27 ਨਵੰਬਰ ਨੂੰ ਫਿਰੋਜ਼ਪੁਰ ਵਿੱਚ ਹੋਵੇਗੀ ਸਿਵਲ ਡਿਫੈਂਸ ਦੀ ਮੌਕ ਡ੍ਰਿੱਲ, ਰਾਤ 8 ਤੋਂ 8:10 ਵਜੇ ਤੱਕ ਰਹੇਗਾ ਬਲੈਕਆਊਟ
- kakkar.news
- November 25, 2026
- Punjab
27 ਨਵੰਬਰ ਨੂੰ ਫਿਰੋਜ਼ਪੁਰ ਵਿੱਚ ਹੋਵੇਗੀ ਸਿਵਲ ਡਿਫੈਂਸ ਦੀ ਮੌਕ ਡ੍ਰਿੱਲ, ਰਾਤ 8 ਤੋਂ 8:10 ਵਜੇ ਤੱਕ ਰਹੇਗਾ ਬਲੈਕਆਊਟ
ਹਾਊਸਿੰਗ ਬੋਰਡ ਪੁੱਡਾ ਮਾਰਕੀਟ ਇਲਾਕੇ ਵਿੱਚ 10 ਮਿੰਟ ਲਈ ਬੁਝਾਈਆਂ ਜਾਣਗੀਆਂ ਲਾਈਟਾਂ, ਸਾਇਰਨ ਵਜਾ ਕੇ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ
ਫਿਰੋਜ਼ਪੁਰ 25 ਨਵੰਬਰ 2026 (ਅਨੁਜ ਕੱਕੜ ਟੀਨੂੰ )
ਦੇਸ਼ ਭਰ ਵਿੱਚ 27 ਨਵੰਬਰ ਨੂੰ ਸਿਵਲ ਡਿਫੈਂਸ ਵੱਲੋਂ ਮੌਕ ਡ੍ਰਿੱਲ ਕਰਵਾਈ ਜਾ ਰਹੀ ਹੈ। ਇਸੇ ਤਹਿਤ ਫਿਰੋਜ਼ਪੁਰ ਵਿਖੇ ਵੀ ਮੌਕ ਡ੍ਰਿੱਲ ਦਾ ਆਯੋਜਨ ਕੀਤਾ ਜਾਵੇਗਾ। ਇਸ ਦੌਰਾਨ ਫਿਰੋਜ਼ਪੁਰ ਦੇ ਹਾਊਸਿੰਗ ਬੋਰਡ ਪੁੱਡਾ ਮਾਰਕੀਟ ਇਲਾਕੇ ਵਿੱਚ ਰਾਤ 8 ਵਜੇ ਤੋਂ 8:10 ਵਜੇ ਤੱਕ 10 ਮਿੰਟ ਲਈ ਬਲੈਕਆਊਟ ਕੀਤਾ ਜਾਵੇਗਾ।
ਸਿਵਲ ਡਿਫੈਂਸ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਕ ਡ੍ਰਿੱਲ ਦੌਰਾਨ ਸਾਇਰਨ ਵਜਾਏ ਜਾਣਗੇ ਅਤੇ ਲੋਕਾਂ ਨੂੰ ਜੰਗ ਵਰਗੀ ਐਮਰਜੈਂਸੀ ਸਥਿਤੀ ਵਿੱਚ ਆਪਣੇ ਆਪ ਨੂੰ ਸੁਰੱਖਿਅਤ ਰੱਖਣ ਅਤੇ ਬਚਾਅ ਕਰਨ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਲੋਕਾਂ ਨੂੰ ਐਮਰਜੈਂਸੀ ਹਾਲਾਤਾਂ ਵਿੱਚ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਸੁਰੱਖਿਆ ਉਪਾਵਾਂ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ।
ਅਧਿਕਾਰੀਆਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਮੌਕ ਡ੍ਰਿੱਲ ਦੌਰਾਨ ਕਿਸੇ ਵੀ ਤਰ੍ਹਾਂ ਘਬਰਾਉਣ ਜਾਂ ਪੈਨਿਕ ਹੋਣ ਦੀ ਲੋੜ ਨਹੀਂ ਹੈ। ਇਹ ਕੋਈ ਅਸਲ ਐਮਰਜੈਂਸੀ ਨਹੀਂ, ਸਗੋਂ ਐਮਰਜੈਂਸੀ ਵਰਗੇ ਹਾਲਾਤਾਂ ਨਾਲ ਨਜਿੱਠਣ ਦੀਆਂ ਤਿਆਰੀਆਂ ਨੂੰ ਪਰਖਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਅਭਿਆਸ ਹੈ।
ਇਸ ਸਬੰਧੀ ਸਿਵਲ ਡਿਫੈਂਸ ਫਿਰੋਜ਼ਪੁਰ ਦੇ ਅਧਿਕਾਰੀ ਅਨੀਸ਼ ਗੁਪਤਾ ਅਤੇ ਚੀਫ਼ ਵਾਰਡਨ ਪਰਮਿੰਦਰ ਥਿੰਦ ਵੱਲੋਂ ਵੀ ਲੋਕਾਂ ਨੂੰ ਮੌਕ ਡ੍ਰਿੱਲ ਵਿੱਚ ਸਹਿਯੋਗ ਦੇਣ ਅਤੇ ਘਬਰਾਹਟ ਤੋਂ ਬਚਣ ਦੀ ਅਪੀਲ ਕੀਤੀ ਗਈ।

- November 24, 2026
ਪੰਜਾਬ ਦੇ ਹਿੱਤਾਂ ਲਈ ਅਕਾਲੀ-ਭਾਜਪਾ ਗਠਜੋੜ ਸਮੇਂ ਦੀ ਲੋੜ : ਰਾਣਾ ਸੋਢੀ
- November 22, 2026