ਸਪੀਕਰ ਕੁਲਤਾਰ ਸੰਧਵਾਂ ਦਾ ਕੈਨੇਡਾ ਤੋਂ ਪੰਜਾਬ ਪਰਤਣ ‘ਤੇ ਕੀਤਾ ਸਵਾਗਤ
- 80 Views
- kakkar.news
- September 16, 2022
- Politics Punjab
ਚੰਡੀਗੜ੍ਹ, 16 ਸਤੰਬਰ, 2022 : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਕੈਨੇਡਾ ਦੇ 25 ਦਿਨਾਂ ਦੌਰੇ ਤੋਂ ਬਾਅਦ ਪੰਜਾਬ ਪਰਤ ਆਏ ਹਨ ਅਤੇ ਉਨ੍ਹਾਂ ਨੇ ਇਸ ਦੌਰੇ ਨੂੰ ਪੂਰੀ ਤਰ੍ਹਾਂ ਸਫਲ ਦੱਸਿਆ ਹੈ।
ਅੱਜ ਇੱਥੇ ਪੁੱਜਣ ਉਪਰੰਤ ਸੰਧਵਾਂ ਨੇ ਦੱਸਿਆ ਕਿ ਕੈਨੇਡਾ ਫੇਰੀ ਦੌਰਾਨ ਉਨ੍ਹਾਂ ਵੱਖ-ਵੱਖ ਉੱਘੀਆਂ ਸ਼ਖ਼ਸੀਅਤਾਂ ਨਾਲ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ, ਜਿਨ੍ਹਾਂ ਨੇ ਪੰਜਾਬ ਨੂੰ ਸਹਿਯੋਗ ਦੇਣ ਦਾ ਵਾਅਦਾ ਕੀਤਾ |
ਸੰਧਵਾਂ ਨੇ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਰਾਜ ਚੌਹਾਨ ਨਾਲ ਸਿੱਖਿਆ, ਸੱਭਿਆਚਾਰ, ਵਿਗਿਆਨ, ਤਕਨਾਲੋਜੀ, ਖੇਤੀਬਾੜੀ ਅਤੇ ਡੇਅਰੀ ਮੁੱਦਿਆਂ ‘ਤੇ ਚਰਚਾ ਕੀਤੀ ਅਤੇ ਦੋਵਾਂ ਆਗੂਆਂ ਨੇ ਵੱਖ-ਵੱਖ ਖੇਤਰਾਂ ਵਿੱਚ ਆਪਸੀ ਸਹਿਯੋਗ ਵਧਾਉਣ ‘ਤੇ ਜ਼ੋਰ ਦਿੱਤਾ। ਸੰਧਵਾਂ ਨੇ ਬ੍ਰਿਟਿਸ਼ ਕੋਲੰਬੀਆ ਦੇ ਸਾਬਕਾ ਪ੍ਰਧਾਨ ਮੰਤਰੀ ਉਜਲ ਦੁਸਾਂਝ ਨਾਲ ਵੀ ਵੱਖ-ਵੱਖ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਅਤੇ ਇਸ ਦੌਰਾਨ ਦੋਵਾਂ ਆਗੂਆਂ ਨੇ ਸਿਆਸੀ ਖੇਤਰ ‘ਚ ਆਪਣੇ ਤਜ਼ਰਬੇ ਸਾਂਝੇ ਕੀਤੇ।
ਆਪਣੀ ਕੈਨੇਡਾ ਫੇਰੀ ਦੌਰਾਨ ਸੰਧਵਾਂ ਨੇ ਵੱਖ-ਵੱਖ ਥਾਵਾਂ ‘ਤੇ ਪੰਜਾਬੀ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਪੰਜਾਬ ਦੇ ਵਿਕਾਸ ਲਈ ਯੋਗਦਾਨ ਪਾਉਣ ਦੀ ਅਪੀਲ ਕੀਤੀ |
ਸੰਧਵਾਂ ਨੇ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ, ਬਿਦਰ (ਕਰਨਾਟਕ) ਦੇ ਆਪਣੇ ਸਹਿਪਾਠੀਆਂ ਨਾਲ ਆਪਣੇ ਕਾਲਜ ਦੇ ਦਿਨਾਂ ਦੀਆਂ ਯਾਦਾਂ ਵੀ ਸਾਂਝੀਆਂ ਕੀਤੀਆਂ ਅਤੇ ਉਨ੍ਹਾਂ ਨੂੰ ਪੰਜਾਬ ਦੇ ਵਿਕਾਸ ਲਈ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਕੈਨੇਡਾ ਫੇਰੀ ਦੌਰਾਨ ਵੱਖ-ਵੱਖ ਥਾਵਾਂ ‘ਤੇ ਪੰਜਾਬੀਆਂ ਅਤੇ ਕੈਨੇਡਾ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਸੰਧਵਾਂ ਦਾ ਨਿੱਘਾ ਸਵਾਗਤ ਕੀਤਾ ਗਿਆ |
ਸੰਧਵਾਂ ਦਾ ਚੰਡੀਗੜ੍ਹ ਪਹੁੰਚਣ ‘ਤੇ ਸੁਖਜੀਤ ਸਿੰਘ ਢਿੱਲਵਾਂ, ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਮਨਦੀਪ ਮੌਾਗਾ, ਜਗਤਾਰ ਸਿੰਘ ਬਰਾੜ, ਸੁਖਪਾਲ ਕੌਰ ਢਿੱਲਵਾਂ ਅਤੇ ਵਿਧਾਨ ਸਭਾ ਸਟਾਫ਼ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ |
ਇਸ ਤੋਂ ਪਹਿਲਾਂ ਬੀਤੀ ਸ਼ਾਮ ਦਿੱਲੀ ਹਵਾਈ ਅੱਡੇ ‘ਤੇ ਸੁਰਿੰਦਰਪਾਲ ਅਤੇ ਰਾਮ ਲੋਕ ਵੱਲੋਂ ਸੰਧਵਾਂ ਦਾ ਸਵਾਗਤ ਕੀਤਾ ਗਿਆ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024