Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਵਿਜੀਲੈਂਸ ਨੇ 1 ਲੱਖ ਰੁਪਏ ਦੀ ਰਿਸ਼ਵਤ ਮੰਗਦਾ ਕਲਰਕ ਕਾਬੂ ਕੀਤਾ
- 166 Views
- kakkar.news
- September 25, 2022
- Crime
ਵਿਜੀਲੈਂਸ ਨੇ 1 ਲੱਖ ਰੁਪਏ ਦੀ ਰਿਸ਼ਵਤ ਮੰਗਦਾ ਕਲਰਕ ਕਾਬੂ ਕੀਤਾ
ਸਿਟੀਜ਼ਨਜ਼ ਵੋਇਸ
ਚੰਡੀਗੜ, 25 ਸਤੰਬਰ, 2022: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਦੇ ਮਕਸਦ ਨਾਲ ਮਿਉਂਸਪਲ ਕਮੇਟੀ, ਸੁਨਾਮ, ਜਿਲਾ ਸੰਗਰੂਰ ਵਿਖੇ ਤਾਇਨਾਤ ਕਲਰਕ ਕਿਰਨਦੀਪ ਸਿੰਘ ਨੂੰ 01 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਲਰਕ ਨੂੰ ਪਵਨ ਕੁਮਾਰ ਵਾਸੀ ਸੁਨਾਮ ਸ਼ਹਿਰ ਦੀ ਸ਼ਿਕਾਇਤ 'ਤੇ ਕਾਬੂ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਨੇ ਆਪਣੇ ਪਲਾਟ ’ਤੇ ਉਸਾਰੀ ਜਾਣ ਵਾਲੀ ਰਿਹਾਇਸ਼ੀ ਇਮਾਰਤ ਦੇ ਨਕਸ਼ੇ ਦੀ ਪ੍ਰਵਾਨਗੀ ਲੈਣ ਲਈ ਮਿਉਂਸਪਲ ਕਮੇਟੀ ਵਿੱਚ ਦਰਖਾਸਤ ਦਿੱਤੀ ਸੀ ਪਰ ਉਕਤ ਕਲਰਕ ਇਸ ਦੇ ਬਦਲੇ ਇੱਕ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਉਸਦੀ ਫਾਈਲ ਦੀ ਕਲੀਅਰੈਂਸ ਪ੍ਰਾਪਤ ਕਰ ਰਿਹਾ ਹੈ।
ਉਸ ਦੀ ਸੂਚਨਾ ਅਤੇ ਪ੍ਰਾਪਤ ਕੀਤੇ ਸਬੂਤਾਂ ਦੀ ਪੁਸ਼ਟੀ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਐਕਟ ਦੇ ਤਹਿਤ ਵਿਜੀਲੈਂਸ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਦੋਸ਼ੀ ਕਲਰਕ ਨੂੰ ਗ੍ਰਿਫਤਾਰ ਕਰ ਲਿਆ। ਇਸ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।
Categories

Recent Posts

