ਐਮ.ਆਰ. ਕਾਲਜ ਦੇ ਵਿਹੜੇ ਵਿੱਚ ਹੋਏ ਰੈਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਡੀਏਵੀ ਕਾਲਜ ਫਾਜ਼ਿਲਕਾ ਨੇ ਮਾਰੀ ਬਾਜੀ
- 148 Views
- kakkar.news
- September 27, 2022
- Punjab Sports
ਫਾਜ਼ਿਲਕਾ 27 ਸਤੰਬਰ ( ਸੁਭਾਸ਼ ਕੱਕੜ)
ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਆਜ਼ਾਦੀ ਦੀ 75 ਵੀਂ ਵਰੇਗੰਢ ਨੂੰ ਸਮਰਪਿਤ ਰੈੱਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਐਮ.ਆਰ. ਕਾਲਜ ਦੇ ਵਿਹੜੇ ਵਿੱਚ ਕਰਵਾਏ ਗਏl ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫਾਜਿਲਕਾ ਦੀ ਸਰਪ੍ਰਸਤੀ ਹੇਠ ਹੋਏ ਇਨ੍ਹਾਂ ਮੁਕਾਬਲਿਆਂ ਵਿਚ ਡੀ.ਏ.ਵੀ. ਕਾਲਜ ਫਾਜਿਲਕਾ ਨੇ ਪਹਿਲਾ, ਗੋਪੀ ਚੰਦ ਆਰੀਆ ਮਹਿਲਾ ਕਾਲਜ ਅਬੋਹਰ ਨੇ ਦੂਜਾ ਅਤੇ ਭਾਗ ਸਿੰਘ ਹੇਅਰ ਖਾਲਸਾ ਕਾਲਜ ਅਬੋਹਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆਂ ਨੂੰ ਇਨਾਮੀ ਰਾਸ਼ੀ ਕ੍ਰਮਵਾਰ 4000,3000 ਅਤੇ 2000 ਰੁਪਏ ਦਿੱਤੀ ਗਈl ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀ ਅਕਤੂਬਰ ਮਹੀਨੇ ਵਿਚ ਹੋਣ ਵਾਲੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਆਪਣੇ ਜ਼ਿਲ੍ਹੇ ਦੀ ਨੁਮਾਇੰਦਗੀ ਕਰਨਗੇl ਇਸ ਮੌਕੇ ਕੁਲਵਿੰਦਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫਾਜਿਲਕਾ ਰੈੱਡ ਰਿਬਨ ਕਲੱਬਾਂ ਅਤੇ ਯੁਵਕ ਸੇਵਾਵਾਂ ਕਲੱਬ ਦੁਆਰਾ ਕੀਤੇ ਜਾਣ ਵਾਲੀਆਂ ਗਤੀਵਿਧੀਆਂ ਉਪਰ ਚਾਨਣਾ ਪਾਇਆ ਅਤੇ ਭਵਿੱਖ ਵਿੱਚ ਸਕੂਲਾਂ ਕਾਲਜਾਂ ਵਿੱਚ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਉੱਪਰ ਚਰਚਾ ਕੀਤੀl ਇਸ ਮੌਕੇ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਸਮਾਰੋਹ ਨੂੰ ਸਮਰਪਿਤ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਰੂਪ-ਰੇਖਾ ਉਲੀਕੀ ਗਈl ਇਸ ਸਮੇਂ ਪ੍ਰਿੰਸੀਪਲ ਕੰਬੋਜ ਵੱਲੋਂ ਵੱਖ-ਵੱਖ ਕਾਲਜਾਂ ਤੋਂ ਪਹੁੰਚੇ ਹੋਏ ਰੈਡ ਰਿਬਨ ਕਲੱਬਾਂ ਦੇ ਕੋਆਰਡੀਨੇਟਰਾਂ ਅਧਿਆਪਕਾਂ ਅਤੇ ਬੱਚਿਆਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ ਇਸ ਦੇ ਨਾਲ ਹੀ ਉਨ੍ਹਾਂ ਨੇ ਵਿਭਾਗ ਦੀਆਂ ਵੱਖ ਵੱਖ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਵਿਚ ਕਾਲਜ ਦੇ ਪੂਰਨ ਸਹਿਯੋਗ ਦਾ ਭਰੋਸਾ ਦਿੱਤਾl ਇਸ ਸਮੇਂ ਪ੍ਰੋਫੈਸਰ ਤਲਵਿੰਦਰ ਸਿੰਘ, ਪ੍ਰੋਫੈਸਰ ਗੁਰਜੰਟ ਸਿੰਘ ਅਤੇ ਅੰਕਿਤ ਕਟਾਰੀਆ ਸਟੈਨੋ ਯੁਵਕ ਸੇਵਾਵਾਂ ਵਿਭਾਗ ਫਾਜਿਲਕਾ ਹਾਜਰ ਰਹੇ l ਇਸ ਪੂਰੇ ਪ੍ਰੋਗਰਾਮ ਦਾ ਸਮੁੱਚਾ ਸੰਚਾਲਨ ਪ੍ਰੋਫੈਸਰ ਰਾਮ ਸਿੰਘ ਵਿਰਕ ਦੁਆਰਾ ਕੀਤਾ ਗਿਆl ਪ੍ਰੋਗਰਾਮ ਦੀ ਸਮਾਪਤੀ ਸਾਰੇ ਭਾਗੀਦਾਰਾਂ ਨੂੰ ਸਰਟੀਫਿਕੇਟ ਵੰਡ ਕੇ ਕੀਤੀ ਗਈl

