ਸਹਿਕਾਰੀ ਖੰਡ ਮਿੱਲ ਬੋਦੀਵਾਲਾ ਪਿੱਥਾ ਦਾ ਹੋਇਆ 7ਵਾਂ ਆਮ ਇਜਲਾਸ
- 103 Views
- kakkar.news
- September 29, 2022
- Agriculture Punjab
ਸਹਿਕਾਰੀ ਖੰਡ ਮਿੱਲ ਬੋਦੀਵਾਲਾ ਪਿੱਥਾ ਦਾ ਹੋਇਆ 7ਵਾਂ ਆਮ ਇਜਲਾਸ
ਫਾਜ਼ਿਲਕਾ, 29 ਸਤੰਬਰ ( ਸੁਭਾਸ਼ ਕੱਕੜ)
ਫਾਜ਼ਿਲਕਾ ਦੀ ਸਹਿਕਾਰੀ ਖੰਡ ਮਿੱਲ ਬੋਦੀਵਾਲਾ ਪਿੰਥਾ ਦਾ 7ਵਾਂ ਆਮ ਇਜਲਾਸ ਮਿੱਲ ਦੇ ਚੇਅਰਮੈਨ ਸ੍ਰੀ ਅਸ਼ਵਨੀ ਕੁਮਾਰ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਇਸ ਇਜਲਾਸ ਵਿੱਚ ਮਿੱਲ ਦੇ ਹਿੱਸੇਦਾਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ ਮਿੱਲ ਦੇ ਚੇਅਰਮੈਨ ਵੱਲੋਂ ਸਮੂਹ ਹਾਜ਼ਰ ਮੈਂਬਰਾਂ ਨੂੰ ਜੀ ਆਇਆਂ ਨੂੰ” ਆਖਦਿਆਂ ਆਮ ਇਜਲਾਸ ਦੀ ਸ਼ੁਰੂਆਤ ਕੀਤੀ ਗਈ।
ਆਮ ਇਜਲਾਸ ਦੇ ਸ਼ੁਰੂਆਤ ਵਿੱਚ ਮਿੱਲ ਦੇ ਜਨਰਲ ਮੈਨੇਜਰ ਸ੍ਰੀ ਕੇ.ਆਰ. ਮਾਥੁਰ ਵੱਲੋਂ ਮਿੱਲ ਦੀ ਸਾਲ 2021-22 ਦੀ ਕਾਰਗੁਜ਼ਾਰੀ, ਬੈਲੰਸ ਸੀਟ, ਲੇਖਾ ਲਾਭ ਹਾਨੀ ਅਤੇ ਉਤਪਾਦਕ ਅਤੇ ਵਪਾਰਕ ਲੇਖਾ ਸਾਲ 2021-22 ਪੜ੍ਹ ਕੇ ਸਮੂਹ ਹਿੱਸੇਦਾਰਾਂ ਨੂੰ ਦੱਸਿਆ ਗਿਆ। ਮਿੱਲ ਦੇ ਚੇਅਰਮੈਨ ਸ੍ਰੀ ਅਸ਼ਵਨੀ ਕੁਮਾਰ ਵੱਲੋਂ ਮਿੱਲ ਦੇ ਇਤਿਹਾਸ ਬਾਰੇ ਸੰਖੇਪ ਵਰਣਨ ਕੀਤਾ ਗਿਆ, ਜਿਸ ਵਿੱਚ ਮਿੱਲ ਵੱਲੋਂ ਕੀਤੀਆਂ ਪ੍ਰਾਪਤੀਆਂ ਅਤੇ ਦਰਪੇਸ਼ ਆਈਆਂ ਮੁਸ਼ਕਲਾਂ ਬਾਰੇ ਦੱਸਿਆ ਗਿਆ।
ਡਾ. ਰਾਜਨ ਭੱਟ, ਪ੍ਰਮੁੱਖ ਭੂਮੀ ਵਿਗਿਆਨੀ ਅਤੇ ਡਾ. ਜੋਸਨ ਜੋਤ, ਐਗਰੋਨੋਮਿਸਟ, ਖੇਤਰੀ ਖੋਜ਼ ਕੇਂਦਰ, ਕਪੂਰਥਲਾ ਅਤੇ ਡਾ. ਸੁਰਜੀਤ ਸਿੰਘ, ਸਹਾਇਕ ਗੰਨਾ ਵਿਕਾਸ ਅਫਸਰ, ਫਰੀਦਕੋਟ ਵੱਲੋਂ ਸਮੂਹ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀਆਂ ਕਿਸਮਾਂ, ਗੰਨੇ ਦੀ ਬਿਜਾਈ, ਗੰਨੇ ਦੀ ਫਸਲ ਦੀ ਸਾਂਭ-ਸੰਭਾਲ, ਗੰਨੇ ਦੀਆਂ ਬੀਮਾਰੀਆਂ ਅਤੇ ਉਹਨਾਂ ਦੀ ਰੋਕਥਾਮ, ਗੰਨੇ ਦੇ ਝਾੜ ਅਤੇ ਕਟਾਈ ਸਬੰਧੀ ਆਧੁਨਿਕ ਤਕਨੀਕਾਂ ਬਾਰੇ ਭਰਪੂਰ ਜਾਣਕਾਰੀ ਦਿੱਤੀ ਗਈ ।
