ਮਿਸ਼ਨ ਆਬਾਦ 30 ਤਹਿਤ 2 ਅਕਤੂਬਰ ਨੂੰ ਫਾਜਿ਼ਲਕਾ ਵਿਖੇ ਲੱਗਣਗੇ ਆਬਾਦ ਸੁਵਿਧਾ ਕੈਂਪ
- 119 Views
- kakkar.news
- September 27, 2022
- Politics Punjab
ਮਿਸ਼ਨ ਆਬਾਦ 30 ਤਹਿਤ 2 ਅਕਤੂਬਰ ਨੂੰ ਫਾਜਿ਼ਲਕਾ ਵਿਖੇ ਲੱਗਣਗੇ ਆਬਾਦ ਸੁਵਿਧਾ ਕੈਂਪ
ਵੱਖ-ਵੱਖ ਵਿਭਾਗਾਂ ਵੱਲੋਂ ਮੁਹੱਈਆ ਕਰਵਾਈਆਂ ਜਾਣਗੀਆਂ ਸੁਵਿਧਾਵਾਂ
ਫਾਜਿ਼ਲਕਾ 27 ਸਤੰਬਰ ( ਸੁਭਾਸ਼ ਕੱਕੜ)
ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਹੱਦੀ ਇਲਾਕੇ ਦੇ ਪਿੰਡਾਂ ਨੂੰ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਦੇਣ ਦੀ ਵਚਨਬੱਧਤਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਾਜਿ਼ਲਕਾ ਵੱਲੋਂ 2 ਅਕਤੂਬਰ 2022 ਨੂੰ ਦਿਨ ਐਤਵਾਰ ਨੂੰ ਵਿਸ਼ੇਸ਼ ਆਬਾਦ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਨੇ ਦਿੱਤੀ ਉਨ੍ਹਾਂ ਦੱਸਿਆ ਕਿ 2 ਅਕਤੂਬਰ ਨੂੰ ਫਾਜ਼ਿਲਕਾ ਦੇ ਪਿੰਡ ਘੁਰਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਲਾਕ ਖੂਈਆਂ ਸਰਵਰ ਅਧੀਨ ਪੈਂਦੇ ਪਿੰਡ ਬਾਰੇਕਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਬਲਾਕ ਜਲਾਲਾਬਾਦ ਦੇ ਪਿੰਡ ਚੱਕ ਖੀਵਾ ਦੇ ਸਰਕਾਰੀ ਮਿਡਲ ਸਕੂਲ ਵਿਖੇ ਇਹ ਕੈਂਪ ਲਗਾਏ ਜਾਣਗੇ। ਇਹ ਕੈਂਪ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਜਾਰੀ ਰਹਿਣਗੇ।
ਇੰਨ੍ਹਾਂ ਕੈਂਪਾਂ ਵਿਚ ਜਾਤੀ ਸਰਟੀਫਿਕੇਟ, ਰਿਹਾਇਸ ਸਰਟੀਫਿਕੇਟ, ਰੂਰਲ ਏਰੀਆ ਸਰਟੀਫਿਕੇਟ, ਬਾਰਡਰ ਏਰੀਆ ਸਰਟੀਫਿਕੇਟ, ਪੈਨਸ਼ਨ ਨਾਲ ਸਬੰਧਤ ਸੁਵਿਧਾਵਾਂ, ਸਿਹਤ ਵਿਭਾਗ ਨਾਲ ਸਬੰਧਤ ਸੁਵਿਧਾਵਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਤ ਕੰਮ, ਮਗਨਰੇਗਾ ਨਾਲ ਸਬੰਧਤ ਕੰਮ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨਾਲ ਸਬੰਧਤ ਕੰਮ, ਅਧਾਰ ਕਾਰਡ ਨਾਲ ਸਬੰਧਤ ਕੰਮ ਹੋਣਗੇ। ਫੌਜ਼ ਅਤੇ ਪੁਲਿਸ ਵਿਚ ਭਰਤੀ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ, ਸਹਿਕਾਰਤਾ ਵਿਭਾਗ ਅਤੇ ਰਾਜ ਪੇਂਡੂ ਰੋਜੀ ਰੋਟੀ ਮਿਸ਼ਨ ਦੇ ਅਧਿਕਾਰੀਆਂ ਵੱਲੋਂ ਵਿਭਾਗੀ ਸਕੀਮਾਂ ਦੀ ਜਾਣਕਾਰੀ ਦਿੱਤੀ ਜਾਵੇਗੀ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024