Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਮੁੱਖ ਸਕੱਤਰ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੰਜਾਬ ਵਿੱਚ ਪਰਾਲੀ ਸਾੜਨ ‘ਤੇ ਮੁਕੰਮਲ ਪਾਬੰਦੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਪਰਾਲੀ ਪ੍ਰਬੰਧਨ ਸਬੰਧੀ ਸੂਬੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਮੀਖਿਆ ਕੀਤੀ
- 212 Views
- kakkar.news
- September 22, 2022
- Punjab
ਮੁੱਖ ਸਕੱਤਰ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੰਜਾਬ ਵਿੱਚ ਪਰਾਲੀ ਸਾੜਨ 'ਤੇ ਮੁਕੰਮਲ ਪਾਬੰਦੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ
ਪਰਾਲੀ ਪ੍ਰਬੰਧਨ ਸਬੰਧੀ ਸੂਬੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਮੀਖਿਆ ਕੀਤੀ
ਸਿਟੀਜ਼ਨਜ਼ ਵਾਇਸ ਬਿਊਰੋ
ਚੰਡੀਗੜ੍ਹ, 22 ਸਤੰਬਰ, 2022: ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਨੂੰ ਹਰ ਤਰੀਕੇ ਨਾਲ ਰੋਕਣ ਲਈ ਪੁਖਤਾ ਪ੍ਰਬੰਧ ਕਰਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਇਸ ਖ਼ਤਰੇ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਪਰਾਲੀ ਨੂੰ ਹੋਰ ਘੱਟ ਕਰਨ ਅਤੇ ਪਰਾਲੀ ਦੇ ਪ੍ਰਬੰਧਨ ਲਈ ਹੈਪੀ ਸੀਡਰ ਅਤੇ ਅਜਿਹੇ ਹੋਰ ਸੰਦ ਖਰੀਦਣ ਲਈ ਕਿਸਾਨਾਂ ਨੂੰ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ।
ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਸਾੜਨ ਦੀ ਬਜਾਏ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਪਹਿਲਕਦਮੀ ਕਰ ਰਹੀ ਹੈ।
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਨੂੰ ਜਾਗਰੂਕ ਕਰਨ ਕਿ ਜੇਕਰ ਕੋਈ ਕਿਸਾਨ ਪਰਾਲੀ ਸਾੜਦਾ ਹੈ ਤਾਂ ਉਸ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਹੋ ਜਾਂਦੀ ਹੈ ਤਾਂ ਉਹ ਕਈ ਸਰਕਾਰੀ ਸਕੀਮਾਂ ਤੋਂ ਵਾਂਝਾ ਰਹਿ ਸਕਦਾ ਹੈ।
ਉਨ•ਾਂ ਕਿਹਾ ਕਿ ਪਰਾਲੀ ਸਾੜਨ ਕਾਰਨ ਉੱਤਰੀ ਭਾਰਤ ਵਿੱਚ ਵੱਧ ਰਹੇ ਪ੍ਰਦੂਸ਼ਣ ਦੇ ਪੱਧਰ ਕਾਰਨ ਪੰਜਾਬ ਨੂੰ ਪਿਛਲੇ ਸਮੇਂ ਵਿੱਚ ਰਾਸ਼ਟਰੀ ਪੱਧਰ 'ਤੇ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਲਈ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਪ੍ਰਬੰਧਨ ਲਈ ਜਾਗਰੂਕ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਭਾਵੇਂ ਪਰਾਲੀ ਨਾ ਸਾੜਨ ਸਬੰਧੀ ਕਾਨੂੰਨ ਹੈ ਪਰ ਇਸ ਦੇ ਬਾਵਜੂਦ ਕਈ ਥਾਵਾਂ ਤੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।
ਹਰੇਕ ਜ਼ਿਲ੍ਹੇ ਵਿੱਚ ਪਰਾਲੀ ਦੇ ਪ੍ਰਬੰਧਨ ਅਤੇ ਮਸ਼ੀਨਾਂ/ਟੂਲਾਂ ਦੀ ਵੰਡ ਦਾ ਜਾਇਜ਼ਾ ਲੈਂਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਵੱਖ-ਵੱਖ ਤਰੀਕਿਆਂ ਰਾਹੀਂ ਵਾਤਾਵਰਣ ਦੀ ਸੁਰੱਖਿਆ ਲਈ ਜਾਗਰੂਕ ਕਰੇ ਅਤੇ ਉਨ੍ਹਾਂ ਨੂੰ ਦੱਸੇ ਕਿ ਪਰਾਲੀ ਅਤੇ ਝੋਨੇ ਨੂੰ ਅੱਗ ਲਗਾਉਣ ਨਾਲ ਕਿੰਨਾ ਨੁਕਸਾਨ ਹੁੰਦਾ ਹੈ।
ਮੁੱਖ ਸਕੱਤਰ ਨੇ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਹਨ, ਉੱਥੇ ਪ੍ਰਸ਼ਾਸਨ ਨੂੰ ਹੋਰ ਚੌਕਸ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਵਿਦਿਆਰਥੀਆਂ ਰਾਹੀਂ ਜਾਗਰੂਕ ਕੀਤਾ ਜਾਵੇ ਕਿ ਇਸ ਨਾਲ ਬੱਚਿਆਂ ਦਾ ਭਵਿੱਖ 'ਗੰਦਾ ਅਤੇ ਪ੍ਰਦੂਸ਼ਿਤ' ਹੋਵੇਗਾ।
ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਦਿੰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਹਰ ਹਾਲਤ ਵਿੱਚ ਰੋਕਿਆ ਜਾਵੇ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮੀਟਿੰਗ ਵਿੱਚ ਸਮੂਹ ਡਿਪਟੀ ਕਮਿਸ਼ਨਰਾਂ ਤੋਂ ਇਲਾਵਾ ਖੇਤੀਬਾੜੀ ਵਿਭਾਗ, ਪੇਂਡੂ ਵਿਕਾਸ ਵਿਭਾਗ, ਮਾਲ ਵਿਭਾਗ ਅਤੇ ਪ੍ਰਦੂਸ਼ਣ ਬੋਰਡ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।
Categories

Recent Posts

