ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਾਫ-ਸਫਾਈ ਪ੍ਰਤੀ ਜਾਗਰੂਕਤਾ ਅਭਿਆਨ ਜਾਰੀ
- 122 Views
- kakkar.news
- September 19, 2022
- Health Punjab
ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਾਫ-ਸਫਾਈ ਪ੍ਰਤੀ ਜਾਗਰੂਕਤਾ ਅਭਿਆਨ ਜਾਰੀ
ਪਿੰਡ ਹੌਜ਼ ਖਾਸ ਵਿਖੇ ਲੋਕਾਂ ਨੂੰ ਵਾਤਾਵਰਣ ਨੂੰ ਸ਼ੁਧ ਰੱਖਣ ਲਈ ਕੀਤਾ ਜਾਗਰੂਕ
ਫਾਜ਼ਿਲਕਾ, ਫਿਰੋਜਪੁਰ ( ਸੁਭਾਸ਼ ਕੱਕੜ), 19 ਸਤੰਬਰ
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਫਾਜ਼ਿਲਕਾ ਦੇ ਕਾਰਜਕਾਰੀ ਇੰਜੀਨੀਅਰ ਸ੍ਰੀ ਸ਼ਮਿੰਦਰ ਸਿੰਘ ਦੀ ਅਗਵਾਈ ਸਦਕਾ ਪਿੰਡ ਹੌਜ਼ ਖਾਸ ਅਲਿਆਸ ਗੰਧੜ ਬਲਾਕ ਜਲਾਲਾਬਾਦ ਵਿਖੇ ਪਿੰਡ ਵਾਸੀਆਂ ਨੂੰ ਸਾਫ-ਸਫਾਈ ਪ੍ਰਤੀ ਜਾਗਰੂਕ ਕੀਤਾ ਗਿਆ।
ਥਾਰਜਕਾਰੀ ਇੰਜੀਨੀਅਰ ਨੇ ਦੱਸਿਆ ਕਿ ਸਵੱਛਤਾ ਹੀ ਸੇਵਾ ਮੁਹਿੰਮ ਦੇ ਨਾਅਰੇ ਹੇਠ ਆਪਣਾ ਆਲਾ-ਦੁਆਲਾ ਸਾਫ-ਸੁਥਰਾ ਰੱਖਣ ਬਾਰੇ ਜਾਗਰੂਕਤਾ ਫੈਲਾਈ ਜਾ ਰਹੀ ਹੈ ਤੇ ਗਤੀਵਿਧੀਆਂ ਵੀ ਜਾਰੀ ਹਨ। ਉਨ੍ਹਾਂ ਕਿਹਾ ਕਿ ਗਲੀਆਂ ਨਾਲੀਆਂ ਅਤੇ ਹੋਰ ਸਾਂਝੀਆਂ ਥਾਵਾਂ ਦੀ ਸਾਫ-ਸਫਾਈ ਕੀਤੀ ਗਈ।ਉਨ੍ਹਾਂ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਆਪਦੇ-ਆਪ ਨੂੰ ਸਾਫ ਰੱਖਾਂਗੇ ਤਾਂ ਹੀ ਸ਼ਹਿਰ ਨੂੰ, ਸੂਬੇ ਨੂੰ ਅਤੇ ਦੇਸ਼ ਨੂੰ ਸਾਫ ਰੱਖਣ ਵਿਚ ਆਪਣਾ ਬਣਦਾ ਯੋਗਦਾਨ ਪਾ ਸਕਾਂਗੇ।
ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੁੜੇ ਦਾ ਵੱਖ-ਵੱਖ ਨਿਪਟਾਰਾ ਕਰਨ ਦੇ ਲਈ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੌਦੇ ਲਗਾ ਕੇ ਵਾਤਾਵਰਨ ਨੂੰ ਸ਼ੁੱਧ ਅਤੇ ਸਾਫ਼ ਰੱਖਣ ਲਈ ਕਿਹਾ ਗਿਆ।ਉਨ੍ਹਾਂ ਕਿਹਾ ਕਿ ਪੌਦੇ ਲਗਾਉਣ ਨਾਲ ਵਾਤਾਵਰਣ ਹਰਿਆ-ਭਰਿਆ ਰਹਿੰਦਾ ਹੈ ਤੇ ਆਕਸੀਜਨ ਦੀ ਮਾਤਰਾ ਪੂਰੀ ਰਹਿੰਦੀ ਹੈ।ਉਨ੍ਹਾਂ ਪਿੰਡ ਵਾਸੀਆਂ ਨੂੰ ਪਿੰਡਾਂ ਵਿੱਚ ਬਣ ਰਹੇ ਠੋਸ ਕੂੜਾ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਵਿਭਾਗ ਤੋਂ ਆਈ ਈ ਸੀ ਸ੍ਰੀਮਤੀ ਪੂਨਮ ਧੂੜੀਆ ਅਤੇ ਬੀ ਆਰ ਸੀ ਗੁਰਚਰਨ ਸਿੰਘ, ਸਰਪੰਚ ਸ਼ਿਮਲਾ ਰਾਣੀ ਅਤੇ ਗ੍ਰਾਮ ਪੰਚਾਇਤ ਦੇ ਨੁਮਾਇੰਦੇ ਹਾਜ਼ਰ ਸਨ।