ਇਸ ਮੌਕੇ ਮਿੱਲ ਦੇ ਜਨਰਲ ਮੈਨੇਜਰ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਅਪੀਲ ਕੀਤੀ ਗਈ ਹੈ ਇਸ ਲਈ ਉਹ ਵੱਧ ਤੋਂ ਵੱਧ ਗੰਨਾ ਬੀਜਣ ਤਾਂ ਜੋ ਮਿੱਲ ਗੰਨੇ ਪੱਖੋਂ ਆਪਣੇ ਪੈਰਾਂ ਤੇ ਖੜੀ ਹੋ ਸਕੇ । ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਉਹ ਪੰਜਾਬ ਸਰਕਾਰ ਦੁਆਰਾ ਜਾਰੀ ਹਦਾਇਤਾਂ ਮੁਤਾਬਕ ਆਪਣਾ ਗੰਨਾ ਸਾਫ ਸੁਥਰਾ ਲੈ ਕੇ ਆਉਂਣ, ਜੋ ਕਿ ਬਾਈਡਿੰਗ ਮੈਟੀਰੀਅਲ ਸਬੰਧੀ ਨਿਰਧਾਰਤ ਮਾਪਦੰਡਾਂ ਤੋਂ ਵੱਧ ਨਾ ਹੋਵੇ, ਤਾਂ ਜੋ ਮਿੱਲ ਨੂੰ ਅਣਚਾਹੇ ਨੁਕਸਾਨ ਤੋਂ ਬਚਾਇਆ ਜਾ ਸਕੇ ਅਤੇ ਮਿੱਲ ਮਿੱਥੇ ਗਏ ਟੀਚੇ ਪ੍ਰਾਪਤ ਕਰ ਸਕੇ। ਉਹਨਾਂ ਕਿਹਾ ਕਿ ਸਮੂਹ ਗੰਨਾ ਕਾਸ਼ਤਕਾਰ ਵੱਧ ਤੋਂ ਵੱਧ ਗੰਨਾ ਬੀਜਣ ਤਾਂ ਜੋ ਇਹ ਮਿੱਲ ਇਸ ਕੰਮ ਵਿੱ ਆਪਣਾ ਪੂਰਣ ਸਹਿਯੋਗ ਦੇਣ ਕਿਉਂਕਿ ਇਹ ਮਿੱਲ ਉਹਨਾਂ ਦੀ ਆਪਣੀ ਮਿੱਲ ਹੈ।
ਇਸ ਸਮਾਰੋਹ ਵਿੱਚ ਸੂਗਰਫੈੱਡ ਪੰਜਾਬ ਦੇ ਨੁੰਮਾਇੰਦੇ ਵਜੋਂ ਸ੍ਰੀ ਸੀਆ ਰਾਮ ਗੌਤਮ,ਜਨਰਲ ਮੈਨੇਜਰ, ਸਹਿਕਾਰੀ ਖੰਡ ਮਿੱਲ ਬੁੱਢੇਵਾਲ ਵੱਲੋਂ ਸਿਰਕਤ ਕੀਤੀ ਗਈ । ਮਿੱਲ ਦੇ ਹਿੱਸੇਦਾਰਾਂ ਤੋਂ ਇਲਾਵਾ ਇਸ ਮੌਕੇ ਤੇ ਮਿੱਲ ਦੇ ਅਫਸਰ, ਕਰਮਚਾਰੀ ਅਤੇ ਵਰਕਰ ਵੀ ਹਾਜ਼ਰ ਸਨ ਸਮੂਹ ਹਾਜ਼ਰ ਪੰਤਵੰਤੇ ਸੱਜਣਾਂ ਲਈ ਮਿੱਲ ਵੱਲੋਂ ਲੰਗਰ ਦਾ ਪ੍ਰਬੰਧ ਕੀਤਾ ਗਿਆ । ਪ੍ਰੋਗ੍ਰਾਮ ਦਾ ਸੰਚਾਲਨ, ਮਿੱਲ ਦੇ ਗੰਨਾ ਵਿਭਾਗ ਦੇ ਮੁਖੀ, ਸ੍ਰੀ ਪ੍ਰਿਥੀ ਰਾਜ ਨੇ ਕੀਤਾ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024