ਵਿਧਾਇਕ ਬੱਲੂਆਣਾ ਨੇ ਪਿੰਡਾਂ ਦਾ ਕੀਤਾ ਦੌਰਾ ਅਤੇ ਪਿੰਡ ਵਾਸੀਆਂ ਦੀਆਂ ਸੁਣੀਆਂ ਸਮੱਸਆਵਾਂ
- 403 Views
- kakkar.news
- September 16, 2022
- Punjab
ਵਿਧਾਇਕ ਬੱਲੂਆਣਾ ਨੇ ਹਲਕੇ ਦੇ ਪਿੰਡ ਕੋਕਰੀਆਂ ਅਤੇ ਜੋਧਪੁਰ ਦਾ ਕੀਤਾ ਦੌਰਾ ਕਰਕੇ ਪਿੰਡ ਵਾਸੀਆਂ ਦੀਆਂ ਸੁਣੀਆਂ ਸਮੱਸਆਵਾਂ
ਬਲੂਆਣਾ, ਫਾਜ਼ਿਲਕਾ, 16 ਸਤੰਬਰ
ਸਿਟੀਜਨਜ ਵੋਇਸ
ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕਾ ਬੱਲੂਆਣਾ ਦੇ ਪਿੰਡ ਕੋਕਰੀਆਂ ਅਤੇ ਜੋਧਪੁਰ ਦਾ ਦੌਰਾ ਕਰਕੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ। ਮੁਸ਼ਕਲਾਂ ਸੁਣਨ ਉਪਰੰਤ ਉਨ੍ਹਾਂ ਮੁਸ਼ਕਲਾਂ ਦੇ ਹੱਲ ਦਾ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਅਤੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਲਕੇ ਦੇ ਵਿਕਾਸ ਲਈ ਸੁਹਿਰਦ ਯਤਨ ਕਰ ਰਹੀ ਹੈ, ਉਹ ਚਾਹੇ ਸਿਹਤ, ਸਿੱਖਿਆ ਜਾਂ ਵਿਕਾਸ ਦੀ ਹੋਵੇ।
ਉਨ੍ਹਾਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਹਰ ਪ੍ਰਕਾਰ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ ਇਸ ਕਰਕੇ ਲੋਕਾਂ ਦੇ ਵਿਚਕਾਰ ਪਹੁੰਚ ਕਰਕੇ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਤੇ ਹਲ ਵੀ ਕੀਤੇ ਜਾ ਰਹੇ ਹਨ। ਹਲਕਾ ਵਿਧਾਇਕ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ਼ ਦਵਾਉਂਦਿਆਂ ਕਿਹਾ ਕਿ ਉਹ ਸਰਕਾਰ `ਤੇ ਭਰੋਸਾ ਰੱਖਣ, ਇਹ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹਲ ਕਰਨ ਲਈ ਵਚਨਬਧ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਪਿੰਡਾਂ ਵਿਚ ਪਹੁੰਚ ਕਰਕੇ ਪਿੰਡ ਵਾਸੀਆਂ ਨੂੰ ਸਰਕਾਰ ਦੀਆਂ ਹਰੇਕ ਯੋਜਨਾ ਤੇ ਸਕੀਮਾਂ ਦਾ ਲਾਹਾ ਮੁਹੱਈਆ ਕਰਵਾਉਣ।

- March 24, 2026
अब क्यूआर कोड से कर सकेंगे अधिकृत वेंडरों की पहचान
- March 23, 2026
शहीदी मेला–हुसैनीवाला के अवसर पर रेलवे द्वारा विशेष प्रबंध
- March 23, 2026