ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਅਬੋਹਰ ਨਹਿਰੂ ਪਾਰਕ ਤੋਂ ਕੱਢੀ ਗਈ ਵਿਸ਼ਾਲ ਸਾਈਕਲ ਰੈਲੀ
- 137 Views
- kakkar.news
- September 28, 2022
- Punjab
ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਅਬੋਹਰ ਨਹਿਰੂ ਪਾਰਕ ਤੋਂ ਕੱਢੀ ਗਈ ਵਿਸ਼ਾਲ ਸਾਈਕਲ ਰੈਲੀ
ਅਬੋਹਰ/ਫਾਜ਼ਿਲਕਾ 28 ਸਤੰਬਰ ( ਅਨੁਜ ਕੱਕੜ ਟੀਨੂੰ )
ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਕੱਢੀ ਵਿਸ਼ਾਲ ਸਾਈਕਲ ਰੈਲੀ ਨੂੰ ਨਾਇਬ ਤਹਿਸੀਲਦਾਰ ਅਬੋਹਰ ਜਗਸੀਰ ਸਿੰਘ ਨੇ ਨਹਿਰੂ ਪਾਰਕ ਅਬੋਹਰ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਰੈਲੀ ਅਬੋਹਰ ਸ਼ਹਿਰ ਦੇ ਬਾਜ਼ਾਰਾਂ ਵਿੱਚੋਂ ਹੁੰਦੀ ਹੋਈ ਵਾਪਸ ਨਹਿਰੂ ਪਾਰਕ ਅਬੋਹਰ ਵਿਖੇ ਸਮਾਪਤ ਹੋਈ। ਇਸ ਰੈਲੀ ਵਿੱਚ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਹਿੱਸਾ ਲਿਆ।
ਰੈਲੀ ਦੌਰਾਨ ਆਪਣੇ ਸੰਬੋਧਨ ਵਿੱਚ ਨਾਇਬ ਤਹਿਸੀਲਦਾਰ ਜਗਸੀਰ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਵੱਲੋਂ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਸਾਨੂੰ ਸਾਰਿਆਂ ਨੂੰ ਆਪਣਾ ਅਹਿਮ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਦਾ ਯਾਦ ਰੱਖਣਾ ਚਾਹੀਦਾ ਹੈ ਜਿਨ੍ਹਾਂ ਦੀ ਬਦੌਲਤ ਅਸੀਂ ਅੱਜ ਆਜ਼ਾਦ ਫਿਜ਼ਾ ਦਾ ਆਨੰਦ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਅੱਜ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ਵਿੱਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਵਾਂਗੇ। ਸ਼ਹੀਦ ਭਗਤ ਸਿੰਘ ਦੇ ਦੇਸ਼ ਪ੍ਰਤੀ ਪਿਆਰ ਦੇ ਜ਼ਜ਼ਬੇ ਤੋਂ ਸਾਨੂੰ ਬਹੁਤ ਕੁਝ ਸਿੱਖਣ ਦੀ ਲੋੜ ਹੈ।


