- 86 Views
- kakkar.news
- September 30, 2022
- Punjab Sports
ਸੀ-ਪਾਈਟ ਕੈਂਪ, ਕਾਲਝਰਾਣੀ ਵੱਲੋਂ ਵੋਮੈਨ ਮਿਲਟਰੀ ਪੁਲਿਸ ਫੋਰਸ, ਸੀ.ਆਰ.ਪੀ.ਐਫ ਅਤੇ ਬੀ.ਐਸ.ਐਫ. ਦੀ ਭਰਤੀ ਲਈ ਲੜਕੀਆਂ ਨੂੰ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ
ਫਾਜ਼ਿਲਕਾ 30 ਸਤੰਬਰ (ਅਨੁਜ ਕੱਕੜ ਟੀਨੂੰ)
ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਠਿੰਡਾ ਬਾਦਲ ਲੰਬੀ ਰੋਡ) ਵੱਲੋਂ ਜਿਲ੍ਹਾਂ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਦੀਆਂ ਵੋਮੈਨ ਮਿਲਟਰੀ ਪੁਲਿਸ ਫੋਰਸ ਵਿੱਚ ਭਰਤੀ ਹੋਣ ਦੀਆਂ ਚਾਹਵਾਨ ਲੜਕੀਆਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁਫਤ ਸਿਖਲਾਈ ਦਿੱਤੀ ਜਾਵੇਗੀ। ਇਹ ਜਾਣਕਾਰੀ ਕੈਂਪ ਇੰਚਾਰਜ਼ ਸ੍ਰੀ ਹਰਜੀਤ ਸਿੰਘ ਸੰਧੂ ਵੱਲੋਂ ਦਿੱਤੀ ਗਈ। ਸਿਖਲਾਈ ਲੈਣ ਦੀਆਂ ਚਾਹਵਾਨ ਲੜਕੀਆਂ ਜਿਨ੍ਹਾਂ ਦਾ ਕੱਦ 162 ਸੈ:ਮੀ: ਹੋਵੇ, 4 ਅਤੇ 5 ਅਕਤੂਬਰ, 2022 ਨੂੰ ਨਿੱਜੀ ਤੌਰ ਤੇ ਸੀ-ਪਾਈਟ ਕੈਂਪ, ਕਾਲਝਰਾਣੀ ਵਿਖੇ ਆਨ-ਲਾਈਨ ਅਪਲਾਈ ਫਾਰਮ ਦੀ ਫੋਟੋ ਕਾਪੀ, ਦਸਵੀਂ ਸਰਟਿਫਿਕੇਟ ਦੀ ਫੋਟੋ ਕਾਪੀ, ਆਧਾਰ ਕਾਰਡ ਦੀ ਫੋਟੋ ਕਾਪੀ, ਕਰੋਨਾ ਵੈਕਸੀਨ ਸਰਟੀਫਿਕੇਟ ਦੀ ਫੋਟੋ ਕਾਪੀ ਅਤੇ 2 ਪਾਸਪੋਰਟ ਸਾਈਜ ਫੋਟੋ ਆਦਿ ਲੈ ਕੇ ਸਵੇਰੇ 9 ਵਜੇ ਪਹੁੰਚ ਕੇ ਰਜਿਸਟ੍ਰੇਸ਼ਨ ਕਰਵਾ ਸਕਦੀਆਂ ਹਨ। ਇਸ ਤੋਂ ਇਲਾਵਾਂ ਜਿਨ੍ਹਾਂ ਲੜਕੀਆਂ ਨੇ ਸੀ.ਆਰ.ਪੀ.ਐਫ. ਅਤੇ ਬੀ.ਐਸ.ਐਫ ਭਰਤੀ ਲਈ ਆਨ ਲਾਈਨ ਜਾਂ ਆਫ ਲਾਈਨ ਅਪਲਾਈ ਕੀਤਾ ਹੈ ਅਤੇ ਉਨ੍ਹਾਂ ਦਾ ਕੱਦ ਘੱਟੋ-ਘੱਟ 157 ਸੈ:ਮੀ: ਹੈ, ਉਹ ਵੀ ਉਕਤ ਮਿਤੀਆਂ ਨੂੰ ਉੱਪਰ ਦਰਸਾਏ ਗਏ ਸਾਰੇ ਸਰਟੀਫਿਕੇਟ ਦੀ ਫੋਟੋ ਕਾਪੀਆਂ ਲੈ ਕੇ ਰਜਿਸਟ੍ਰੇਸ਼ਨ ਲਈ ਆ ਸਕਦੀਆਂ ਹਨ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024