- 143 Views
- kakkar.news
- September 23, 2022
- Agriculture Punjab
ਡਿਪਟੀ ਕਮਿਸ਼ਨਰ ਵੱਲੋਂ ਲਗਾਤਾਰ ਦੂਜ਼ੇ ਦਿਨ ਨਹਿਰਾਂ ਦਾ ਦੌਰਾ
-ਕਿਹਾ, ਕਿਸਾਨਾਂ ਨੂੰ ਪਾਣੀ ਪੁੱਜਦਾ ਕਰਨਾ ਟੀਚਾ
ਫਾਜਿਲ਼ਕਾ, 23 ਸਤੰਬਰ ( ਸੁਭਾਸ਼ ਕੱਕੜ)
ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਨੇ ਸ਼ੁੱਕਰਵਾਰ ਨੂੰ ਲਗਾਤਾਰ ਦੂਜੇ ਦਿਨ ਨਹਿਰਾਂ ਦਾ ਦੌਰਾ ਜਾਰੀ ਰੱਖਿਆ।ਉਨ੍ਹਾਂ ਅੱਜ ਭੰਗਾਲਾ ਅਤੇ ਰਾਮਗੜ੍ਹ ਪਿੰਡਾਂ ਦਾ ਦੌਰਾ ਕੀਤਾ। ਇਸਤੋਂ ਪਹਿਲਾਂ ਬੀਤੇ ਕੱਲ ਉਨ੍ਹਾਂ ਨੇ ਖੂਈਖੇੜਾ, ਕਬੂਲਸ਼ਾਹ ਅਤੇ ਰਾਮਕੋਟ ਆਦਿ ਪਿੰਡਾਂ ਦਾ ਦੌਰਾ ਕੀਤਾ ਸੀ।
ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਖੁਦ ਪਿੰਡਾਂ ਵਿਚ ਨਹਿਰਾਂ ਤੇ ਪਹੁੰਚ ਕੇ ਕਿਸਾਨਾਂ ਦੀਆਂ ਮੁਸਕਿਲਾਂ ਸੁਣ ਰਹੇ ਹਨ ਅਤੇ ਨਾਲ ਦੀ ਨਾਲ ਮੌਕੇ ਤੇ ਹੀ ਅਧਿਕਾਰੀਆਂ ਨੂੰ ਕਿਸਾਨਾਂ ਦੀਆਂ ਮੁਸਕਿਲਾਂ ਦੇ ਹੱਲ ਸਬੰਧੀ ਹਦਾਇਤਾਂ ਜਾਰੀ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਨੂੰ ਪੂਰੀ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਅਨੁਸਾਰ ਪਾਣੀ ਮਿਲੇ ਇਸ ਲਈ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵਿਭਾਗ ਨਾਲ ਸਹਿਯੋਗ ਕਰਨ ਅਤੇ ਕੋਈ ਵੀ ਮੋਘੇ ਨਾਲ ਛੇੜਛਾੜ ਦੀ ਕੋਸਿ਼ਸ ਨਾ ਕਰੇ। ਉਨ੍ਹਾਂ ਨੇ ਇਸ ਮੌਕੇ ਕਿਸਾਨਾਂ ਨੂੰ ਪਰਾਲੀ ਦੀ ਵੀ ਵਿਗਿਆਨਕ ਢੰਗ ਨਾਲ ਸੰਭਾਲ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਅਬੋਹਰ ਦੇ ਐਸਡੀਐਮ ਸ੍ਰੀ ਅਕਾਸ਼ ਬਾਂਸਲ ਵੀ ਉਨ੍ਹਾਂ ਦੇ ਨਾਲ ਹਾਜਰ ਸਨ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024