Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਮੀਤ ਹੇਅਰ ਨੇ ਡਿਪਟੀ ਕਮਿਸ਼ਨਰਾਂ ਨੂੰ ਹਲਫ਼ਨਾਮਿਆਂ ਦੀ ਬਜਾਏ ਸਵੈ-ਘੋਸ਼ਣਾ ਪੱਤਰ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਕਿਹਾ
- 152 Views
- kakkar.news
- September 21, 2022
- Punjab
ਮੀਤ ਹੇਅਰ ਨੇ ਡਿਪਟੀ ਕਮਿਸ਼ਨਰਾਂ ਨੂੰ ਹਲਫ਼ਨਾਮਿਆਂ ਦੀ ਬਜਾਏ ਸਵੈ-ਘੋਸ਼ਣਾ ਪੱਤਰ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਕਿਹਾ
ਸਿਟੀਜ਼ਨਜ਼ ਵਾਇਸ ਬਿਊਰੋ
ਚੰਡੀਗੜ੍ਹ, 21 ਸਤੰਬਰ, 2022: ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਕੇਸਾਂ ਦੀ ਕਾਰਵਾਈ ਕਰਦੇ ਸਮੇਂ ਹਲਫੀਆ ਬਿਆਨਾਂ ਦੀ ਬਜਾਏ ਸਵੈ-ਘੋਸ਼ਣਾ ਪੱਤਰਾਂ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਕਿਹਾ।
ਮੀਤ ਹੇਅਰ ਨੇ ਅੱਗੇ ਦੱਸਿਆ ਕਿ ਰਾਜ ਸਰਕਾਰ ਪਹਿਲਾਂ ਹੀ ਤਸਦੀਕਸ਼ੁਦਾ ਹਲਫੀਆ ਬਿਆਨ ਲੈਣ ਦੀ ਬਜਾਏ ਸਵੈ-ਘੋਸ਼ਣਾ ਪੱਤਰ ਅਪਣਾ ਚੁੱਕੀ ਹੈ। 2010 ਵਿੱਚ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਪਰ ਇਹ ਸਿਰਫ਼ ਕਾਗਜ਼ਾਂ 'ਤੇ ਹੀ ਸਨ ਅਤੇ ਇਸ ਨੂੰ ਲਾਗੂ ਨਹੀਂ ਕੀਤਾ ਗਿਆ ਅਤੇ ਦਫ਼ਤਰਾਂ ਵੱਲੋਂ ਇਸ ਦੀ ਪਾਲਣਾ ਨਹੀਂ ਕੀਤੀ ਗਈ।
ਸੇਵਾ ਕੇਂਦਰਾਂ ਦੀ ਸਮੀਖਿਆ ਦੌਰਾਨ ਦੇਖਿਆ ਗਿਆ ਹੈ ਕਿ ਬਹੁਤ ਸਾਰੇ ਲੋਕ ਹਲਫੀਆ ਬਿਆਨ ਤਸਦੀਕ ਕਰਵਾਉਣ ਲਈ ਸੇਵਾ ਕੇਂਦਰਾਂ ਵਿੱਚ ਆ ਰਹੇ ਹਨ।
ਜਨਵਰੀ 2022 ਤੋਂ, ਸੇਵਾ ਕੇਂਦਰਾਂ ਤੋਂ ਕੁੱਲ 4,38,058 ਹਲਫੀਆ ਬਿਆਨ ਤਿਆਰ ਕੀਤੇ ਗਏ ਅਤੇ ਤਸਦੀਕ ਕੀਤੇ ਗਏ। ਸੇਵਾ ਕੇਂਦਰਾਂ 'ਤੇ ਰੋਜ਼ਾਨਾ 2100 ਤੋਂ ਵੱਧ ਨਾਗਰਿਕ ਸਿਰਫ਼ ਐਫੀਡੇਵਿਟ ਤਸਦੀਕ ਲਈ ਆ ਰਹੇ ਹਨ। ਇਨ੍ਹਾਂ ਹਲਫ਼ਨਾਮਿਆਂ ਦੀ ਤਸਦੀਕ ਕਰਨ ਲਈ ਜ਼ਿਲ੍ਹਿਆਂ ਦੁਆਰਾ ਕਾਰਜਕਾਰੀ ਮੈਜਿਸਟਰੇਟ ਦੇ ਰੈਂਕ ਦੇ ਇੱਕ ਅਧਿਕਾਰੀ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ।
ਨਾਗਰਿਕਾਂ ਨਾਲ ਗੱਲਬਾਤ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਜ਼ਿਲ੍ਹਾ ਪੱਧਰ 'ਤੇ ਸਰਕਾਰੀ/ਪ੍ਰਾਈਵੇਟ ਦਫ਼ਤਰਾਂ ਅਤੇ ਸਕੂਲ/ਕਾਲਜਾਂ 'ਚ ਅਜੇ ਵੀ ਦਾਖਲੇ, ਸਰਟੀਫਿਕੇਟ, ਵਜ਼ੀਫ਼ੇ, ਮੀਟਰ ਕੁਨੈਕਸ਼ਨ, ਟਿਊਬਵੈੱਲ ਕੁਨੈਕਸ਼ਨ, ਭਰਤੀ, ਐਨ.ਓ.ਸੀ ਆਦਿ ਕਾਰਨਾਂ ਕਰਕੇ ਹਲਫ਼ਨਾਮੇ ਦੀ ਮੰਗ ਕੀਤੀ ਜਾ ਰਹੀ ਹੈ। ਇਸ ਨਾਲ ਨਾ ਸਿਰਫ਼ ਨਾਗਰਿਕਾਂ ਦਾ ਪੈਸਾ ਖਰਚ ਹੁੰਦਾ ਹੈ ਸਗੋਂ ਇਸ ਵਿੱਚ ਨਾਗਰਿਕਾਂ ਦੇ ਨਾਲ-ਨਾਲ ਸਰਕਾਰੀ ਅਧਿਕਾਰੀਆਂ ਦੇ ਸਮੇਂ ਦੀ ਵੀ ਬਰਬਾਦੀ ਹੁੰਦੀ ਹੈ।
ਉਨ•ਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਆਮ ਨਾਗਰਿਕ ਨੂੰ ਜਨਤਕ ਸੇਵਾਵਾਂ ਨਿਰਵਿਘਨ ਪ੍ਰਦਾਨ ਕਰਨ ਲਈ ਸਪੱਸ਼ਟ ਦ੍ਰਿਸ਼ਟੀਕੋਣ ਹੈ ਅਤੇ ਇਸ ਕਦਮ ਨਾਲ ਪੰਜਾਬ ਦੇ ਨਾਗਰਿਕਾਂ ਦਾ ਸਮਾਂ ਅਤੇ ਪੈਸਾ ਦੋਵਾਂ ਦੀ ਬੱਚਤ ਹੋਵੇਗੀ।
Categories

Recent Posts

