ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੂਚਕਵਿੰਡ ਵਿਖੇ ਕਾਨੂੰਨੀ ਸੇਵਾਵਾਂ ਅਥਾਰਟੀ ਸੈਮੀਨਾਰ ਦਾ ਆਯੋਜਨ
- 122 Views
- kakkar.news
- September 29, 2022
- Education Punjab
ਫਿਰੋਜ਼ਪੁਰ 29 ਸਤੰਬਰ 2022- ( ਸੁਭਾਸ਼ ਕੱਕੜ)
ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਮੋਹਾਲੀ ਜੀਆਂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਮਿਸ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀਆਂ ਦੇ ਹੁਕਮਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੂਚਕਵਿੰਡ ਵਿਖੇ ਕਾਨੂੰਨੀ ਸੇਵਾਵਾਂ ਅਥਾਰਟੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਸਹਿਤ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਿਸ ਏਕਤਾ ਉੱਪਲ ਨੇ ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਵੱਲੋਂ ਕਾਨੂੰਨੀ ਸਾਖਰਤਾ ਦੇ ਸਬੰਧ ਵਿੱਚ ਮੁਫ਼ਤ ਕਾਨੂੰਨੀ ਸੇਵਾਵਾਂ, ਵਿਕਟਮ ਕੰਪਨਸੇਸ਼ਨ, ਸਥਾਈ ਲੋਕ ਅਦਾਲਤ ਅਤੇ ਮਿਡੀਏਸ਼ਨ ਸੈਂਟਰ ਬਾਰੇ ਵਿਸਥਾਰ ਸਹਿਤ ਦੱਸਿਆ। ਇਸ ਤੋਂ ਇਲਾਵਾ ਇਸ ਸਕੂਲ ਵਿਖੇ ਕੱਲ੍ਹ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਵਸ ਵੀ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਭਾਰਤ ਨੂੰ ਆਜ਼ਾਦ ਕਰਵਾਉਣ ਵਾਲੇ ਸ਼ਹੀਦਾਂ ਬਾਰੇ ਵਿਸਥਾਰ ਸਹਿਤ ਦੱਸਿਆ। ਇਸ ਮੌਕੇ ਇਸ ਸਕੂਲ ਦੇ ਇੰਚਾਰਜ ਮਿਸ ਸਰਬਜੀਤ ਕੌਰ ਜੀ ਦੁਆਰਾ ਇਸ ਸਕੂਲ ਦੇ ਲੀਗਲ ਲਿਟਰੇਸੀ ਕਲੱਬ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਸਹਿਤ ਦੱਸਿਆ ਗਿਆ। ਇਸ ਮੌਕੇ ਉਪਰੋਕਤ ਸਕੂਲ ਦਾ ਸਟਾਫ ਵੀ ਮੌਜੂਦ ਸੀ। ਇਹ ਸੈਮੀਨਾਰ ਉਪਰੋਕਤ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਕਰਮਜੀਤ ਸਿੰਘ ਜੋਸਨ ਜੀ ਵੱਲੋਂ ਕਰਵਾਇਆ ਗਿਆ ਅਤੇ ਅੰਤ ਵਿੱਚ ਸਕੂਲ ਦੇ ਸਮੂਹ ਸਟਾਫ ਵੱਲੋਂ ਜੱਜ ਸਾਹਿਬ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ।
- November 22, 2024
ਫਿਰੋਜ਼ਪੁਰ ਪੁਲਿਸ ਨੇ ਨਾਜਾਇਜ਼ ਅਸਲੇ ਸਮੇਤ ਇੱਕ ਆਰੋਪੀ ਨੂੰ ਕੀਤਾ ਗਿਰਫ਼ਤਾਰ
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024