ਮਨਿਸਟੀਰੀਅਲ ਕਾਮਿਆਂ ਵੱਲੋ ਦੂਜੇ ਦਿਨ ਵੱਖ-ਵੱਖ ਵਿਭਾਗਾਂ ਮੂਹਰੇ ਗੇਟ ਰੈਲੀਆਂ – ਸੰਘਰਸ਼ ਹੋਰ ਤੇਜ਼ ਕਰਨ ਦੀ ਚੇਤਾਵਨੀ
- 116 Views
- kakkar.news
- September 23, 2022
- Politics Punjab
ਮਨਿਸਟੀਰੀਅਲ ਕਾਮਿਆਂ ਵੱਲੋ ਦੂਜੇ ਦਿਨ ਵੱਖ-ਵੱਖ ਵਿਭਾਗਾਂ ਮੂਹਰੇ ਗੇਟ ਰੈਲੀਆਂ
– ਸੰਘਰਸ਼ ਹੋਰ ਤੇਜ਼ ਕਰਨ ਦੀ ਚੇਤਾਵਨੀ
ਫਿਰੋਜ਼ਪੁਰ 23 ਸਤੰਬਰ ( ਸੁਭਾਸ਼ ਕੱਕੜ) – ਪੰਜਾਬ ਸਰਕਾਰ ਵੱਲੋ ਸਰਕਾਰੀ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕਰਨ ਅਤੇ ਮੁਲਾਜ਼ਮ ਮੰਗਾਂ ਵੱਲ ਧਿਆਨ ਨਾ ਦੇਣ ਕਾਰਨ ਪੀ.ਐਸ.ਐਮ.ਐਸ.ਯੂ. ਦੀ ਸੂਬਾ ਕਮੇਟੀ ਵੱਲੋ ਕੀਤੇ ਗਏ ਫੈਸਲੇ ਅਨੁਸਾਰ ਜ਼ਿਲ੍ਹਾ ਪ੍ਰਧਾਨ ਸ੍ਰੀ ਮਨੋਹਰ ਲਾਲ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਫਿਰੋਜ਼ਪੁਰ ਦੇ ਮਨਿਸਟੀਰੀਅਲ ਕਾਮਿਆਂ ਵੱਲੋ ਲੋਕ ਜ਼ਿਲ੍ਹਾ ਸਿੱਖਿਆ ਅਫਸਰ, ਰੋਜ਼ਗਾਰ ਦਫਤਰ, ਕਿਰਤ ਵਿਭਾਗ, ਆਬਕਾਰੀ ਤੇ ਕਰ ਵਿਭਾਗ, ਡਿਪਟੀ ਕਮਿਸ਼ਨਰ ਦਫਤਰ, ਫਿਰੋਜ਼ਪੁਰ ਸਾਹਮਣੇ ਰੋਹ ਭਰਪੂਰ ਗੇਟ ਰੈਲੀਆਂ ਕਰਕੇ ਸੂਬਾ ਸਰਕਾਰ ਖਿਲਾਫ ਜ਼ੋਰਦਾਰ ਨਾਹਰੇਬਾਜ਼ੀ ਕੀਤੀ ਗਈ ।
ਇਸ ਮੌਕੇ ਮੁਲਾਜ਼ਮਾਂ ਦੇ ਭਰਵੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਮਨੋਹਰ ਲਾਲ ਜ਼ਿਲ੍ਹਾ ਪ੍ਰਧਾਨ, ਪਿੱਪਲ ਸਿੰਘ ਸਿੱਧੂ ਜ਼ਿਲ੍ਹਾ ਜਨਰਲ ਸਕੱਤਰ, ਪ੍ਰਦੀਪ ਵਿਨਾਇਕ ਜਿ਼ਲ੍ਹਾ ਖਜ਼ਾਨਚੀ, ਜਗਸੀਰ ਸਿੰਘ ਭਾਂਗਰ ਜ਼ਿਲ੍ਹਾ ਪ੍ਰਧਾਨ ਸੀ.ਪੀ.ਐਫ ਕਰਮਚਾਰੀ ਯੂਨੀਅਨ, ਸੋਨੂੰ ਕਸ਼ਅੱਪ ਪ੍ਰਧਾਨ ਡੀ.ਸੀ. ਦਫਤਰ, ਵਰੁਣ ਕੁਮਾਰ ਪ੍ਰਧਾਨ ਸਿੱਖਿਆ ਵਿਭਾਗ, ਅਮਨ ਕੁਮਾਰ ਜ਼ਿਲ੍ਹਾ ਜਨਰਲ ਸਕੱਤਰ ਸਿੱਖਿਆ ਵਿਭਾਗ, ਗੁਰਪ੍ਰੀਤ ਸਿੰਘ ਸੋਢੀ, ਬਿਕਰਮ ਸਿੰਘ ਆਬਕਾਰੀ ਵਿਭਾਗ, ਅਤੇ ਜ਼ਿਲ੍ਹਾ ਜਨਰਲ ਸਕੱਤਰ ਸੀ.ਪੀ.ਐਫ. ਕਰਮਚਾਰੀ ਯੂਨੀਅਨ, ਓਮ ਪ੍ਰਕਾਸ਼ ਰਾਣਾ ਸੂਬਾਈ ਮੀਤ ਪ੍ਰਧਾਨ ਸੀ.