ਪੰਜਾਬ ਵਿਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ, ਇਸ ਵਾਰ ਲਗਭਗ 191 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ
- 110 Views
- kakkar.news
- September 20, 2022
- Agriculture
ਪੰਜਾਬ ਵਿਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ
ਸਿਟੀਜਨਜ਼ ਵੋਇਸ
ਪੰਜਾਬ ਵਿਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਕਰ ਦਿੱਤੀ ਜਾਏਗੀ, ਇਹ ਫੈਸਲਾ ਅੱਜ ਮੁਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਤੋਂ ਬਾਅਦ ਕੀਤਾ ਗਿਆ.
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਅੱਜ ਮੰਡੀ ਬੋਰਡ ਦੇ ਅਧਿਕਾਰੀਆਂ ਦੇ ਨਾਲ ਝੋਨੇ ਦੀ ਸਰਕਾਰੀ ਖ਼ਰੀਦ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ।
ਮੀਟਿੰਗ ਦੇ ਦੌਰਾਨ ਫ਼ੈਸਲਾ ਕੀਤਾ ਗਿਆ ਕਿ, ਸੂਬੇ ਦੇ ਅੰਦਰ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਖ਼ਰੀਦ ਪ੍ਰਬੰਧਾਂ ਅਤੇ ਤਿਆਰੀਆਂ ਦਾ ਵੀ ਸੀਐਮ ਮਾਨ ਦੇ ਵਲੋਂ ਜਾਇਜ਼ਾ ਲਿਆ ਗਿਆ।
ਸਰਕਾਰੀ ਸੁਤਰਾਂ ਮੁਤਾਬਿਕ, ਇਸ ਵਾਰ ਲਗਭਗ 191 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ।
ਮੁਖ ਮੰਤਰੀ ਮਾਨ ਨੇ ਕਿਹਾ ਕਿ, ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਪੰਜਾਬ ਪੂਰੀ ਤਰਾਂ ਸਰਕਾਰ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀਆਂ ‘ਚ ਰੁਲਣ ਨਹੀਂ ਦੇਵਾਂਗੇ।


