ਪੰਜਾਬ ਮੰਤਰੀ ਮੰਡਲ ਨੇ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਦਿੱਤੀ ਪ੍ਰਵਾਨਗੀ
- kakkar.news
- September 20, 2022
- Politics Punjab
ਪੰਜਾਬ ਮੰਤਰੀ ਮੰਡਲ ਨੇ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਦਿੱਤੀ ਪ੍ਰਵਾਨਗੀ
22 ਸਤੰਬਰ ਨੂੰ ਵਿਧਾਨ ਸਭਾ ਵਿਚ ਰਾਜ ਸਰਕਾਰ ਦੇ ਹੱਕ ਵਿੱਚ ਭਰੋਸੇ ਦਾ ਮਤਾ ਵੀ ਪੇਸ਼ ਕੀਤਾ ਜਾਵੇਗਾ
ਸਿਟਿਜ਼ਨਜ਼ ਵੋਇਸ
: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਮੰਗਲਵਾਰ ਨੂੰ ਸੂਬਾ ਸਰਕਾਰ ਦੇ ਹੱਕ ਵਿੱਚ ਭਰੋਸੇ ਦਾ ਮਤਾ ਪੇਸ਼ ਕਰਨ ਲਈ 16ਵੀਂ ਪੰਜਾਬ ਵਿਧਾਨ ਸਭਾ ਦਾ ਤੀਜਾ ਵਿਸ਼ੇਸ਼ ਇਜਲਾਸ 22 ਸਤੰਬਰ, 2022 (ਵੀਰਵਾਰ) ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਸਬੰਧੀ ਫੈਸਲਾ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਦਫ਼ਤਰ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਇਸ ਬਾਰੇ ਮੁੱaਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਵੇਰਵੇ ਦਿੰਦਿਆਂ ਮੰਤਰੀ ਮੰਡਲ ਨੇ ਭਾਰਤ ਦੇ ਸੰਵਿਧਾਨ ਦੀ ਧਾਰਾ 174 (1) ਤਹਿਤ ਸਦਨ ਦਾ ਵਿਸ਼ੇਸ਼ ਇਜਲਾਸ ਸੱਦਣ ਲਈ ਰਾਜਪਾਲ, ਪੰਜਾਬ ਨੂੰ ਭੇਜਣ ਦੀ ਸਿਫ਼ਾਰਸ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਜਲਾਸ ਸਵੇਰੇ 11 ਵਜੇ ਸ਼ਰਧਾਂਜਲੀ ਹਵਾਲੇ ਨਾਲ ਸ਼ੁਰੂ ਹੋਵੇਗਾ, ਜਿਸ ਤੋਂ ਬਾਅਦ ਸੂਬਾ ਸਰਕਾਰ ਦੇ ਹੱਕ ਵਿੱਚ ਭਰੋਸੇ ਦਾ ਮਤਾ ਪੇਸ਼ ਕੀਤਾ ਜਾਵੇਗਾ।

- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026