ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਆਮ ਆਦਮੀ ਪਾਰਟੀ ਦੇ ਵੱਲੋਂ ਕਾਰਨ ਦੱਸੋ ਨੋਟਿਸ
- 188 Views
- kakkar.news
- September 29, 2022
- Politics Punjab
ਚੰਡੀਗੜ੍ਹ 29 ਸਤੰਬਰ(ਸਿਟੀਜ਼ਨਜ਼ ਵੋਇਸ )
ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਆਮ ਆਦਮੀ ਪਾਰਟੀ ਦੇ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਕਾਰਨ ਦੱਸੋ ਨੋਟਿਸ ਜਾਰੀ ਹੋਣ ਤੋਂ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਬੀਤੇ ਕੱਲ੍ਹ ਫਿਰੋਜ਼ਪੁਰ ਚ ਸਰਾਰੀ ਨਾਲ ਮੰਚ ਸਾਂਝਾ ਕਰਦੇ ਨਜ਼ਰ ਆਏ। ਦਰਅਸਲ, ਸਾਰਰੀ ਅਤੇ ਉਸਦੇ ਓਐਸਡੀ ਤਰਸੇਮ ਕਪੂਰ ਦੀ ਇੱਕ ਆਡੀਓ ਕਲਿੱਪ ਵਾਇਰਲ ਹੋਈ ਸੀ, ਜਿਸ ਵਿੱਚ ਉਨ੍ਹਾਂ ਨੂੰ ਕਥਿਤ ਤੌਰ ‘ਤੇ ਭ੍ਰਿਸ਼ਟਾਚਾਰ ਦੀ ਯੋਜਨਾ ਬਣਾਉਂਦੇ ਹੋਏ ਸੁਣਿਆ ਜਾ ਸਕਦਾ ਹੈ।
ਕਥਿਤ ਆਡੀਓ ਵਾਇਰਲ ਮਗਰੋਂ ਹੁਣ ਆਪ ਨੇ ਸਰਾਰੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ, ਸਰਾਰੀ ਦੀ ਕੁਰਸੀ ਤੇ ਵੀ ਤਲਵਾਰ ਲਟਕ ਗਈ ਹੈ। ਦੂਜੇ ਪਾਸੇ ਫਿਰੋਜ਼ਪੁਰ ਪੁੱਜੇ ਸੀਐਮ ਮਾਨ ਤੋਂ ਸਰਾਰੀ ਦੀ ਵਾਇਰਲ ਆਡੀਓ ਕਲਿੱਪ ਬਾਰੇ ਪੁੱਛੇ ਜਾਣ ‘ਤੇ ਸੀਐਮ ਨੇ ਕਿਹਾ ਕਿ ਸਰਾਰੀ ਹੁਰਾਂ ਨੂੰ ਪਹਿਲਾਂ ਹੀ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਪਾਰਟੀ ਦੀ ਅੰਦਰੂਨੀ ਪ੍ਰਕਿਰਿਆ ਦੀ ਪਾਲਣਾ ਕੀਤੀ ਜਾਵੇਗੀ। ਸਾਰਰੀ ਨੇ ਹਾਲਾਂਕਿ ਇਸ ਮੁੱਦੇ ‘ਤੇ ਨਾ ਤਾਂ ਕੋਈ ਗੱਲ ਕੀਤੀ ਅਤੇ ਨਾ ਹੀ ਇਸ ਗੱਲ ‘ਤੇ ਟਿੱਪਣੀ ਕੀਤੀ ਕਿ ਕੀ ਉਸਨੇ ਕਾਰਨ ਦੱਸੋ ਨੋਟਿਸ ਦਾ ਜਵਾਬ ਦਿੱਤਾ ਹੈ ਜਾਂ ਨਹੀਂ। ਜੇਕਰ ਇਸ ਮੁੱਦੇ ਤੇ ਆਮ ਆਦਮੀ ਪਾਰਟੀ ਦੇ ਸੂਤਰਾਂ ਦੀ ਮੰਨੀਏ ਤਾਂ, ਕਿਹਾ ਕਿ ‘ਆਪ’ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਹੈ, ਇਸ ਲਈ ਦੋਸ਼ੀ ਪਾਏ ਜਾਣ ‘ਤੇ ਪਾਰਟੀ ਸਾਰਰੀ ਨੂੰ ਬਖਸ਼ ਨਹੀਂ ਸਕਦੀ।



- October 15, 2025