ਖੇਡਾਂ ਵਤਨ ਪੰਜਾਬ ਦੀਆਂ 2022 ਤਹਿਤ ਫ਼ਾਜ਼ਿਲਕਾ ਦੇ ਬਹੁਮੰਤਵੀਂ ਖੇਡ ਸਟੇਡੀਅਮ ਵਿਖੇ ਹੋਇਆ ਜ਼ਿਲ੍ਹਾ ਪੱਧਰੀ ਟੂਰਨਾਮੈਂਟ
- 177 Views
- kakkar.news
- September 15, 2022
- Punjab Sports
ਖੇਡਾਂ ਵਤਨ ਪੰਜਾਬ ਦੀਆਂ 2022 ਤਹਿਤ ਫ਼ਾਜ਼ਿਲਕਾ ਦੇ ਬਹੁਮੰਤਵੀਂ ਖੇਡ ਸਟੇਡੀਅਮ ਵਿਖੇ ਹੋਇਆ ਜ਼ਿਲ੍ਹਾ ਪੱਧਰੀ ਟੂਰਨਾਮੈਂਟ
ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਨੇ ਕਰਵਾਈ ਜ਼ਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ
ਕਿਹਾ ਖੇਡਾਂ ਦਾ ਸਾਡੇ ਜੀਵਨ ਵਿੱਚ ਅਹਿਮ ਰੋਲ
ਖੇਡਾਂ ਸਾਨੂੰ ਚੰਗੀ ਸੋਚ ਦੇ ਨਾਲ ਨਾਲ ਨਸ਼ਿਆਂ ਤੋਂ ਵੀ ਦੂਰ ਰੱਖਦੀਆਂ ਹਨ
ਫਾਜ਼ਿਲਕਾ, 15 ਸਤੰਬਰ ਸੁਭਾਸ ਕੱਕੜ
ਖੇਡਾਂ ਵਤਨ ਪੰਜਾਬ ਦੀਆਂ 2022 ਤਹਿਤ ਫ਼ਾਜ਼ਿਲਕਾ ਦੇ ਬਹੁਮੰਤਵੀਂ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਦਾ ਜੋਸ਼ੀਲਾ ਆਗਾਜ ਹੋਇਆ। ਜਿਸ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਵੱਲੋਂ ਖ਼ੁਦ ਫ਼ਾਜ਼ਿਲਕਾ ਦੇ ਬਹੁਮੰਤਵੀ ਸਟੇਡੀਅਮ ਵਿਖੇ ਪਹੁੰਚ ਕੇ ਕਰਵਾਈ ਗਈ।
ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਖਿਡਾਰੀਆਂ ਨੂੰ ਅਸ਼ੀਰਵਾਦ ਦਿੰਦਿਆਂ ਹੋਇਆਂ ਕਿਹਾ ਗਿਆ ਕਿ ਖੇਡਾਂ ਦਾ ਸਾਡੇ ਜੀਵਨ ਵਿੱਚ ਅਹਿਮ ਰੋਲ ਹੈ । ਉਨ੍ਹਾਂ ਕਿਹਾ ਕਿ ਜਿੱਥੇ ਖੇਡਾਂ ਸਾਨੂੰ ਚੰਗੀ ਸੋਚ ਪ੍ਰਦਾਨ ਕਰਦੀਆਂ ਹਨ ਉੱਥੇ ਹੀ ਸਾਨੂੰ ਨਸ਼ਿਆਂ ਤੋਂ ਵੀ ਦੂਰ ਰੱਖਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜੋ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕੀਤੀਆਂ ਗਈਆਂ ਹਨ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਤੁਸੀਂ ਇਨ੍ਹਾਂ ਖੇਡਾਂ ਆਪਣੀ ਪ੍ਰਤਿਭਾ ਤੇ ਜੋਸ਼ ਖਰੋਸ਼ ਨਾਲ ਜਿੱਤ ਪ੍ਰਾਪਤ ਕਰਕੇ ਆਪਣੇ ਮਾਤਾ ਪਿਤਾ, ਸਕੂਲ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਦੇ ਹੋ। ਉਨ੍ਹਾਂ ਲੜਕੇ ਲੜਕੀਆਂ ਦੀ 100 ਮੀਟਰ ਦੀ ਦੌੜ ਦੌਰਾਨ ਖਿਡਾਰੀਆਂ ਨੂੰ ਅਸ਼ੀਰਵਾਦ ਦਿੰਦੇ ਹੋਏ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ।
ਜ਼ਿਲ੍ਹਾ ਖੇਡ ਅਫਸਰ ਸ੍ਰੀ ਗੁਰਫਤਿਹ ਸਿੰਘ ਬਰਾੜ ਨੇ ਦੱਸਿਆ ਕਿ ਕੱਬਡੀ ਖੇਡ (ਐਨ.ਐਸ. ਤੇ ਸਰਕਲ), ਖੋ-ਖੋ, ਬਾਸਕਟਬਾਲ, ਕੁਸ਼ਤੀ, ਗਤਕਾ ਅਤੇ ਜੂਡੇ ਦੇ ਅੰਡਰ-14, 17, 21 ਅਤੇ ਅੰਡਰ 21- 40 ਵਰਗ ਦੇ ਮੁਕਾਬਲੇ ਅੱਜ ਤੋਂ 18 ਸਤੰਬਰ ਨੂੰ ਕ੍ਰਮਵਾਰ ਵਰਗ ਅਨੁਸਾਰ ਬਹੁਮੰਤਵੀ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਕਰਵਾਏ ਜਾ ਰਹੇ ਹਨ।
ਇਸ ਤੋਂ ਇਲਾਵਾ ਅਥਲੈਟਿਕਸ, ਵੋਲੀਵਾਲ, ਪੈਰਾ ਐਥਲੈਟਿਕਸ ਤੇ ਟੇਬਲ ਟੈਨਿਕਸ ਖੇਡ ਦੇ ਅੰਡਰ-14, 17, 21, 21-40, 41-50 ਤੇ 50 ਤੋਂ ਵਧੇਰੀ ਉਮਰ ਵਰਗ ਦੇ ਕ੍ਰਮਵਾਰ ਵਰਗ ਦੇ ਖੇਡ ਮੁਕਾਬਲੇ 15 ਸਤੰਬਰ ਤੋਂ 18 ਸਤੰਬਰ ਤੱਕ ਬਹੁਮੰਤਵੀ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਲੜਕੇ ਲੜਕੀਆਂ ਦੀਆਂ ਇਹ ਖੇਡਾਂ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਵਿਖੇ ਕਰਵਾਈਆਂ ਜਾ ਰਹੀਆਂ ਹਨ ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024