ਡਿਪਟੀ ਕਮਿਸ਼ਨਰ ਨੇ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਵੈਨਾਂ ਕੀਤੀਆਂ ਰਵਾਨਾ
- 99 Views
- kakkar.news
- September 27, 2022
- Agriculture Punjab
ਡਿਪਟੀ ਕਮਿਸ਼ਨਰ ਨੇ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਵੈਨਾਂ ਕੀਤੀਆਂ ਰਵਾਨਾ
– ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ
ਫਿਰੋਜ਼ਪੁਰ, 27 ਸਤੰਬਰ :ਅਨੁਜ ਕੱਕੜ ਟੀਨੂੰ
ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਅਮ੍ਰਿਤ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਤਿੰਨ ਜਾਗਰੂਕਤਾ ਵੈਨਾਂ ਨੂੰ ਰਵਾਨਾ ਕੀਤਾ ਗਿਆ।
ਵੈਨਾਂ ਨੂੰ ਹਰੀ ਝੰਡੀ ਦੇ ਕੇ 13 ਦਿਨਾਂ ਵਿੱਚ ਜ਼ਿਲ੍ਹੇ ਦੇ ਸਾਰੇ ਪਿੰਡਾਂ ਨੂੰ ਕਵਰ ਕਰਦਿਆਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਤੋਂ ਇਲਾਵਾ ਫ਼ਸਲ ਦੀ ਰਹਿੰਦ-ਖੂਹੰਦ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵੈਨਾਂ ਰਾਹੀਂ ਆਡੀਓ ਸੰਦੇਸ਼ ਚਲਾਏ ਜਾਣਗੇ ਅਤੇ ਖੇਤੀਬਾੜੀ ਵਿਭਾਗ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਪਰਚਿਆਂ ਤੇ ਪੋਸਟਰਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਨੂੰ ਸੰਭਾਲਣ ਦੇ ਪ੍ਰਭਾਵਸ਼ਾਲੀ ਤਰੀਕਿਆਂ ਅਤੇ ਇਸ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਵਿਆਪਕ ਯੋਜਨਾ ਉਲੀਕੀ ਗਈ ਹੈ, ਜਿਸ ਤਹਿਤ ਜ਼ਿਲ੍ਹੇ ਦੇ ਪਿੰਡਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਬਸਿਡੀ ’ਤੇ ਅਤਿ-ਆਧੁਨਿਕ ਮਸ਼ੀਨਰੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪਰਾਲੀ ਕਿਸਾਨਾਂ ਲਈ ਬੇਹੱਦ ਫਾਇਦੇਮੰਦ ਹੈ, ਜੋ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕਰਨ ’ਚ ਅਹਿਮ ਭੂਮਿਕਾ ਅਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਨੂੰ ਖ਼ਤਰਾ ਪੈਦਾ ਹੋ ਰਿਹਾ ਹੈ ਅਤੇ ਇਸ ਰੁਝਾਨ ਤੋਂ ਗੁਰੇਜ਼ ਕੀਤਾ ਜਾਣਾ ਚਾਹੀਦਾ ਹੈ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਤੇਜਪਾਲ ਸਿੰਘ, ਖੇਤੀਬਾੜੀ ਅਫ਼ਸਰ ਸੁਰਿੰਦਰ ਪਾਲ ਸਿੰਘ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।
—-
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024