28 ਸਤੰਬਰ 2022 ਦਿਨ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਨੋਜਵਾਨਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ
- 69 Views
- kakkar.news
- September 24, 2022
- Punjab
28 ਸਤੰਬਰ 2022 ਦਿਨ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ
ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਨੋਜਵਾਨਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ
ਫਾਜ਼ਿਲਕਾ ( ਸੁਭਾਸ਼ ਕੱਕੜ) 24 ਸਤੰਬਰ
ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ `ਤੇ 28 ਸਤੰਬਰ 2022 ਨੂੰ ਜਿਲ੍ਹਾ ਪੱਧਰੀ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਰੋਜ਼ਗਾਰ ਅਫਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੋਪੀ ਚੰਦ ਆਰਿਆ ਮਹਿਲਾ ਕਾਲਜ ਅਬੋਹਰ ਵਿਖੇ ਲਗਾਏ ਜਾ ਰਹੇ ਇਸ ਪਲੇਸਮੈਂਟ ਕੈਂਪ ਵਿਚ ਐਕਸਿਸ ਬੈਂਕ, ਆਈ.ਸੀ.ਆਈ.ਸੀ. ਆਈ (ਐਨ.ਆਈ.ਆਈ. ਟੀ.), ਮਿਡਲੈਂਡ ਮਾਈਕਰੋ ਫਿਨ ਲਿਮਟਿਡ ਅਤੇ ਪੁਖਰਾਜ ਹੈਲਥ ਕੇਅਰ ਕੰਪਨੀਆਂ ਸ਼ਮੂਲੀਅਤ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਦਸਵੀ, ਬਾਰਵੀਂ ਪਾਸ, ਗ੍ਰੈਜੂਏਸ਼ਨ ਪਾਸ ਅਤੇ ਆਈ.ਟੀ.ਆਈ. ਦਾ ਕੋਈ ਵੀ ਕੋਰਸ ਕਰ ਚੁੱਕੇ ਲੜਕੇ ਲੜਕੀਆਂ ਭਾਗ ਲੈ ਸਕਦੇ ਹਨ।
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਦੇ ਪਲੇਸਮੈਂਟ ਅਫਸਰ ਸ੍ਰੀ ਰਾਜ ਸਿੰਘ ਦੱਸਿਆ ਕਿ ਭਾਗ ਲੈਣ ਵਾਲੇ ਲੜਕੇ ਤੇ ਲੜਕੀਆਂ ਦੀ ਉਮਰ 18 ਤੋਂ 40 ਸਾਲ ਲਾਜਮੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੰਪਨੀਆਂ ਵਿਖੇ ਵੱਖ-ਵੱਖ ਅਹੁੱਦਿਆਂ ਜਿਵੇਂ ਕਿ ਮੈਨੇਜਰ, ਰਿਲੇਸ਼ਨਿਸ਼ਿਪ ਮੈਨੇਜਰ, ਕੁਆਰਡੀਨੇਟਰ, ਏਰੀਆ ਮੈਨੇਜਰ, ਵਿਅਕਤੀਗਤ ਲੋਨ ਅਫਸਰ ਅਤੇ ਰਿਕਵਰੀ ਅਫਸਰ ਦੀ ਚੋਣ ਕੀਤੀ ਜਾਵੇਗੀ।
ਇਸ ਕੈਂਪ ਵਿਚ ਚੁਣੇ ਗਏ ਪ੍ਰਾਰਥੀਆਂ ਨੂੰ ਮਹੀਨਾਵਾਰ ਤਨਖਾਹ ਵਜੋਂ ਸਾਢੇ 9 ਹਜ਼ਾਰ ਤੋਂ ਲੈ ਕੇ 30 ਹਜ਼ਾਰ ਦਾ ਮਿਹਨਤਾਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਨੋਕਰੀ ਨੌਜਵਾਨਾਂ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਨਾਲ ਹੋਰਨਾ ਜ਼ਿਲ੍ਹਿਆਂ ਅਧੀਨ ਹੀ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਨੌਜਵਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਸ਼ਮੂਲੀਅਤ
- November 22, 2024
ਫਿਰੋਜ਼ਪੁਰ ਪੁਲਿਸ ਨੇ ਨਾਜਾਇਜ਼ ਅਸਲੇ ਸਮੇਤ ਇੱਕ ਆਰੋਪੀ ਨੂੰ ਕੀਤਾ ਗਿਰਫ਼ਤਾਰ
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024