Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਸਿਹਤ ਵਿਭਾਗ ਵੱਲੋਂ ਬਜ਼ੁਰਗਾਂ ਨੂੰ ਉਪਲੱਬਧ ਕਰਵਾਈਆਂ ਜਾਂਦੀਆਂ ਹਨ ਮੁਫ਼ਤ ਸਿਹਤ ਸਹੂਲਤਾਂ- ਸਿਵਲ ਸਰਜਨ
- 162 Views
- kakkar.news
- October 1, 2022
- Health Punjab
ਸਿਹਤ ਵਿਭਾਗ ਵੱਲੋਂ ਬਜ਼ੁਰਗਾਂ ਨੂੰ ਉਪਲੱਬਧ ਕਰਵਾਈਆਂ ਜਾਂਦੀਆਂ ਹਨ ਮੁਫ਼ਤ ਸਿਹਤ ਸਹੂਲਤਾਂ- ਸਿਵਲ ਸਰਜਨ
ਫ਼ਿਰੋਜ਼ਪੁਰ ( ਸੁਭਾਸ਼ ਕੱਕੜ)
ਸਿਹਤ ਵਿਭਾਗ ਵਲੋਂ ਬਜ਼ੁਰਗਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਉਪਲੱਬਧ ਵੀ ਕਰਵਾਈਆਂ ਜਾਂਦੀਆ ਹਨ।ਇਹ ਖੁਲਾਸਾ ਫਿਰੋਜ਼ਪੁਰ ਦੇ ਸਿਵਲ ਸਰਜਨ ਡਾ.ਰਾਜਿੰਦਰ ਪਾਲ ਨੇ ‘ਅੰਤਰਰਾਸ਼ਟਰੀ ਓਲਡਰ ਪਰਸਨਜ਼ ਦਿਵਸ’ ਨੂੰ ਸਮਰਪਿਤ ਇਕ ਸਿਹਤ ਸੁਨੇਹੇ ਵਿੱਚ ਕੀਤਾ।ਉਨ੍ਹਾਂ ਇਸ ਮੌਕੇ ਤੇ’ ਜਾਣਕਾਰੀ ਦਿੱਤੀ ਕਿ ਸਰਕਾਰੀ ਹਸਪਤਾਲਾਂ ਵਿੱਚ 60 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਮੁਫ਼ਤ ਪਰਚੀ ਅਲੱਗ ਲਾਈਨ ਮੁਫ਼ਤ ਜਾਂਚ,ਮੁਫ਼ਤ ਟੈਸਟ,ਮੁਫ਼ਤ ਫਿਜ਼ਿਓਥੈਰੇਪੀ ਆਦਿ ਦੀ ਸਹੂਲੀਅਤ ਮੁਹੱਈਆ ਕਰਵਾਈ ਜਾਂਦੀ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰੀ ਹਸਪਤਾਲ ਵਿਖੇ ਬਜ਼ੁਰਗ ਲਈ 5 ਬੈੱਡ ਮਰਦਾਂ ਵਾਸਤੇ ਅਤੇ 5 ਬੈੱਡ ਔਰਤਾਂ ਵਾਸਤੇ ਰਾਖਵੇਂ ਰੱਖੇ ਗਏ ਹਨ।ਇਸ ਮੌਕੇ ਫਿਰੋਜ਼ਪੁਰ ਦੇ ਸਿਵਲ ਸਰਜਨ ਡਾ.ਰਾਜਿੰਦਰ ਪਾਲ ਨੇ ਜਾਣਕਾਰੀ ਦਿੱਤੀ ਕਿ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਹੂਲਤ ਲਈ ਇੱਕ ਟੋਲ ਫਰੀ ‘14567’ਨੰਬਰ ਵੀ ਜਾਰੀ ਕੀਤਾ ਗਿਆ ਹੈ,ਜਿੱਥੇ ਉਹ ਕਿਸੇ ਵੀ ਪ੍ਰਕਾਰ ਦੀ ਸਹਾਇਤਾ ਲਈ ਫੋਨ ਕਰ ਸਕਦੇ ਹਨ।ਸਿਵਲ ਸਰਜਨ ਡਾ.ਰਾਜਿੰਦਰ ਪਾਲ ਨੇ ਆਮ ਜਨਤਾ ਨੂੰ ਇਸ ਦਿਹਾੜੇ ਤੇ ਇਹ ਅਪੀਲ ਕੀਤੀ ਕਿ ਬਜ਼ੁਰਗਾਂ ਨੂੰ ਸਾਡੇ ਘਰਾਂ ਵਿੱਚ ਅਤੇ ਸਮਾਜ ਵਿੱਚ ਹਰ ਥਾਂ ਉਨ੍ਹਾਂ ਦਾ ਬਣਦਾ ਸਤਿਕਾਰ ਦਿੱਤਾ ਜਾਵੇ ਕਿਉਂਕਿ ਬਜ਼ੁਰਗ ਸਾਡਾ ਸਰਮਾਇਆ ਹਨ ਅਤੇ ਸਾਨੂੰ ਇਨ੍ਹਾਂ ਦੇ ਜੀਵਨ ਦੇ ਤਜਰਬੇ ਦਾ ਲਾਭ ਉਠਾਉਣਾ ਚਾਹੀਦਾ ਹੈ।
Categories

Recent Posts

