ਅਰਵਿੰਦ ਪਾਲ ਵਲੋਂ ਕਿਸਾਨਾਂ ਨੂੰ ਗੰਨੇ ਦੀ ਬਿਜਾਈ ਕਰਨ ਸਬੰਧੀ ਵੱਧ ਤੋਂ ਵੱਧ ਕੀਤਾ ਜਾਗਰੂਕ
- 210 Views
- kakkar.news
- September 22, 2022
- Agriculture Punjab
ਕਿਸਾਨਾਂ ਨੂੰ ਗੰਨੇ ਦੀ ਬਿਜਾਈ ਕਰਨ ਸਬੰਧੀ ਵੱਧ ਤੋਂ ਵੱਧ ਕੀਤਾ ਜਾਗਰੂਕ
ਫਾਜ਼ਿਲਕਾ, 22 ਸਤੰਬਰ
ਸੁਭਾਸ਼ ਕੱਕੜ
ਮੈਨੇਜਿੰਗ ਡਾਇਰੈਕਟਰ ਪੰਜਾਬ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਸਹਿਕਾਰੀ ਖੰਡ ਮਿੱਲ ਦੇ ਗੰਨਾ ਵਿਭਾਗ ਵਲੋਂ ਪਿੰਡ ਪਿੰਡ ਅਤੇ ਘਰ-ਘਰ ਜਾ ਕੇ ਕਿਸਾਨਾਂ ਨੂੰ ਗੰਨੇ ਦੀ ਬਿਜਾਈ ਕਰਨ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ ਪ੍ਰਤੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਅੱਜ ਪਿੰਡ ਹੀਰਾਂ ਵਾਲੀ ਵਿੱਚ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਕਿਸਾਨਾ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਹੋਈ।
ਮਿੱਲ ਦੇ ਗੰਨਾ ਵਿਭਾਗ ਦੇ ਮੁੱਖੀ ਪ੍ਰਿਥਵੀ ਰਾਜ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਵਲੋਂ ਗੰਨੇ ਦੇ ਸਾਰੇ ਪਿਛਲੇ ਬਕਾਏ ਦੇ ਦਿਤੇ ਗਏ ਹਨ ਅਤੇ ਭਵਿੱਖ ਵਿੱਚ ਗੰਨੇ ਦੀ ਅਦਾਇਗੀ ਸਮੇਂ ਸਿਰ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਇਸ ਲਈ ਕਿਸਾਨ ਵੱਧ ਤੋਂ ਵੱਧ ਗੰਨੇ ਦੀ ਬਿਜਾਈ ਕਰਨ। ਕਿਸਾਨਾਂ ਨੇ ਵਾਅਦਾ ਕੀਤਾ ਕਿ ਉਹ ਹੁਣ ਵੱਧ ਤੋਂ ਵੱਧ ਗੰਨੇ ਦੀ ਬਿਜਾਈ ਕਰਨਗੇ।
ਮੀਟਿੰਗ ਵਿੱਚ ਮਿੱਲ ਦੇ ਵਾਇਸ ਚੇਅਰਮੈਨ ਸ਼੍ਰੀ ਵਿਕਰਮਜੀਤ ਝਿੰਜਾ ਅਤੇ ਹਲਕਾ ਸਰਵੇਅਰ ਸ਼੍ਰੀ ਬਲਵਿੰਦਰ ਸਿੰਘ ਸੰਧੂ ਵੀ ਮੌਜੂਦ ਰਹੇ।



- October 15, 2025