ਜਿਲ੍ਹਾ ਪੱਧਰੀ ਪਲੇਸਮੈਂਟ ਕੈਂਪ ਦੌਰਾਨ 53 ਉਮੀਦਵਾਰਾਂ ਦੀ ਚੋਣ ਹੋਈ।
- kakkar.news
- September 20, 2022
- Education Punjab
ਪਲੇਸਮੈਂਟ ਕੈਂਪ ਦੌਰਾਨ 53 ਉਮੀਦਵਾਰਾਂ ਦੀ ਹੋਈ ਚੋਣ
ਫਾਜ਼ਿਲਕਾ ( ਸੁਭਾਸ਼ ਕੱਕੜ) 20 ਸਤੰਬਰ
ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ `ਤੇ 20 ਸਤੰਬਰ 2022 ਨੂੰ ਲਗਾਏ ਗਏ ਜਿਲ੍ਹਾ ਪੱਧਰੀ ਪਲੇਸਮੈਂਟ ਕੈਂਪ ਦੌਰਾਨ 53 ਉਮੀਦਵਾਰਾਂ ਦੀ ਚੋਣ ਹੋਈ।
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਦੇ ਪਲੇਸਮੈਂਟ ਅਫਸਰ ਸ੍ਰੀ ਰਾਜ ਸਿੰਘ ਦੱਸਿਆ ਕਿ ਇਹ ਪਲੇਸਮੈਂਟ ਕੈਂਪ ਕਰਤਾਰ ਐਗਰੋ ਇਨਪੁਟ (ਮਾਰਵਲ ਟੀ) ਦੇ ਸਹਿਯੋਗ ਨਾਲ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਚ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ 136 ਉਮੀਦਵਾਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ ਅਤੇ 53 ਉਮੀਦਵਾਰਾਂ ਦੀ ਚੋਣ ਹੋਈ।
ਬਾਕਸ ਲਈ ਪ੍ਰਸਤਾਵਿਤ
22 ਸਤੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਪਲੇਸਮੈਂਟ ਅਫਸਰ ਸ੍ਰੀ ਰਾਜ ਸਿੰਘ ਨੇ ਦੱਸਿਆ ਕਿ 22 ਸਤੰਬਰ 2022 ਨੂੰ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿੳਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 22 ਸਤੰਬਰ ਨੂੰ ਅਜਾਈਲ ਕੰਪਨੀ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਪਲੇਸਮੈਂਟ ਕੈਂਪ ਵਿਚ ਕੇਵਲ ਲੜਕੀਆਂ ਭਾਗ ਲੈ ਸਕਦੀਆਂ ਹਨ। ਭਾਗ ਲੈਣ ਵਾਲੀਆਂ ਲੜਕੀਆਂ ਦੀ ਉਮਰ 18 ਤੋਂ 30 ਸਾਲ ਅਤੇ ਪੜ੍ਹਾਈ ਦੀ ਯੋਗਤਾ ਬਾਰਵੀਂ ਜਾਂ ਗ੍ਰੈਜੂਏਸ਼ਨ ਪਾਸ ਲਾਜਮੀ ਕੀਤੀ ਗਈ ਹੈ।
ਉਨ੍ਹਾਂ ਲੜਕੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ ਤੇ ਰੋਜਗਾਰ ਪ੍ਰਾਪਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਕੈਂਪ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਏ ਬਲਾਕ , ਚੌਥੀ ਮੰਜਲ, ਕਮਰਾ ਨੰ. 502 ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਦਫਤਰ ਵਿਖੇ ਲਗਾਇਆ ਜਾਵੇਗਾ ਅਤੇ ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ 7986115001 ਅਤੇ 8906022220 ਤੇ ਸੰਪਰਕ ਕੀਤਾ ਜਾ ਸਕਦਾ ਹੈ।

- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026