧਿਕਾਰੀ ਸੁਖਪਾਲ ਸਿੰਘ ਨੇ ਦੱਸਿਆ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣਾ ਨਗਰ ਕੌਂਸਲ ਦੀ ਪਹਿਲ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਮੱਦੇਨਜ਼ਰ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ, ਤਾਂ ਜੋ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਵਾਤਾਵਰਣ ਮਿਲ ਸਕੇ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਕੂੜਾ-ਕਰਕਟ ਸੜਕਾਂ ਅਤੇ ਜਨਤਕ ਥਾਵਾਂ ‘ਤੇ ਸੁੱਟਣ ਦੀ ਬਜਾਏ ਨਿਰਧਾਰਤ ਥਾਵਾਂ ‘ਤੇ ਹੀ ਪਾਉਣ ਅਤੇ ਸ਼ਹਿਰ ਨੂੰ ਸਾਫ਼ ਰੱਖਣ ਵਿੱਚ ਨਗਰ ਕੌਂਸਲ ਦਾ ਸਹਿਯੋਗ ਕਰਨ।
