ਪੰਜਾਬ ਦੇ ਸਰਕਾਰੀ ਸਕੂਲਾਂ ਲਈ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਐਲਾਨ, ਸਰਕਾਰੀ ਸਕੂਲਾ ਦੇ ਬਾਹਰ ਗਾਰਡ ਅਤੇ ਕੈਂਪਸ ਮੈਨੇਜਰ ਨਿਯੁਕਤ ਕੀਤੇ ਜਾਣਗੇ
- kakkar.news
- September 27, 2022
- Education Politics Punjab
ਪੰਜਾਬ ਦੇ ਸਰਕਾਰੀ ਸਕੂਲਾਂ ਲਈ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਐਲਾਨ
ਸਰਕਾਰੀ ਸਕੂਲਾ ਦੇ ਬਾਹਰ ਗਾਰਡ ਅਤੇ ਕੈਂਪਸ ਮੈਨੇਜਰ ਨਿਯੁਕਤ ਕੀਤੇ ਜਾਣਗੇ .
ਚੰਡੀਗੜ੍ਹ 27 ਸਤੰਬਰ
(ਸਿਟੀਜ਼ਨਜ਼ ਵੋਇਸ)
ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ‘ਚ ਵੱਡਾ ਸੁਧਾਰ ਕਰਨ ਜਾ ਰਹੀ ਹੈ। ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਗਾਰਡ ਤੇ ਕੈਂਪਸ ਪ੍ਰਬੰਧਕ ਤਾਇਨਾਤ ਕੀਤੇ ਜਾਣਗੇ। ਇਹ ਐਲਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਇਕ ਟਵੀਟ ਕੀਤਾ ਹੈ ਜਿਸ ਵਿਚ ਉਨ੍ਹਾਂ ਲਿਖਿਆ ਕਿ ਪੰਜਾਬ ਦੇ ਸਕੂਲਾਂ ਦੇ ਬਾਹਰ ਤੁਸੀਂ ਜਲਦ ਹੀ ਗਾਰਡ ਖੜ੍ਹੇ ਦੇਖੋਗੇ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਾਰੇ ਸੀਨੀਅਰ ਸੈਕੰਡਰੀ ਸਕੂਲਾਂ ‘ਚ ਕੈਂਪਸ ਮੈਨੇਜਰ ਹੋਣਗੇ ਤੇ ਸਾਫ਼-ਸਫ਼ਾਈ ਲਈ 50,000/- ਮਹੀਨਾ ਗ੍ਰਾਂਟ ਦਿੱਤੀ ਜਾਵੇਗੀ। ਪੰਜਾਬ ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਸਕੂਲਾਂ ‘ਚ ਕੁਝ ਸੁਧਾਰ ਜ਼ਰੂਰ ਹੋਵੇਗਾ। ਹਰਜੋਤ ਬੈਂਸ ਦੇ ਇਸ ਐਲਾਨ ਤੋਂ ਬਾਅਦ ਦਿੱਲੀ ਦੇ ਸਿੱਖਿਆ ਮੰਤਰੀ ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵਧਾਈ ਦਿੱਤੀ। ਉਨ੍ਹਾਂ ਟਵੀਟ ਰਾਹੀਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ।

- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026