ਡਿਪਟੀ ਕਮਿਸ਼ਨਰ ਵੱਲੋਂ ਰੈਡ ਕਰਾਸ ਸੋਸਾਇਟੀ ਨੂੰ ਬਿਹਤਰ ਬਣਾਉਣ ਲਈ ਕਾਰਜਕਾਰਨੀ ਕਮੇਟੀ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
- 152 Views
- kakkar.news
- September 29, 2022
- Politics Punjab
ਡਿਪਟੀ ਕਮਿਸ਼ਨਰ ਵੱਲੋਂ ਰੈਡ ਕਰਾਸ ਸੋਸਾਇਟੀ ਨੂੰ ਬਿਹਤਰ ਬਣਾਉਣ ਲਈ ਕਾਰਜਕਾਰਨੀ ਕਮੇਟੀ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫਾਜ਼ਿਲਕਾ, 29 ਸਤੰਬਰ ( ਸੁਭਾਸ਼ ਕੱਕੜ)
ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਿਖੇ ਹੋਰ ਸੁਧਾਰ ਲਿਆਉਣ ਲਈ ਅਧਿਕਾਰੀਆਂ ਅਤੇ ਸੋਸਾਇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਰੈਡ ਕਰਾਸ ਸੋਸਾਇਟੀ ਲੋੜਵੰਦ ਲੋਕਾਂ ਦੀ ਭਲਾਈ ਲਈ ਹਮੇਸ਼ਾ ਹੀ ਯਤਨਸ਼ੀਲ ਰਹੀ ਹੈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੈਡ ਕਰਾਸ ਸੋਸਾਇਟੀ ਵੱਲੋਂ ਵੱਧ ਤੋਂ ਵੱਧ ਗਰੀਬ ਮਰੀਜਾਂ ਨੂੰ ਦਿੱਤੀ ਜਾ ਰਹੀ ਮੈਡੀਕਲ ਸਹਾਇਤਾਂ ਨੂੰ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਰੈਡ ਕਰਾਸ ਸੋਸਾਇਟੀ ਵਿਖੇ ਕਿਤਾਬਾਂ ਪੜ੍ਹਨ ਲਈ ਸਥਾਪਿਤ ਕੀਤੀ ਲਾਇਬ੍ਰੇਰੀ ਦਾ ਲਾਹਾ ਵੀ ਵੱਧ ਤੋਂ ਵੱਧ ਵਿਦਿਆਰਥੀਆਂ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਲਾਇਬਰੇਰੀ ਵਿਖੇ ਵਿਦਿਆਰਥੀਆਂ ਨੂੰ ਕੋਈ ਪ੍ਰੇਸ਼ਾਣੀ ਨਾ ਆਵੇ ਇਸ ਲਈ ਲੋੜੀਂਦੇ ਪ੍ਰਬੰਧਾਂ ਨੂੰ ਮੁਕੰਮਲ ਕੀਤਾ ਜਾਵੇ।
ਉਨ੍ਹਾਂ ਸਕੱਤਰ ਰੈਡ ਕਰਾਸ ਸੋਸਾਇਟੀ ਨੂੰ ਕਿਹਾ ਕਿ ਰੈਡ ਕਰਾਸ ਸੋਸਾਇਟੀ ਦੀ ਐਂਬੂਲੈਂਸ ਨੂੰ ਮਰੀਜਾਂ ਨੂੰ ਆਉਣ-ਜਾਉਣ ਲਈ ਵੱਧ ਤੋਂ ਵੱਧ ਵਰਤੋਂ ਵਿਚ ਲਿਆਂਦਾ ਜਾਵੇ। ਇਸ ਤੋਂ ਇਲਾਵਾ ਰੈਡ ਕਰਾਸ ਦਫਤਰ ਵਿਖੇ ਹੋਰ ਬੁਨਿਆਦੀ ਸਹੂਲਤਾਂ ਨੂੰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਸਪੈਸ਼ਲ ਬਚਿਆਂ ਲਈ ਚਲਾਏ ਜਾ ਰਹੇ ਪ੍ਰਯਾਸ ਸਕੂਲ ਆਲਮਗੜ (ਅਬੋਹਰ) ਦੇ ਕੰਮਾਂ ਦਾ ਰਿਵਿਉ ਕਰਦਿਆਂ ਅਧਿਕਾਰੀਆਂ ਨੁੰ ਆਦੇਸ਼ ਦਿੱਤੇ ਕਿ ਸਪੈਸ਼ਲ ਬਚਿਆਂ ਨੂੰ ਹਰੇਕ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਤਾਂ ਜ਼ੋ ਸਕੂਲ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ।
ਬਾਕਸ ਲਈ ਪ੍ਰਸਤਾਵਿਤ
ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਤਹਿਤ ਹੋਈ ਮੀਟਿੰਗ
ਇਸ ਉਪਰੰਤ ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਅਧੀਨ ਮੀਟਿੰਗ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਖੇਡਾਂ ਨੂੰ ਪ੍ਰਫੂਲਿਤ ਕਰਨ ਲਈ ਬੁਨਿਆਦੀ ਖੇਡ ਸਹੂਲਤਾਂ ਨੂੰ ਮੁਕੰਮਲ ਕਰਨ ਲਈ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਇਹ ਪਹਿਲਾਂ ਤੋਂ ਹੀ ਨਿਸ਼ਚਿਤ ਕਰ ਲਿਆ ਜਾਵੇ ਕਿ ਵੱਖ-ਵੱਖ ਏਰੀਏ ਵਿਚ ਕਿਸ ਖੇਡ ਨਾਲ ਸਬੰਧਤ ਸਟੇਡੀਅਮ ਬਣਾਉਣ ਦੀ ਲੋੜ ਜਾਪਦੀ ਹੈ ਤੇ ਕਿਹੜੀ ਖੇਡ ਖੇਡੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀ ਖੇਡ ਦੀ ਰੂਚੀ ਮੁਤਾਬਕ ਹੀ ਲੋੜੀਂਦੇ ਉਪਰਾਲੇ ਕੀਤੇ ਜਾਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ, ਸਹਾਇਕ ਕਮਿਸ਼ਨਰ ਸ੍ਰੀ ਮਨਜੀਤ ਸਿੰਘ ਔਲਖ, ਸਿਵਲ ਸਰਜਨ ਡਾ. ਸਤੀਸ਼ ਗੋਇਲ, ਸਕੱਤਰ ਰੈਡ ਕਰਾਸ ਸੋਸਾਇਟੀ ਸ੍ਰੀ ਪ੍ਰਦੀਪ ਗਖੜ,ਡਿਪਟੀ ਡੀ.ਈ.ਓ ਮੈਡਮ ਅੰਜੂ ਸੇਠੀ, ਸ੍ਰੀ ਪੰਕਜ ਅੰਗੀ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ. ਸੁਖਪਾਲ ਸਿੰਘ, ਜ਼ਿਲ੍ਹਾ ਖੇਡ ਅਫਸਰ ਸ੍ਰੀ ਗੁਰਫਤਿਹ ਸਿੰਘ, ਡਾ. ਕਵਿਤਾ, ਸ੍ਰੀ ਵਿਜੈ ਕੁਮਾਰ, ਸ. ਜਸਵਿੰਦਰ ਚਾਵਲਾ, ਕੁਸ਼ਤੀ ਕੋਚ ਹਰਪਿੰਦਰਜੀਤ ਸਿੰਘ, ਸ. ਭੁਪਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।



- October 15, 2025