Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਚੱਲ ਰਹੀਆਂ ਸਕੀਮਾਂ ਤੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ
- kakkar.news
- September 25, 2022
- Politics Punjab
ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਚੱਲ ਰਹੀਆਂ ਸਕੀਮਾਂ ਤੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ
– ਲੋਕ ਭਲਾਈ ਯੋਜਨਾਵਾਂ ਦਾ ਲਾਭ ਯੋਗ ਵਿਅਕਤੀਆਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ – ਫੌਜਾ ਸਿੰਘ ਸਰਾਰੀ
ਫਿਰੋਜ਼ਪੁਰ, 25 ਸਤੰਬਰ :
( ਸੁਭਾਸ਼ ਕੱਕੜ)
ਸੁਤੰਤਰਤਾ ਸੰਗਰਾਮੀ, ਰੱਖਿਆ ਸੇਵਾਵਾਂ ਭਲਾਈ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ, ਪੰਜਾਬ ਸ੍ਰ. ਫੌਜਾ ਸਿੰਘ ਸਰਾਰੀ ਵੱਲੋਂ ਮੀਟਿੰਗ ਕਰ ਕੇ ਫਿਰੋਜ਼ਪੁਰ ਵਿਖੇ ਪੇਂਡੂ ਵਿਕਾਸ ਤਹਿਤ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪਿੰਡਾਂ ‘ਚ ਵੱਖ-ਵੱਖ ਸਕੀਮਾਂ ਤਹਿਤ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ ਅਤੇ ਚਲ ਰਹੇ ਵਿਕਾਸ ਦੇ ਕੰਮਾਂ ‘ਤੇ ਵਿਸ਼ੇਸ਼ ਧਿਆਨ ਦਿੰਦੇ ਹੋਏ ਬਕਾਇਆ ਕੰਮਾਂ ਨੂੰ ਵੀ ਮਿਥੇ ਸਮੇਂ ‘ਚ ਪੂਰਾ ਕੀਤਾ ਜਾਵੇ। ਸ੍ਰ. ਫੌਜਾ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਤੋਂ ਪਿੰਡਾਂ ‘ਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕਰਦੇ ਹੋਏ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸੂਬਾ ਸਰਕਾਰ ਵੱਲੋਂ ਲੋਕ ਭਲਾਈ ਵਿਕਾਸ ਕਾਰਜਾਂ ਹਿੱਤ ਸਾਰੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ‘ਤੇ ਯੋਗ ਵਿਅਕਤੀਆਂ ਤਕ ਪਹੁੰਚੇ। ਉਨ੍ਹਾਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026