ਖੇਤੀਬਾੜੀ ਵਿਭਾਗ ਵੱਲੋਂ ਪਿੰਡ ਡੱਬਵਾਲਾ ਕਲਾਂ ਅਤੇ ਪਿੰਡ ਘੜੂੰਮੀ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ
- 241 Views
- kakkar.news
- September 27, 2022
- Agriculture Punjab
ਖੇਤੀਬਾੜੀ ਵਿਭਾਗ ਵੱਲੋਂ ਪਿੰਡ ਡੱਬਵਾਲਾ ਕਲਾਂ ਅਤੇ ਪਿੰਡ ਘੜੂੰਮੀ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ
ਪਰਾਲੀ ਦੀ ਸਾਂਭ ਸੰਭਾਲ ਅਤੇ ਫਸਲਾਂ ਤੇ ਕੀੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਦਿੱਤੀ ਗਈ ਜਾਣਕਾਰੀ
ਫਾਜ਼ਿਲਕਾ, 27 ਸਤੰਬਰ ( ਸੁਭਾਸ਼ ਕੱਕੜ)
ਮੁੱਖ ਖੇਤੀਬਾੜੀ ਅਫਸਰ ਫਾਜਿਲਕਾ ਡਾ. ਰਜਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾਡ਼ੀ ਅਫਸਰ ਸ੍ਰੀ ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਡੱਬਵਾਲਾ ਕਲਾਂ ਅਤੇ ਪਿੰਡ ਘੜੂੰਮੀ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਏ ਡੀ ਓ ਆਸ਼ੂ ਬਾਲਾ ਅਤੇ ਏ ਈ ਓ ਅਸ਼ੋਕ ਕੁਮਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ, ਮਿੱਟੀ ਪਰਖ ਕਰਵਾਉਣ ਸਬੰਧੀ, ਫਸਲਾਂ ਤੇ ਕੀੜੇ ਅਤੇ ਬਿਮਾਰੀਆਂ ਦੀ ਰੋਕਥਾਮ ਅਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਹੁੰਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ।
ਕੈਂਪ ਵਿੱਚ ਜਾਣਕਾਰੀ ਦਿੰਦਿਆਂ ਏ ਐੱਸ ਆਈ ਸੁਖਦੀਪ ਸਿੰਘ ਅਤੇ ਬੀਟੀਐੱਮ ਰਾਜਦਵਿੰਦਰ ਸਿੰਘ ਨੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਸੁਪਰ ਸੀਡਰ, ਹੈਪੀ ਸੀਡਰ, ਐਮ.ਬੀ.ਪਲੇਅ ਆਦਿ ਸੰਦਾਂ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਜਜਬ ਕਰਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਦੀ ਸਲਾਹ ਦਿੱਤੀ ਅਤੇ ਬੇਲਰ ਨਾਲ ਪਰਾਲੀ ਦੀ ਗੰਢਾ ਬਣਾ ਕੇ ਪਰਾਲੀ ਦੀ ਸਾਂਭ ਸੰਭਾਲ ਕਰਨ ਬਾਰੇ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਤਾ ਦੂਸ਼ਿਤ ਹੁੰਦਾ ਹੀ ਹੈ ਨਾਲ ਹੀ ਸਾਹ ਦੀਆ ਬੀਮਾਰੀਆ ਵੀ ਫੈਲਦੀਆਂ ਹਨ। ਉਨ੍ਹਾਂ ਕਿਹਾ ਕਿ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਵਿਚਲੇ ਖੁਰਾਕੀ ਤੱਤ ਵੀ ਨਸਟ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਸਿਧਾ ਫਸਲ ਦੀ ਬਿਜਾਈ ਕਰਨ ਨਾਲ ਅਸੀਂ ਵਾਤਾਵਰਣ ਨੂੰ ਸ਼ੁਧ ਰੱਖਣ ਵਿਚ ਸਹਾਈ ਬਣ ਸਕਦੇ ਹਾਂ। ਇਸ ਦੌਰਾਨ ਉਨ੍ਹਾਂ ਵੱਲੋਂ ਝੋਨੇ ਦੀ ਫਸਲ ਉਪਰ ਕੀੜੇ-ਮਕੌੜੇ ਅਤੇ ਬਿਮਾਰੀਆਂ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ ਗਈ।ਇਸ ਮੌਕੇ ਉਨ੍ਹਾਂ ਨਾਲ ਏਐੱਸਆਈ ਫਾਜ਼ਿਲਕਾ ਹਰਪ੍ਰੀਤ ਸਿੰਘ ਵੀ ਹਾਜ਼ਰ ਸਨ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024