Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਸਜਾ ਦੇਣ ਤੇ ਜੀਰੇ ਮਾਲਬਰੋਜ ਸ਼ਰਾਬ ਫੈਕਟਰੀ ਨੂੰ ਤਰੁੰਤ ਬੰਦ ਕਰਵਾਉਣ ਨੂੰ ਲੈਕੇ ਕਿਸਾਨ ਮਜ਼ਦੂਰ ਸੰਘਰਸ਼ ਜਥੇਬੰਦੀ 3 ਅਕਤੂਬਰ ਨੂੰ ਫਿਰੋਜ਼ਪੁਰ ਵਿੱਚ ਦੋ ਥਾਵਾਂ ਤੇ ਕਰੇਗੀ ਰੇਲਾਂ ਜਾਮ
- 102 Views
- kakkar.news
- September 25, 2022
- Punjab
ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਸਜਾ ਦੇਣ ਤੇ ਜੀਰੇ ਮਾਲਬਰੋਜ ਸ਼ਰਾਬ ਫੈਕਟਰੀ ਨੂੰ ਤਰੁੰਤ ਬੰਦ ਕਰਵਾਉਣ ਨੂੰ ਲੈਕੇ ਕਿਸਾਨ ਮਜ਼ਦੂਰ ਸੰਘਰਸ਼ ਜਥੇਬੰਦੀ 3 ਅਕਤੂਬਰ ਨੂੰ ਫਿਰੋਜ਼ਪੁਰ ਵਿੱਚ ਦੋ ਥਾਵਾਂ ਤੇ ਕਰੇਗੀ ਰੇਲਾਂ ਜਾਮ ॥
ਫਿਰੋਜ਼ਪੁਰ 25 ਸਤੰਬਰ (ਸੁਭਾਸ਼ ਕੱਕੜ)
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਅਰਮਾਨਪੁਰਾ ਵਿੱਚ ਜਿਲ੍ਹਾ ਕੋਰ ਕਮੇਟੀ ਦੀ ਬੈਠਕ ਹੋਈ ਮੀਟਿੰਗ ਵਿੱਚ ਸੂਬਾ ਪ੍ਰਧਾਨ ਸਤਿਨਾਮ ਸਿੰਘ ਪੰਨੂੰ, ਸੂਬਾ ਕੋਰ ਕਮੇਟੀ ਮੈਂਬਰ ਰਾਣਾ ਰਣਬੀਰ ਸਿੰਘ ਤੇ ਜਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਨੇ 3 ਅਕਤੂਬਰ ਦੇ ਰੇਲ ਰੋਕੋ ਅੰਦੋਲਨ ਸਮੇਤ ਅਹਿਮ ਫੈਸਲੇ ਲਏ । ਜਿਲ੍ਹਾ ਪ੍ਰੈੱਸ ਸਕੱਤਰ ਸੁਖਵੰਤ ਸਿੰਘ ਲਹੁਕਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕੇ ਕੋਰ ਕਮੇਟੀ ਦੀ ਮੀਟਿੰਗ ਵਿੱਚ 3 ਅਕਤੂਬਰ ਨੂੰ ਜਿਲੇ ਭਰ ਵਿੱਚ ਦੋ ਥਾਵਾਂ ਤੇ ਤਿੰਨ ਘੰਟੇ ਰੇਲਾਂ ਦਾ ਚੱਕਾ ਜਾਮ ਕਰ ਦਿੱਤਾ ਜਾਵੇਗਾ ਤੇ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗਾਂ ਦੇ ਫੌਰੀ ਹੱਲ ਦੀ ਮੰਗ ਕੀਤੀ ਜਾਵੇਗੀ। ਜਿਸ ਵਿੱਚ 3 ਅਕਤੂਬਰ 2021 ਨੂੰ ਯੂਪੀ ਦੇ ਜਿਲ੍ਹਾ ਲਖੀਮਪੁਰ ਵਿੱਚ ਮੌਜੂਦਾ ਕੇਂਦਰੀ ਗ੍ਰਹਿ ਰਾਜਮੰਤਰੀ ਅਜੇ ਮਿਸ਼ਰਾ ਟੈਣੀ ਦੀ ਸ਼ਹਿ ਤੇ ਉਸਦੇ ਬੇਟੇ ਅਸ਼ੀਸ਼ ਮਿਸ਼ਰਾ ਵੱਲੋਂ ਗੁੰਡਿਆਂ ਦੀ ਧਾੜ ਲੈਕੇ ਪ੍ਰਦਰਸ਼ਨ ਕਰਕੇ ਘਰਾਂ ਨੂੰ ਜਾ ਰਹੇ ਕਿਸਾਨਾਂ ਤੇ ਗੱਡੀਆਂ ਚੜ੍ਹਾ ਕੇ ਕੁੱਚਲ ਦਿੱਤਾ ਗਿਆ ਸੀ ਜਿਸ ਵਿੱਚ ਚਾਰ ਕਿਸਾਨ ਤੇ ਇੱਕ ਪੱਤਰਕਾਰ ਰਮਨ ਕਸ਼ਅਪ ਸਮੇਤ ਪੰਜ ਦੀ ਘਟਨਾ ਸਥਾਨ ਤੇ ਮੌਤ ਹੋ ਗਈ ਸੀ ਜਿਸਦੇ ਮੁੱਖ ਦੋਸ਼ੀ ਅਜੇ ਮਿਸ਼ਰਾ ਨੂੰ ਕੇਂਦਰ ਸਰਕਾਰ ਨੇ ਨਾ ਤਾਂ ਮੰਤਰੀ ਪਦ ਤੋਂ ਹਟਾਇਆ ਤੇ ਨਾ ਦੋਸ਼ੀਆਂ ਨੂੰ ਸਜਾਵਾਂ ਦਿੱਤੀਆਂ । ਸਾਡੀ ਮੰਗ ਹੈ ਕੇ ਉਸ ਨੂੰ ਮੰਤਰੀ ਪਦ ਤੋਂ ਹਟਾ ਕੇ ਗ੍ਰਿਫ਼ਤਾਰ ਕੀਤਾ ਜਾਵੇ ਤੇ ਬੇਦੋਸ਼ੇ ਜੇਲ੍ਹ ਵਿੱਚ ਬੰਦ ਕੀਤੇ ਕਿਸਾਨ ਤਰੁੰਤ ਰਿਹਾਅ ਕੀਤੇ ਜਾਣ , ਜਿਹੜਾ ਕੇਂਦਰ ਸਰਕਾਰ ਨੇ ਬਿਜਲੀ ਵੰਡ ਲਾਇਸੈਂਸ ਰੂਲਜ 2022 ਦਾ ਨੋਟੀਫਿਕੇਸ਼ਨ ਕੀਤਾ ਹੈ ਉਸ ਨੂੰ ਰੱਦ ਕੀਤਾ ਜਾਵੇ। ਇਸੇ ਤਰ੍ਹਾਂ ਜੀਰਾ ਦੇ ਲਾਗੇ ਪਿੰਡ ਮਨਸੂਰਵਾਲ ਵਿਖੇ ਲੱਗੀ ਮਾਲਬਰੋਜ ਸ਼ਰਾਬ ਫੈਕਟਰੀ ਪਿਛਲੇ ਕਈ ਸਾਲਾਂ ਤੋਂ ਗੰਦਾ ਤੇ ਕੈਮੀਕਲ ਵਾਲਾ ਪਾਣੀ ਧਰਤੀ ਹੇਠ ਪਾ ਰਹੀ ਹੈ ਜਿਸਨੇ ਧਰਤੀ ਹੇਠਲਾ ਪਾਣੀ ਤੇ ਕੁਦਰਤੀ ਵਾਤਾਵਰਣ ਤਹਿਸ਼ ਨਹਿਸ਼ ਕਰ ਦਿੱਤਾ ਹੈ ਉਸਨੂੰ ਪੰਜਾਬ ਸਰਕਾਰ ਤਰੁੰਤ ਬੰਦ ਕਰੇ ਤੇ ਲੋਕਾਂ ਦੀਆਂ ਜਾਨਾ ਤੇ ਕੁਦਰਤੀ ਸਰੋਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਫੈਕਟਰੀ ਦੇ ਮਾਲਕ ਦੀਪ ਮਲਹੋਤਰਾ ਤੇ ਪਰਚਾ ਦਰਜ ਕਰਕੇ ਜੇਲ੍ਹ ਵਿੱਚ ਬੰਦ ਕੀਤਾ ਜਾਵੇ, ਝੋਨੇ ਤੇ ਲਾਈਆਂ ਅੌਸਤਨ ਝਾੜ ਤੇ ਖਰੀਦ ਦੀਆਂ ਸ਼ਰਤਾ ਖਤਮ ਕੀਤੀਆਂ ਜਾਣ ਤੇ ਮੰਡੀਆਂ ਵਿੱਚ ਪਾਰਦਸ਼ੀ ਤੁਲਾਈ ਸਮੇਤ ਕਿਸਾਨਾਂ ਦੀਆਂ ਸਹੂਲਤਾਂ ਦੇ ਪੁਖਤਾ ਪ੍ਰਬੰਧ ਕੀਤੇ ਜਾਣ । ਇਸ ਤੋਂ ਇਲਾਵਾ 28 ਸਤੰਬਰ ਨੂੰ ਸ਼ਹੀਦੇ ਆਜਮ ਸਰਦਾਰ ਭਗਤ ਸਿੰਘ ਦੇ ਜਨਮਦਿਨ ਤੇ ਫਿਰੋਜ਼ਪੁਰ ਵਿੱਚ ਇੱਕ ਵੱਡਾ ਇਕੱਠ ਕਰਕੇ ਉਸ ਮਹਾਂਨਾਇਕ ਦੀ ਜਿੰਦਗੀ ਤੇ ਫਲਸਫੇ ਤੇ ਸੈਮੀਨਾਰ ਕਰਵਾਇਆ ਜਾਵੇਗਾ । ਮੀਟਿੰਗ ਵਿੱਚ ਜਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਧਰਮ ਸਿੰਘ ਸਿੱਧੂ, ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਜਤਾਲਾ,ਜਿਲ੍ਹਾ ਖਜਾਨਚੀ ਰਣਜੀਤ ਸਿੰਘ ਖੱਚਰਵਾਲਾ, ਹਰਫੂਲ ਸਿੰਘ ਦੂਲੇਵਾਲਾ, ਮੰਗਲ ਸਿੰਘ ਸਵਾਈਕੇ, ਖਿਲਾਰਾ ਸਿੰਘ ਪੰਨੂੰ,, ਅਮਨਦੀਪ ਸਿੰਘ ਕੱਚਰਭੰਨ ਵੀ ਹਾਜਰ ਸਨ
Categories

Recent Posts

