ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਗਾਰਡ ਆਫ ਆਨਰ ਦਿੱਤਾ ਗਿਆ
- 104 Views
- kakkar.news
- September 28, 2022
- Politics Punjab
ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਗਾਰਡ ਆਫ ਆਨਰ ਦਿੱਤਾ ਗਿਆ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਵੀਡੀਓ ਮੈਸੇਜ ਰਾਹੀਂ ਭੇਜੀ ਸਹੁੰ ਚੁਕਾਈ ਗਈ
ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਸਮੂਹ ਦਫਤਰੀ ਸਟਾਫ ਵੱਲੋਂ ਇਨਕਲਾਬ ਜਿੰਦਾਬਾਦ ਦੇ ਨਾਅਰਿਆਂ ਨਾਲ ਮਾਹੌਲ ਨੂੰ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਗਿਆ
ਫਾਜ਼ਿਲਕਾ 28 ਸਤੰਬਰ (ਅਨੁਜ ਕੱਕੜ ਟੀਨੂੰ)
ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਗਾਰਡ ਆਫ ਆਨਰ ਦਿੱਤਾ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ ਡੀਸੀ ਦਫਤਰ ਦੇ ਸਮੂਹ ਸਟਾਫ ਵੱਲੋਂ ਰਾਸ਼ਟਰੀ ਝੰਡੇ ਨੂੰ ਆਪਣੇ ਹੱਥਾਂ ਵਿੱਚ ਲਹਿਰਾਉਂਦੇ ਹੋਏ ਇਨਕਲਾਬ ਜਿੰਦਾਬਾਦ ਦੇ ਨਾਅਰਿਆਂ ਨਾਲ ਮਾਹੌਲ ਨੂੰ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ। ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਦੀਪ ਕੁਮਾਰ ਅਤੇ ਐੱਸ.ਡੀ.ਐੱਮ. ਰਵਿੰਦਰ ਅਰੋੜਾ ਸਮੇਤ ਡੀਸੀ ਦਫਤਰ ਦਾ ਸਟਾਫ ਆਦਿ ਮੌਜੂਦ ਸਨ।
ਇਸ ਮੌਕ ਸਮੂਹ ਹਾਜ਼ਰੀਨ ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਵੀਡੀਓ ਮੈਸੇਜ ਰਾਹੀਂ ਭੇਜੀ ਸਹੁੰ ਵੀ ਚੁਕਾਈ ਗਈ। ਮੈ ਸ਼ਹੀਦ-ਏ- ਆਜ਼ਮ ਸ.ਭਗਤ ਸਿੰਘ ਜੀ ਦੇ ਜਨਮ ਦਿਹਾੜੇ ਦੇ ਮੌਕੇ ਤੇ ਇਹ ਹਲਫ ਲੈਂਦਾ ਹਾਂ ਕਿ ਮੈ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਹੁਰਾ ਦੇ ਦਰਸਾਏ ਹੋਏ ਮਾਰਗ ਤੇ ਚੱਲਦਾ ਰਹਾਗਾਂ। ਮੈ ਸ਼ਹੀਦਾਂ ਵੱਲੋਂ ਆਮ ਲੋਕਾਂ ਦੀ ਭਲਾਈ ਅਤੇ ਕਮਜੋਰ ਵਰਗ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਸੰਜੋਏ ਹੋਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਦ੍ਰਿੜ ਇਰਾਦੇ ਨਾਲ ਆਪਣੀ ਜ਼ਿੰਮੀਵਾਰੀ ਨਿਭਾਉਂਦਾ ਰਹਾਗਾਂ ਇੰਨਕਲਾਬ ਜਿੰਦਾਬਾਦ।
ਇਸ ਉਪਰੰਤ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਉਨਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਵਲੋਂ ਦੇਸ਼ ਪ੍ਰਤੀ ਪਿਆਰ ਅਤੇ ਦੇਸ਼ ਭਗਤੀ ਦਾ ਜ਼ਜਬਾ ਸਾਰਿਆਂ ਲਈ ਮਿਸਾਲ ਹੈ ਅਤੇ ਸਾਨੂੰ ਉਨਾਂ ਦੇ ਦਿਖਾਏ ਰਸਤੇ ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਸਾਨੂੰ ਸਾਰਿਆਂ ਨੂੰ ਅਪਣਾਉਣਾ ਚਾਹੀਦਾ ਹੈ ਅਤੇ ਇੱਕ ਵਧੀਆ ਸੋਚ ਨਾਲ ਦੇਸ਼ ਨੂੰ ਅੱਗੇ ਲਿਜਾਉਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024