ਡਿਪਟੀ ਕਮਿਸ਼ਨਰ ਫਾਜਿ਼ਲਕਾ ਵੱਲੋਂ ਨਹਿਰਾਂ ਦੀ ਜਾਂਚ, ਕਿਹਾ ਕਿਸਾਨਾਂ ਨੂੰ ਟੇਲਾਂ ਤੱਕ ਮਿਲੇਗਾ ਪਾਣੀ
- 67 Views
- kakkar.news
- September 22, 2022
- Agriculture Punjab
ਡਿਪਟੀ ਕਮਿਸ਼ਨਰ ਫਾਜਿ਼ਲਕਾ ਵੱਲੋਂ ਨਹਿਰਾਂ ਦੀ ਜਾਂਚ, ਕਿਹਾ ਕਿਸਾਨਾਂ ਨੂੰ ਟੇਲਾਂ ਤੱਕ ਮਿਲੇਗਾ ਪਾਣੀ
ਫਾਜਿ਼ਲਕਾ, 22 ਸਤੰਬਰ
ਸੁਭਾਸ਼ ਕੱਕੜ
ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਆਈਏਐਸ ਨੇ ਅੱਜ ਖੂਈਖੇੜਾ ਇਲਾਕੇ ਵਿਖ ਨਹਿਰਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਹੱਕ ਅਨੁਸਾਰ ਪੂਰਾ ਪਾਣੀ ਮਿਲੇ ਇਸ ਲਈ ਨਹਿਰੀ ਵਿਭਾਗ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਨੇ ਇਸ ਮੌਕੇ ਮੋਘਿਆਂ ਅਤੇ ਨਹਿਰਾਂ ਦੀ ਸਫਾਈ ਸਬੰਧੀ ਕਿਸਾਨਾਂ ਦੀਆਂ ਮੁਸਕਿਲਾਂ ਸੁਣੀਆਂ। ਉਨ੍ਹਾਂ ਨੇ ਇਸ ਮੌਕੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਹਿਰੀ ਵਿਭਾਗ ਨਾਲ ਸਹਿਯੋਗ ਕਰਨ ਤਾਂ ਜੋ ਟੇਲਾਂ ਤੱਕ ਪੂਰਾ ਪਾਣੀ ਪੁੱਜੇ ਅਤੇ ਸਾਰੇ ਕਿਸਾਨਾਂ ਨੂੰ ਸਿੰਚਾਈ ਲਈ ਪੂਰਾ ਪਾਣੀ ਮਿਲ ਸਕੇ। ਉਨ੍ਹਾਂ ਨੇ ਕਿਹਾ ਕਿ ਜ਼ੇਕਰ ਕੋਈ ਪਾਣੀ ਦੀ ਚੋਰੀ ਕਰਦਾ ਪਾਇਆ ਗਿਆ ਜਾਂ ਮੋਘਿਆਂ ਨਾਲ ਛੇੜਛਾੜ ਕੀਤੀ ਤਾਂ ਅਜਿਹੇ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਜਿ਼ਲ੍ਹੇ ਵਿਚ ਖੇਤੀ ਹੀ ਸਾਡੇ ਅਰਥਚਾਰੇ ਦਾ ਅਧਾਰ ਹੈ ਅਤੇ ਸਾਡੇ ਕਿਸਾਨ ਸਰਕਾਰ ਲਈ ਪ੍ਰਮੁੱਖ ਤਰਜੀਹ ਹੈ। ਇਸ ਲਈ ਕਿਸਾਨਾਂ ਦੇ ਹਿੱਤਾਂ ਦੀ ਹਰ ਹਾਲ ਰਾਖੀ ਕੀਤੀ ਜਾਵੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਉਪਲਬੱਧ ਪਾਣੀ ਦੀ ਬਰਾਬਰ ਵੰਡ ਹੋਕੇ ਸਾਰੇ ਕਿਸਾਨਾਂ ਨੂੰ ਪਾਣੀ ਮਿਲੇ ।
ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਪਿੰਡ ਖੂਈਖੇੜਾ, ਕਬੂਲ ਸ਼ਾਹ, ਰਾਮਕੋਟ ਆਦਿ ਦਾ ਦੌਰਾ ਕੀਤਾ ਗਿਆ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024