ਡੀਗੜ੍ਹ ਯੂਨੀਵਰਸਿਟੀ ਕੁੜੀਆਂ ਦਾ ਵੀਡੀਓ ਮਾਮਲਾ: ਇੱਕ ਹੋਰ ਦੋਸ਼ੀ ਗ੍ਰਿਫਤਾਰ ਹੁਣ ਪੁਲਿਸ ਨੇ ਅਰੁਣਾਚਲ ਤੋਂ ਗ੍ਰਿਫਤਾਰ ਕੀਤਾ ਆਰਮੀ ਦੇ ਜਵਾਨ ਨੂੰ
- kakkar.news
- September 24, 2022
- Crime Punjab
ਚੰਡੀਗੜ੍ਹ ਯੂਨੀਵਰਸਿਟੀ ਕੁੜੀਆਂ ਦਾ ਵੀਡੀਓ ਮਾਮਲਾ: ਇੱਕ ਹੋਰ ਦੋਸ਼ੀ ਗ੍ਰਿਫਤਾਰ ਹੁਣ ਪੁਲਿਸ ਨੇ ਅਰੁਣਾਚਲ ਤੋਂ ਗ੍ਰਿਫਤਾਰ ਕੀਤਾ ਆਰਮੀ ਦੇ ਜਵਾਨ ਨੂੰ
ਚੰਡੀਗੜ੍ਹ/ਐਸ.ਏ.ਐਸ.ਨਗਰ, 24 ਸਤੰਬਰ, 2022: ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਅਰੁਣਾਚਲ ਪ੍ਰਦੇਸ਼ ਵਿੱਚ ਤਾਇਨਾਤ ਇੱਕ ਫੌਜੀ ਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ, ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇੱਥੇ ਦਿੱਤੀ।
ਫੜੇ ਗਏ ਮੁਲਜ਼ਮ ਦੀ ਪਛਾਣ ਸੰਜੀਵ ਸਿੰਘ ਵਜੋਂ ਹੋਈ ਹੈ, ਜਿਸ ’ਤੇ ਮੁਲਜ਼ਮ ਵਿਦਿਆਰਥਣ ਨੂੰ ਬਲੈਕਮੇਲ ਕਰਨ ਦਾ ਸ਼ੱਕ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਜਾਣ ਤੋਂ ਕੁਝ ਦਿਨ ਬਾਅਦ ਇਹ ਘਟਨਾਕ੍ਰਮ ਸਾਹਮਣੇ ਆਇਆ ਹੈ, ਜਿਸ ਲਈ ਏਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਮਹਿਲਾ ਮਾਮਲਿਆਂ ਬਾਰੇ ਗੁਰਪ੍ਰੀਤ ਕੌਰ ਦਿਓ ਦੀ ਸਮੁੱਚੀ ਨਿਗਰਾਨੀ ਹੇਠ ਤਿੰਨ ਮੈਂਬਰੀ ਆਲ ਵੂਮੈਨ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸਆਈਟੀ) ਬਣਾਈ ਗਈ ਸੀ।.
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫੋਰੈਂਸਿਕ ਅਤੇ ਡਿਜੀਟਲ ਸਬੂਤਾਂ ਦੇ ਆਧਾਰ ‘ਤੇ ਐਸ.ਏ.ਐਸ.ਨਗਰ ਤੋਂ ਪੁਲਿਸ ਟੀਮ ਨੂੰ ਦੋਸ਼ੀ ਨੂੰ ਗ੍ਰਿਫਤਾਰ ਕਰਨ ਲਈ ਅਰੁਣਾਚਲ ਪ੍ਰਦੇਸ਼ ਰਵਾਨਾ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਦੋਸ਼ੀ ਫੌਜੀ ਜਵਾਨ ਨੂੰ ਅਰੁਣਾਚਲ ਪ੍ਰਦੇਸ਼ ਪੁਲਿਸ, ਅਸਾਮ ਪੁਲਿਸ ਅਤੇ ਅਰੁਣਾਚਲ ਪ੍ਰਦੇਸ਼ ਦੇ ਆਰਮੀ ਅਧਿਕਾਰੀਆਂ ਦੇ ਸਹਿਯੋਗ ਨਾਲ ਅਰੁਣਾਚਲ ਪ੍ਰਦੇਸ਼ ਦੇ ਸੇਲਾ ਪਾਸ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਐਸ.ਏ.ਐਸ.ਨਗਰ ਪੁਲਿਸ ਨੇ ਮੁਲਜ਼ਮ ਨੂੰ ਐਸ.ਏ.ਐਸ ਨਗਰ ਦੇ ਮੈਜਿਸਟ੍ਰੇਟ ਸਾਹਮਣੇ ਪੇਸ਼ ਕਰਨ ਲਈ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (ਸੀਜੇਐਮ) ਬੋਮਡੀਲਾ ਦੀ ਅਦਾਲਤ ਤੋਂ ਦੋ ਦਿਨ ਦਾ ਟਰਾਂਜ਼ਿਟ ਰਿਮਾਂਡ ਵੀ ਹਾਸਲ ਕੀਤਾ ਹੈ।

- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026