ਪੰਜਾਬ ਦੇ ਹਿੱਤਾਂ ਲਈ ਅਕਾਲੀ-ਭਾਜਪਾ ਗਠਜੋੜ ਸਮੇਂ ਦੀ ਲੋੜ : ਰਾਣਾ ਸੋਢੀ
- kakkar.news
- November 24, 2026
- Politics Punjab
ਪੰਜਾਬ ਦੇ ਹਿੱਤਾਂ ਲਈ ਅਕਾਲੀ-ਭਾਜਪਾ ਗਠਜੋੜ ਸਮੇਂ ਦੀ ਲੋੜ : ਰਾਣਾ ਸੋਢੀ
ਫਿਰੋਜ਼ਪੁਰ 24 ਨਵੰਬਰ 2026 ( ਅਨੁਜ ਕੱਕੜ ਟੀਨੂੰ )
ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਗਠਜੋੜ ਨਹੀਂ ਨਵੇਂ ਸਮੀਕਰਨ ਪੈਦਾ ਕਰ ਦਿੱਤੇ ਹਨ। ਇਸ ਦਰਮਿਆਨ ਭਾਜਪਾ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਰਦਾਰ ਰਾਣਾ ਗੁਰਮੀਤ ਸਿੰਘ ਸੋਢੀ ਨੇ ਇਸ ਫੈਸਲੇ ਦਾ ਸਮਰਥਨ ਕੀਤਾ ਹੈ।
ਫਿਰੋਜ਼ਪੁਰ ਵਿਖੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਰਾਣਾ ਸੋਢੀ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਲੋਕਾਂ ਦੀਆਂ ਲੋੜਾਂ ਨੂੰ ਦੇਖਦਿਆਂ ਅਕਾਲੀ-ਭਾਜਪਾ ਗਠਜੋੜ ਬੇਹੱਦ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਸਿਆਸੀ ਫੈਸਲੇ ਲੈਂਦੇ ਸਮੇਂ ਪਾਰਟੀ ਹਿੱਤਾਂ ਤੋਂ ਉੱਪਰ ਉੱਠ ਕੇ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਦੇ ਹਿੱਤਾਂ ਨੂੰ ਪਹਿਲ ਦੇਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਇਸ ਗਠਜੋੜ ਪਿੱਛੇ ਵੀ ਪੰਜਾਬ ਅਤੇ ਕਿਸਾਨਾਂ ਦੇ ਹਿੱਤਾਂ ਨੂੰ ਮੁੱਖ ਰੱਖਿਆ ਗਿਆ ਹੈ। ਰਾਣਾ ਸੋਢੀ ਨੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਪੰਜਾਬ ਅੰਦਰ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਾਂਝੀ ਸਰਕਾਰ ਬਣੇਗੀ।

- November 24, 2026
ਪੰਜਾਬ ਦੇ ਹਿੱਤਾਂ ਲਈ ਅਕਾਲੀ-ਭਾਜਪਾ ਗਠਜੋੜ ਸਮੇਂ ਦੀ ਲੋੜ : ਰਾਣਾ ਸੋਢੀ
- November 22, 2026