- 99 Views
- kakkar.news
- September 21, 2022
- Health
ਡੇਂਗੂ ਦੀ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਪ੍ਰਸਾ਼ਸਨ ਹੋਇਆ ਪੱਬਾਂ ਭਾਰ
-ਵਧੀਕ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਸਹਿਯੋਗ ਦੀ ਅਪੀਲ
ਫਾਜਿ਼ਲਕਾ 21 ਸਤੰਬਰ ( ਸੁਭਾਸ਼ ਕੱਕੜ)
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਆਈਏਐਸ ਨੇ ਅੱਜ ਇੱਥੇ ਸਿਹਤ ਅਤੇ ਪਰਿਵਾਰ ਭਲਾਈ, ਸਥਾਨਕ ਸਰਕਾਰਾਂ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਜਿ਼ਲ੍ਹੇ ਵਿਚ ਡੇਂਗੂ ਦੇ ਪਸਾਰ ਨੂੰ ਰੋਕਣ ਲਈ ਵਿਊਂਤਬੰਦੀ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਮੌਸਮ ਡੇਂਗੂ ਦੇ ਮੱਛਰ ਦੇ ਵੱਧਣ ਫੁੱਲਣ ਲਈ ਅਨੂਕੂਲ ਹੈ, ਇਸ ਲਈ ਪ੍ਰਸ਼ਾਸਨ ਅਤੇ ਆਮ ਲੋਕਾਂ ਨੂੰ ਮਿਲ ਕੇ ਚੌਕਸੀ ਰੱਖਣੀ ਪਵੇਗੀ ਤਾਂ ਜ਼ੋ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜਿ਼ਲ੍ਹੇ ਵਿਚ ਡੇਂਗੂ ਦੇ ਸਿਰਫ ਤਿੰਨ ਐਕਟਿਵ ਕੇਸ ਹਨ ਅਤੇ ਇਹ ਤਿੰਨੋ ਲੋਕ ਵੀ ਆਪਣੇ ਘਰਾਂ ਵਿਚ ਹੀ ਇਲਾਜ ਕਰਵਾ ਰਹੇ ਹਨ ਅਤੇ ਤੇਜੀ ਨਾਲ ਠੀਕ ਹੋ ਰਹੇ ਹਨ। ਉਨ੍ਹਾਂ ਨੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਫੋਗਿੰਗ ਕਰਵਾਈ ਜਾਵੇ ਅਤੇ ਡੇਂਗੂ ਦੇ ਲਾਰਵੇ ਦਾ ਪਤਾ ਲਗਾਉਣ ਲਈ ਲਗਾਤਾਰ ਸਰਵੇ ਕੀਤਾ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ ਦੁਆਲੇ ਪਾਣੀ ਖੜਾ ਨਾ ਹੋਣ ਦੇਣ ਅਤੇ ਕੂਲਰਾਂ, ਫਰਿਜਾਂ ਦੀਆਂ ਟੇ੍ਰਆਂ, ਗਮਲਿਆਂ, ਪੁਰਾਣੇ ਟਾਇਰਾਂ ਜਾਂ ਕਬਾੜ ਆਦਿ ਵਿਚ ਜਮਾ ਪਾਣੀ ਨੂੰ ਹਰ ਹਫ਼ਤੇ ਇਕ ਵਾਰ ਲਾਜਮੀ ਤੌਰ ਤੇ ਸਾਫ ਕਰਨ ਕਿਉਂਕਿ ਇਸੇ ਤਰਾਂ ਦੇ ਪਾਣੀ ਵਿਚ ਡੇਂਗੂ ਦਾ ਮੱਛਰ ਪਲਦਾ ਹੈ। ਉਨ੍ਹਾਂ ਨੇ ਕਿਹਾ ਕਿ ਜ਼ੇਕਰ ਕਿਸੇ ਦੀ ਥਾਂ ਜਾਂ ਘਰ ਤੋਂ ਡੇਂਗੂ ਦਾ ਲਾਰਵਾ ਮਿਲਿਆ ਤਾਂ ਉਸਦਾ ਚਲਾਨ ਕੀਤਾ ਜਾਵੇਗਾ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਗਰ ਕੌਂਸਲਾਂ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਕਰਨ।
ਸਿਵਲ ਸਰਜਨ ਡਾ: ਰਾਜਿੰਦਰਪਾਲ ਬੈਂਸ ਨੇ ਦੱਸਿਆ ਕਿ ਵਿਭਾਗ ਦੇ 40 ਬ੍ਰੀਡਰ ਚੈਕਰ ਜਿ਼ਲ੍ਹੇ ਵਿਚ ਡੇਂਗੂ ਦੇ ਲਾਰਵੇ ਦੀ ਨਿਗਰਾਨੀ ਲਈ ਕੰਮ ਕਰ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜ਼ੇਕਰ ਕਿਸੇ ਨੂੰ ਡੇਂਗੂ ਦੇ ਲੱਛਣ ਹੋਣ ਤਾਂ ਉਹ ਸਰਕਾਰੀ ਹਸਪਤਾਲ ਨਾਲ ਰਾਬਤਾ ਕਰਨ।
ਇਸ ਮੌਕੇ ਜਿ਼ਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਸੁਖਪਾਲ ਸਿੰਘ, ਕਾਰਜ ਸਾਧਕ ਅਫ਼ਸਰ ਸ੍ਰੀ ਮੰਗਤ ਕੁਮਾਰ ਆਦਿ ਵੀ ਹਾਜਰ ਸਨ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024