ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਚੱਲ ਰਹੀਆਂ ਸਕੀਮਾਂ ਤੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ
- 82 Views
- kakkar.news
- September 25, 2022
- Punjab
- ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਚੱਲ ਰਹੀਆਂ ਸਕੀਮਾਂ ਤੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ
– ਲੋਕ ਭਲਾਈ ਯੋਜਨਾਵਾਂ ਦਾ ਲਾਭ ਯੋਗ ਵਿਅਕਤੀਆਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ – ਫੌਜਾ ਸਿੰਘ ਸਰਾਰੀ
ਫਿਰੋਜ਼ਪੁਰ, 25 ਸਤੰਬਰ : ਸੁਭਾਸ ਕੱਕੜ
ਸੁਤੰਤਰਤਾ ਸੰਗਰਾਮੀ, ਰੱਖਿਆ ਸੇਵਾਵਾਂ ਭਲਾਈ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ, ਪੰਜਾਬ ਸ੍ਰ. ਫੌਜਾ ਸਿੰਘ ਸਰਾਰੀ ਵੱਲੋਂ ਮੀਟਿੰਗ ਕਰ ਕੇ ਫਿਰੋਜ਼ਪੁਰ ਵਿਖੇ ਪੇਂਡੂ ਵਿਕਾਸ ਤਹਿਤ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪਿੰਡਾਂ ‘ਚ ਵੱਖ-ਵੱਖ ਸਕੀਮਾਂ ਤਹਿਤ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ ਅਤੇ ਚਲ ਰਹੇ ਵਿਕਾਸ ਦੇ ਕੰਮਾਂ ‘ਤੇ ਵਿਸ਼ੇਸ਼ ਧਿਆਨ ਦਿੰਦੇ ਹੋਏ ਬਕਾਇਆ ਕੰਮਾਂ ਨੂੰ ਵੀ ਮਿਥੇ ਸਮੇਂ ‘ਚ ਪੂਰਾ ਕੀਤਾ ਜਾਵੇ।
ਸ੍ਰ. ਫੌਜਾ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਤੋਂ ਪਿੰਡਾਂ ‘ਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕਰਦੇ ਹੋਏ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸੂਬਾ ਸਰਕਾਰ ਵੱਲੋਂ ਲੋਕ ਭਲਾਈ ਵਿਕਾਸ ਕਾਰਜਾਂ ਹਿੱਤ ਸਾਰੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ‘ਤੇ ਯੋਗ ਵਿਅਕਤੀਆਂ ਤਕ ਪਹੁੰਚੇ। ਉਨ੍ਹਾਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਇਸ ਮੀਟਿੰਗ ਵਿੱਚ ਜ਼ਿਲ੍ਹਾ ਮਾਲ ਅਫ਼ਸਰ ਅਰਵਿੰਦ ਪ੍ਰਕਾਸ਼ ਵਰਮਾ, ਤਹਿਸੀਲਦਾਰ ਗੁਰੂਹਰਸਹਾਏ ਮਨਜੀਤ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਇਸ ਤੋਂ ਬਾਅਦ ਕੈਬਨਿਟ ਮੰਤਰੀ ਨੇ ਆਪ ਵਰਕਰਾਂ ਨਾਲ ਵੀ ਮੀਟਿੰਗ ਕੀਤੀ ਅਤੇ ਪਾਰਟੀ ਦੀਆਂ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ।
ਇਸ ਮੌਕੇ ਹਰਜਿੰਦਰ ਘਾਂਗਾ, ਮਲਕੀਤ ਥਿੰਦ, ਸੁਰਿੰਦਰ ਮੋਹਨ ਪੱਪਾ, ਸੋਨਾ ਸਿੰਘ, ਰਜਿੰਦਰ ਕਾਕਾ, ਜਸਵੰਤ ਖੱਤਰੀ, ਬੂਟਾ ਮਿੱਡਾ, ਸੁਖਦੇਵ ਸਿੰਘ ਖਾਲਸਾ, ਜਗਸੀਰ, ਸੁਸ਼ੀਲ ਬੱਟੀ, ਸੁਖਬੀਰ ਸ਼ਰਮਾ, ਰਣਜੀਤ, ਸੁਖਜਿੰਦਰ ਬਰਾੜ, ਨੀਲੂ ਵਧਵਾ, ਝੰਡਵਿੰਦਰ ਝੰਡਾ, ਬਲਵੰਤ ਸਿੰਘ ਲਾਡੀ ਹਾਜ਼ਰ ਸਨ।
—-
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024