ਗੱਟੀ ਰਾਜੋ ਕੇ ਸਕੂਲ ਦੇ ਵਿਦਿਆਰਥੀ ਸ਼ਰਧਾਂਜਲੀ ਦੇਣ ਪਹੁੰਚੇ ਸ਼ਹੀਦੀ ਸਮਾਰਕ ਹੁਸੈਨੀਵਾਲਾ , ਸਰਹੱਦੀ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਦਾ ਦਿੱਤਾ ਸੰਦੇਸ਼
- 99 Views
- kakkar.news
- September 29, 2022
- Education Punjab
ਨੌਜਵਾਨ ਜਾਗਰੂਕਤਾ ਸਾਈਕਲ ਰੈਲੀ ਕੱਢ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ।
ਗੱਟੀ ਰਾਜੋ ਕੇ ਸਕੂਲ ਦੇ ਵਿਦਿਆਰਥੀ ਸ਼ਰਧਾਂਜਲੀ ਦੇਣ ਪਹੁੰਚੇ ਸ਼ਹੀਦੀ ਸਮਾਰਕ ਹੁਸੈਨੀਵਾਲਾ ।
ਸਰਹੱਦੀ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਦਾ ਦਿੱਤਾ ਸੰਦੇਸ਼ ।
ਫਿਰੋਜ਼ਪੁਰ 29 ਸਤੰਬਰ(ਅਨੁਜ ਕੱਕੜ ਟੀਨੂੰ)
ਹਿੰਦ-ਪਾਕਿ ਸਰਹੱਦ ਤੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵੱਲੋਂ ਸ਼ਹੀਦ ਏ ਆਜਮ ਭਗਤ ਸਿੰਘ ਦਾ ਜਨਮ ਦਿਨ ਨੋਜਵਾਨ ਜਾਗਰੁਕਤਾ ਦਿਵਸ ਵੱਜੋਂ ਪ੍ਰਿੰਸੀਪਲ ਡਾ ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਦੀ ਅਗਵਾਈ ਵਿਚ ਉਤਸ਼ਾਹ ਨਾਲ ਮਨਾਇਆ ਗਿਆ ।
ਇਸ ਮੌਕੇ ਸਕੂਲ ਵਿੱਚ ਆਯੋਜਿਤ ਪ੍ਰਭਾਵਸ਼ਾਲੀ ਸਮਾਗਮ ਦੋਰਾਨ ਅਧਿਆਪਕਾ ਵੱਲੋਂ ਸ. ਭਗਤ ਸਿੰਘ ਜੀ ਦੇ ਜੀਵਨ ਉਪਰ ਵਿਸਥਾਰ ਸਹਿਤ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ ,ਕਵਿਤਾਵਾਂ ਅਤੇ ਭਾਸ਼ਣਾਂ ਰਾਹੀਂ ਸ਼ਹੀਦ ਭਗਤ ਸਿੰਘ ਦੇ ਦੇਸ਼ ਦੀ ਆਜ਼ਾਦੀ ਵਿਚ ਵਡਮੁੱਲੇ ਯੋਗਦਾਨ ਨੂੰ ਯਾਦ ਕੀਤਾ ।
ਪ੍ਰੋਗਰਾਮ ਇੰਚਾਰਜ ਪਰਮਿੰਦਰ ਸਿੰਘ ਸੋਢੀ ਨੇ ਜਾਨਕਾਰੀ ਦਿੰਦਿਆਂ ਦੱਸਿਆ ਕਿ ਇਸ ਸਮਾਗਮ ਉਪਰੰਤ ਰਾਸ਼ਟਰੀ ਸੇਵਾ ਯੋਜਨਾ (ਐਨ ਐਸ ਐਸ)
