ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੀਤਾ ਗਿਆ ਉਪਰਾਲਾ
- 187 Views
- kakkar.news
- September 22, 2022
- Health Punjab
ਫਿਰੋਜ਼ਪੁਰ 22 ਸਤੰਬਰ
ਸੁਭਾਸ਼ ਕੱਕੜ
ਸਤੰਬਰ ਮਹੀਨੇ ਨੂੰ ਦੇਸ਼ ਭਰ ਵਿਚ ਪੋਸ਼ਣ ਮਾਹ ਦੇ ਤੌਰ ‘ਤੇ ਮਨਾਇਆ ਜਾਂਦਾ ਹੈ। ਇਸੇ ਲੜੀ ਵਿਚ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ 23 ਸਤੰਬਰ ਨੂੰ ਦੇਵ ਸਮਾਜ ਬੀ.ਐਡ. ਕਾਲਜ ਵਿੱਚ ਇੱਕ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਵੀਰਵਾਰ ਨੂੰ ਪੋਸ਼ਣ ਮਾਹ ਅਤੇ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੇ ਥੀਮ ‘ਤੇ ਦੇਵ ਸਮਾਜ ਬੀ. ਐਡ. ਕਾਲਜ ਵਿੱਚ ਲੇਖ ਅਤੇ ਪੇਂਟਿੰਗ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਐੱਫ.ਪੀ.ਓ. ਗੁਰਮੀਤ ਸਿੰਘ (ਆਈ.ਆਈ.ਐੱਸ.) ਨੇ ਕਿਹਾ ਕਿ ਪੋਸ਼ਣ ਅਭਿਆਨ ਸਿਰਫ ਇੱਕ ਪ੍ਰੋਗਰਾਮ ਨਹੀਂ ਬਲਕਿ ਜਨ ਅੰਦੋਲਨ ਹੈ। ਪੋਸ਼ਣ ਅਭਿਆਨ ਦਾ ਮੁੱਖ ਮੰਤਵ ਬੱਚਿਆਂ ਵਿੱਚ ਸਟੰਟਿੰਗ ਦੇ ਪੱਧਰ ਨੂੰ ਘਟਾਉਣਾ ਅਤੇ ਅੱਲ੍ਹੜ ਉਮਰ ਦੀਆਂ ਕੁੜੀਆਂ, ਗਰਭਵਤੀ ਮਹਿਲਾਵਾਂ, ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਨਾਲ ਨਾਲ ਬੱਚਿਆਂ ਵਿੱਚ ਅਨੀਮੀਆ ਉੱਤੇ ਵਿਸ਼ੇਸ਼ ਧਿਆਨ ਦੇਣਾ ਹੈ। ਇਸ ਮੌਕੇ ਪ੍ਰਿੰਸੀਪਲ ਰਾਜਵਿੰਦਰ ਕੌਰ ਨੇ ਕਿਹਾ ਕਿ ਇਹ ਇਕ ਚੰਗਾ ਉਪਰਾਲਾ ਹੈ ਅਤੇ ਇਸ ਮੁਹਿੰਮ ਦੇ ਜ਼ਰੀਏ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਵੱਲੋਂ ਉਮੀਦ ਪ੍ਰਗਟਾਈ ਗਈ ਕਿ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੇ ਜ਼ਰੀਏ ਪੇਂਡੂ ਇਲਾਕਿਆਂ ਵਿੱਚ ਰਹਿੰਦਿਆਂ ਮਹਿਲਾਵਾਂ ਸਣੇ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਵਿਚ ਕਾਫੀ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ 23 ਸਤੰਬਰ ਨੂੰ ਦੇਵ ਸਮਾਜ ਬੀ.ਐਡ. ਕਾਲਜ ਵਿੱਚ ਆਯੋਜਿਤ ਹੋਣ ਵਾਲੇ ਪ੍ਰੋਗਰਾਮ ਵਿੱਚ ਅਨੀਮੀਆ ਚੈੱਕਅਪ ਅਤੇ ਆਯੁਰਵੈਦਿਕ ਮੈਡੀਸਿਨ ਸਟਾਲ ਤੋਂ ਇਲਾਵਾ ਪੋਸ਼ਣ ਹੱਟ ਸਟਾਲ ਲਗਾਏ ਜਾਣਗੇ ਅਤੇ ਵੱਖ-ਵੱਖ ਬੁਲਾਰਿਆਂ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024