ਪਰਾਲੀ ਦੀ ਸਾਂਭ ਸੰਭਾਲ ਅਤੇ ਫਸਲਾ ਤੇ ਕੀੜੇ ਮਕੌੜਿਆਂ ਆਦਿ ਬਿਮਾਰੀਆਂ ਦੀ ਰੋਕਥਾਮ ਬਾਰੇ ਲਗਾਇਆ ਗਿਆ ਜਾਗਰੂਕਤਾ ਕੈਂਪ
- 90 Views
- kakkar.news
- September 30, 2022
- Agriculture Punjab
ਪਰਾਲੀ ਦੀ ਸਾਂਭ ਸੰਭਾਲ ਅਤੇ ਫਸਲਾ ਤੇ ਕੀੜੇ ਮਕੌੜਿਆਂ ਆਦਿ ਬਿਮਾਰੀਆਂ ਦੀ ਰੋਕਥਾਮ ਬਾਰੇ ਲਗਾਇਆ ਗਿਆ ਜਾਗਰੂਕਤਾ ਕੈਂਪ
ਫਾਜ਼ਿਲਕਾ 30 ਸਤੰਬਰ ਅਨੁਜ ਕੱਕੜ ਟੀਨੂੰ
ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਡਾ. ਰਾਜਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫਸਰ ਸ੍ਰੀ ਗੁਰਮੀਤ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਪਿੰਡ ਕਿੱਕਰਖੇੜਾ, ਬੁਰਜ ਹਨੂਮਾਨਗੜ ਅਤੇ ਪਿੰਡ ਬਹਾਦਰਖੇੜਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।ਇਹਨਾਂ ਕੈਂਪਾ ਵਿੱਚ ਸਰਕਲ ਇੰਚਾਰਜ ਖੇਤੀਬਾੜੀ ਵਿਸਥਾਰ ਅਫਸਰ ਸ੍ਰੀ ਦਿਆਲ ਚੰਦ, ਖੇਤੀਬਾੜੀ ਵਿਕਾਸ ਅਫਸਰ ਕੁਲਦੀਪ ਕੁਮਾਰ ਅਤੇ ਖੇਤੀਬਾੜੀ ਵਿਕਾਸ ਅਫਸਰ ਕੁਮਾਰੀ ਮਨੀਸ਼ਾ ਭਾਟੀਵਾਲ ਵੱਲੋਂ ਕਿਸਾਨਾਂ ਨੂੰ ਪਰਾਲੀ ਦੀ ਸੁਚਜੀ ਸਾਂਭ ਸੰਭਾਲ ਮਿੱਟੀ ਪਰਖ ਅਤੇ ਫਸਲਾਂ ਤੇ ਕੀੜੇ ਅਤੇ ਬਿਮਾਰੀਆਂ ਦੀ ਰੋਕਥਾਮ ਕਰਨ ਬਾਰੇ ਦਸਿਆ ਗਿਆ।
ਜਾਗਰੂਕਤਾ ਕੈਂਪ ਵਿੱਚ ਸਾਰੇ ਅਧਿਕਾਰੀਆਂ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਸੁਪਰ ਸੀਡਰ, ਹੈਪੀ ਸੀਡਰ, ਆਰ.ਐਮ.ਬੀ. ਪਲਾਉ ਆਦਿ ਸੰਦਾ ਦੀ ਵਰਤੋਂ ਨਾਲ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਮਿਲਾ ਕੇ (ਮਿੱਟੀ ਵਿਚ ਦਬਾ ਕੇ) ਮਿੱਟੀ ਦੀ ਉਪਜਾਉ ਸ਼ਕਤੀ ਵਧਾਉਣ ਦੀ ਸਲਾਹ ਦਿੱਤੀ ਅਤੇ ਪਰਾਲੀ ਦੀਆਂ ਗੰਢਾ ਬਣਾ ਕੇ ਪਰਾਲੀ ਦੀ ਸਾਂਭ ਸੰਭਾਲ ਕਰਨ ਲਈ ਜਾਗਰੂਕ ਕੀਤਾ।ਖੇਤੀ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਦੱਸਿਆ ਗਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਤਾਂ ਹੁੰਦਾ ਹੀ ਹੈ ਅਤੇ ਨਾਲ ਹੀ ਸਾਹ ਦੀਆ ਬਿਮਾਰੀਆਂ ਵੀ ਫੈਲਦੀਆਂ ਹਨ।
ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਵਿਚਾਲੇ ਖੁਰਾਕੀ ਤੱਤ ਵੀ ਨਸ਼ਟ ਹੁੰਦੇ ਹਨ। ਇਸ ਲਈ ਪਰਾਲੀ ਨੂੰ ਅੱਗ ਨਾ ਲਗਾ ਕੇ ਸਿੱਧਾ ਫਸਲ ਦੀ ਬਿਜਾਈ ਕਰਨ ਨਾਲ ਅਸੀ ਵਾਤਾਵਰਨ ਨੂੰ ਸ਼਼ੁੱਧ ਰੱਖਣ ਵਿੱਚ ਸਹਾਈ ਬਣ ਸਕਦੇ ਹਾਂ ਅਤੇ ਜਮੀਨ ਦੀ ਉਪਜਾਊ ਸ਼ਕਤੀ ਵੀ ਵਧਾ ਸਕਦੇ ਹਾਂ।ਇਸ ਜਾਗਰੂਕਤਾ ਕੈਂਪ ਦੌਰਾਨ ਖੇਤੀ ਅਧਿਕਾਰੀਆਂ ਵੱਲੋਂ ਝੋਨੇ ਦੀ ਫਸਲ ਉੱਤੇ ਕੀੜੇ ਮਕੌੜਿਆ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਜਾਣਕਾਰੀ ਦਿਤੀ ਗਈ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024