ਪੀ.ਐਫ. ਕਰਮਚਾਰੀ ਯੂਨੀਅਨ, ਨੇ ਪੰਜਾਬ ਸਰਕਾਰ ਵੱਲੋ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦੇਣ ਦੀ ਸਖਤ ਸ਼ਬਦਾਂ ਵਿਚ ਨਿਖੇਦੀ ਕੀਤੀ। ਉਕਤ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਝੂਠੇ ਲਾਰਿਆਂ ਦੇ ਸਬਜ਼ ਬਾਗ ਵਿਖਾ ਕੇ ਰਾਜ ਭਾਗ ਤੇ ਕਾਬਜ਼ ਹੋ ਗਈ ਹੈ ਅਤੇ ਪਿਛਲੇ ਸੱਤ ਮਹੀਨਿਆਂ ਤੋ ਮੁਲਾਜ਼ਮ ਮਾਨ ਸਰਕਾਰ ਦੇ ਮੂੰਹ ਵੱਲ ਵੇਖ ਰਹੇ ਹਨ, ਪਰ ਇਸ ਸਰਕਾਰ ਨੇ ਕਿਸੇ ਵੀ ਮੁਲਾਜ਼ਮ ਮੰਗ ਨੂੰ ਹੱਲ ਕਰਨ ਵੱਲ ਧਿਆਨ ਨਹੀ ਦਿੱਤਾ । ਉਕਤ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੀ.ਐਸ.ਐਮ.ਐਸ.ਯੂ. ਪੰਜਾਬ ਵੱਲੋ ਮਾਨ ਸਰਕਾਰ ਪਾਸੋਂ ਆਪਣੀਆਂ ਮੰਗਾਂ ਦਾ ਹੱਲ ਕਰਵਾਉਣ ਲਈ ਸੰਘਰਸ਼ ਦਾ ਬਿਘਲ ਵਜਾ ਦਿੱਤਾ ਗਿਆ ਹੈ, ਜਿਸ ਤਹਿਤ 4 ਅਕਤੂਬਰ ਨੂੰ ਸੰਗਰੂਰ ਵਿਖੇ ਵਿਸ਼ਾਲ ਰੈਲੀ ਕਰਕੇ ਆਮ ਆਦਮੀ ਪਾਰਟੀ ਆਗੂਆਂ ਦੇ ਪੁਤਲੇ ਫੂਕੇ ਜਾਣਗੇ। ਇਸ ਮੌਕੇ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਦੀਆਂ ਲੰਬੇ ਸਮੇ ਤੋ ਲਟਕ ਰਹੀਆਂ ਮੰਗਾਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਡੀ.ਏ. ਦੀ ਬਕਾਇਆਂ ਕਿਸ਼ਤਾਂ ਲਾਗੂ ਕਰਨ ਅਤੇ ਇਨ੍ਹਾਂ ਬਕਾਇਆ ਕਿਸ਼ਤਾਂ ਦਾ ਏਰੀਅਰ ਦੇਣ, ਪਰਖ ਕਾਲ ਸਮਾਂ ਤਿੰਨ ਸਾਲ ਦੀ ਦੋ ਸਾਲ ਕਰਨ ਅਤੇ ਪਰਖ ਕਾਲ ਸਮੇ ਦੋਰਾਨ ਪੂਰੀ ਤਨਖਾਹ ਦੇਣ, 17-07-2020 ਦਾ ਮੁਲਾਜ਼ਮ ਮਾਰੂ ਪੱਤਰ ਵਾਪਿਸ ਲੈਣ, 6ਵੇ ਤਨਖਾਹ ਕਮਿਸ਼ਨ ਵਿਚਲੀਆਂ ਤਰੁੱਟੀਆਂ ਦੂਰ ਕਰਨ, ਏ.ਸੀ.ਪੀ.ਸਕੀਮ ਲਾਗੂ ਕਰਨ ਆਦਿ ਮੰਗਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ । ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਵੱਡੀ ਗਿਣਤੀ ਹਾਜ਼ਰ ਸਨ ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024