ਅਤੇ ਐਨ ਸੀ ਸੀ ਦੇ 50 ਤੋ ਵੱਧ ਵਲੰਟੀਅਰ ਵੱਲੋਂ ਵਿਸ਼ਾਲ ਨੌਜਵਾਨ ਜਾਗਰੂਕਤਾ ਸਾਈਕਲ ਰੈਲੀ ਸਕੂਲ ਤੋਂ ਰਵਾਨਾ ਕੀਤੀ ਜੋ ਸਰਹੱਦੀ ਖੇਤਰ ਦੇ ਪਿੰਡਾਂ ਵਿੱਚੋਂ ਗੁਜ਼ਰਦੀ ਹੋਈ ਨਸ਼ਾ ਵਿਰੋਧੀ, ਵਾਤਾਵਰਣ ਸੰਭਾਲ ਅਤੇ ਸਮਾਜਿਕ ਬੁਰਾਈਆਂ ਪ੍ਰਤੀ ਨੋਜਵਾਨ ਵਰਗ ਨੂੰ ਜਾਗਰੂਕ ਕਰਦੀ ਸ਼ਰਧਾਜਲੀ ਭੇਟ ਕਰਨ ਲਈ ਸ਼ਹੀਦੀ ਸਮਾਰਕ ਹੂਸੈਣੀਵਾਲਾ ਪਹੁੰਚੀ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਜੀਵਨ ਨੌਜਵਾਨ ਵਰਗ ਦੇ ਲਈ ਬਹੁਤ ਵੱਡਾ ਪ੍ਰੇਰਨਾ ਸਰੋਤ ਹੈ ਅਤੇ ਵਿਦਿਆਰਥੀ ਵਰਗ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸਫ਼ਲ ਇਨਸਾਨ ਬਣ ਸਕਦਾ ਹੈ। ਉਨ੍ਹਾਂ ਨੇ ਭਗਤ ਸਿੰਘ ਨੂੰ ਮਹਾਨ ਕ੍ਰਾਂਤੀਕਾਰੀ ਦੱਸਦਿਆਂ ਉਸ ਨੂੰ ਕਿਤਾਬਾਂ ਦਾ ਰਸੀਆ ਅਤੇ ਮਹਾਨ ਵਿਦਵਾਨ ਦੱਸਿਆ । ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਾ ਵਿਰੋਧੀ ਪ੍ਰਣ ਵੀ ਕਰਵਾਇਆ ਗਿਆ ।ਹੁਸੈਨੀ ਵਾਲਾ ਸ਼ਹੀਦੀ ਸਮਾਰਕ ਤੇ ਪਹੁੰਚਣ ਤੇ ਯਾਦਵਿੰਦਰ ਸਿੰਘ ਡੀ ਐਸ ਪੀ,ਰਕੇਸ਼ ਅਗਰਵਾਲ ਨਾਇਬ ਤਹਿਸੀਲਦਾਰ,ਅਸ਼ੋਕ ਬਹਿਲ ਸਕੱਤਰ ਰੈਡ ਕਰਾਸ,ਲਖਵੀਰ ਸਿੰਘ ਗਿੱਲ,ਜਸਵਿੰਦਰ ਸਿੰਘ ਸੰਧੂ ਸੀਨੀਅਰ ਆਗੂ ਸ਼ਹੀਦ ਭਗਤ ਸਿੰਘ ,ਰਾਜਗੁਰੂ ,ਸੁਖਦੇਵ ਮੈਮੋਰੀਅਲ ਸੁਸਾਇਟੀ ਅਤੇ ਮੈਂਬਰਾਂ ਵੱਲੋਂ ਵਿਦਿਆਰਥੀਆਂ ਦੀ ਹੋਸਲਾ ਅਫ਼ਜਾਈ ਕੀਤੀ ਗਈ ਅਤੇ ਉਪਰਾਲੇ ਲਈ ਸ਼ਲਾਘਾ ਕਰਦਿਆ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ ਨਾਲ ਨੈਤਿਕ ਕਦਰਾਂ ਕੀਮਤਾਂ ਗ੍ਰਹਿਣ ਕਰਨ ਦੀ ਗੱਲ ਕਹੀ ।
ਪ੍ਰੋਗਰਾਮ ਨੂੰ ਸਫਲ ਬਨਾਉਣ ਵਿੱਚ ਸਕੂਲ ਅਧਿਆਪਕ ਪਰਮਿੰਦਰ ਸੋਢੀ ,ਅਰੁਣ ਕੁਮਾਰ ,ਸੰਦੀਪ ਕੁਮਾਰ ,ਮਨਦੀਪ ਸਿੰਘ ,ਵਿਸ਼ਾਲ ਗੁਪਤਾ ,ਗੀਤਾਂ ,ਪ੍ਰਿਯੰਕਾ ਜੋਸ਼ੀ ਪ੍ਰੋਗਰਾਮ ਅਫਸਰ,ਗੁਰਪ੍ਰੀਤ ਕੌਰ ,ਬਲਵਿੰਦਰ ਕੌਰ,ਬਲਜੀਤ ਕੌਰ ,ਕੰਚਨ ਬਾਲਾ,ਅਮਰਜੀਤ ਕੌਰ ,ਪ੍ਰਵੀਨ ਬਾਲਾ,ਨੈਨਸੀ, ਅਤੇ ਸਰੁਚੀ ਮਹਿਤਾ ਨੇ ਵਿਸ਼ੇਸ਼ ਯੋਗਦਾਨ ਪਾਇਆ ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024